Tuesday, February 3, 2026

ਜੇ.ਸੀ.ਬੀ. ਦੀ ਸਿਖਲਾਈ 17 ਫਰਵਰੀ ਤੋਂ : ਡਿਪਟੀ ਕਮਿਸ਼ਨਰ

Date:

spot_img

👉ਟ੍ਰੇਨਿੰਗ ਕਰਨ ਦੇ ਚਾਹਵਾਨ 10 ਫਰਵਰੀ ਤੋਂ 13 ਫਰਵਰੀ ਤੱਕ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ
Bathinda News: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਨਵੀਆਂ ਤਕਨੀਕਾਂ ਰਾਹੀਂ ਸਿਖਲਾਈ ਦੇਣ ਲਈ ਹਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਟੇਟ ਇੰਸਟੀਚਿਊਟ ਆਫ ਆਟੋਮੋਟਿਵ ਅਤੇ ਡਰਾਈਵਿੰਗ (ਸਕਿੱਲ) ਪਿੰਡ ਮਹੂਆਣਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਜੇ.ਸੀ.ਬੀ ਦੀ ਸਿਖਲਾਈ ਲਈ ਕੋਰਸ 17 ਫਰਵਰੀ ਤੋਂ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

ਇਹ ਵੀ ਪੜ੍ਹੋ  ਥਾਣਾ ਨਿਹਾਲ ਸਿੰਘ ਵਾਲਾ ਵੱਲੋ ਇੱਕ ਦੋਸ਼ੀ ਚੋਰੀ ਕੀਤੇ ਗਏ ਮੋਟਰਸਾਇਕਲ ਸਮੇਤ ਗ੍ਰਿਫਤਾਰ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਦੇ ਵਸਨੀਕ ਜਿੰਨ੍ਹਾਂ ਕੋਲ ਹੈਵੀ ਵਹੀਕਲ ਲਾਈਸੰਸ ਤੇ ਜਿੰਨ੍ਹਾਂ ਦੀ ਉਮਰ 21 ਤੋਂ 28 ਸਾਲ ਤੱਕ ਹੈ, ਉਹ ਨੌਜਵਾਨ, ਜੇ.ਸੀ.ਬੀ. ਦੀ ਮੁਫਤ ਸਿਖਲਾਈ ਲੈ ਸਕਦੇ ਹਨ।ਸੀ-ਪਾਈਟ ਸੈਂਟਰ ਕਾਲਝਰਾਣੀ ਦੇ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਇਹ ਟ੍ਰੇਨਿੰਗ 17 ਫਰਵਰੀ ਤੋਂ 31 ਮਾਰਚ 2025 ਤੱਕ ਕਰਵਾਈ ਜਾਵੇਗੀ। ਇਸ ਟ੍ਰੇਨਿੰਗ ਨੂੰ ਕਰਨ ਦੇ ਚਾਹਵਾਨ ਪ੍ਰਾਰਥੀ 10 ਫਰਵਰੀ ਤੋਂ 13 ਫਰਵਰੀ ਤੱਕ ਆਪਣੀ ਰਜਿਸਟ੍ਰੇਸ਼ਨ ਸੀ-ਪਾਈਟ ਸੈਂਟਰ, ਕਾਲਝਰਾਣੀ ਵਿਖੇ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ ਫ਼ਾਰਗੀ ਤੋਂ ਬਾਅਦ ਜਥੇਦਾਰ ਦਾ ਦਾਅਵਾ;‘‘ ਮੈਨੂੰ 2 ਦਸੰਬਰ ਤੋਂ ਹੀ ਇਸ ਕਾਰਵਾਈ ਦਾ ਅਹਿਸਾਸ ਸੀ’’

ਰੋਜਗਾਰ ਅਫਸਰ ਸ਼੍ਰੀਮਤੀ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਪ੍ਰਾਰਥੀ ਰਜਿਸਟ੍ਰੇਸ਼ਨ ਲਈ ਆਪਣੀ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਕਾਪੀਆਂ, ਅਧਾਰ ਕਾਰਡ ਦੀ ਕਾਪੀ ਅਤੇ 02 ਤਾਜ਼ਾ ਪਾਸਪੋਰਟ ਸਾਈਜ਼ ਫੋਟੋਆਂ ਆਦਿ ਨਾਲ ਲਿਆਉਣਾ ਯਕੀਨੀ ਬਣਾਉਣ। ਇਸ ਸਿਖਲਾਈ ਕੈਂਪ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਸੀ-ਪਾਈਟ ਸੈਂਟਰ, ਕਾਲਝਰਾਣੀ ਵਿਖੇ ਮੁਫ਼ਤ ਦਿੱਤੀ ਜਾਵੇਗੀ। ਜੇ.ਸੀ.ਬੀ. ਦੇ ਸਿਖਲਾਈ ਕੈਂਪ ਦੀ ਹੋਰ ਜਾਣਕਾਰੀ ਲਈ ਮੋਬਾਈਲ ਨੰਬਰ 93167-13000 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪ੍ਰਾਰਥੀ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਵੀ ਜੁਆਇੰਨ ਕਰ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img

Popular

More like this
Related

ਪੰਜਾਬ ‘ਚ ਤੜਕਸਾਰ ਭਿਆਨਕ ਹਾਦਸਾ; 4 ਨੌਜਵਾਨਾਂ ਦੀ ਹੋਈ ਮੌ+ਤ

Hoshiarpur News: ਪੰਜਾਬ ਵਿਚ ਮੰਗਲਵਾਰ ਤੜਕਸਾਰ ਵਾਪਰੇ ਇੱਕ ਭਿਆਨਕ...

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...