PSPCL ਦਾ JE 25000 ਰੁਪਏ ਰਿਸ਼ਵਤ ਦੀ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Date:

spot_img

ਅੰਮ੍ਰਿਤਸਰ 26 ਸਤੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ ਅੰਮ੍ਰਿਤਸਰ ਦੱਖਣੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਰਣਜੀਤ ਸਿੰਘ ਨੂੰ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਵਦੀਪ ਸਿੰਘ ਵਾਸੀ ਅਮਰ ਐਵੀਨਿਊ, ਅਜਨਾਲਾ ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ।

ਸਕੂਲੀ ਬੱਚਿਆਂ ਦੀ ਲੜਾਈ ’ਚ ਚੱਲੀਆਂ ਕ੍ਰਿ+ਪਾਨਾਂ, 16 ਸਾਲ ਦੇ ਬੱਚੇ ਦੀ ਹੋਈ ਮੌ+ਤ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਉੱਤੇ ਲਗਾਏ ਗਏ 6,00,000 ਰੁਪਏ ਦੇ ਜੁਰਮਾਨੇ ਦੀ ਕਟੌਤੀ ਕਰਨ ਬਦਲੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲੈ ਚੁੱਕਾ ਹੈ। ਗ੍ਰਿਫਤਾਰ ਕਰ ਤੋਂ ਬਾਅਦ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 

spot_img
spot_img

Share post:

Popular

More like this
Related

शिक्षा और स्वास्थ्य सेवाओं के विस्तार पर सरकार का जोर- मुख्यमंत्री नायब सिंह सैनी

250 सीएम-ईईई स्कूल, 900 विद्यालयों में आईसीटी लैब की...

हरियाणा सरकार के नायाब 2 साल: विकसित हरियाणा के संकल्प को मिली नई गति

👉संकल्प-पत्र के 217 में से 76 संकल्प दो वर्ष...