Bathinda News: Jeeda Blast Case; ਪਿਛਲੇ ਬੁੱਧਵਾਰ ਦੋ ਧਮਾਕਿਆਂ ਨਾਲ ਚਰਚਾ ਵਿਚ ਆਏ ਬਠਿੰਡਾ ਦੇ ਪਿੰਡ ਜੀਦਾ ਵਿੱਚ ਅੱਜ ਐਤਵਾਰ ਨੂੰ ਮੁੜ ਧਮਾਕੇ ਹੋਣ ਕਾਰਨ ਖੇਤਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਬਾਅਦ ਵਿਚ ਪਤਾ ਲੱਗਿਆ ਕਿ ਪੁਲਿਸ ਦੇ ਬੰਬ ਸੁਕਾਇਡ ਦਸਤੇ ਵੱਲੋਂ ਘਰ ਵਿਚ ਪਏ ਕੈਮੀਕਲ ਨੂੰ ਖਤਮ ਕਰਨ ਸਮੇਂ ਇਹ ਧਮਾਕਿਆਂ ਦੀਆਂ ਅਵਾਜ਼ਾਂ ਹਨ। ਇਸ ਸਬੰਧ ਵਿੱਚ ਭੁੱਚੋ ਦਿਹਾਤੀ ਹਲਕੇ ਦੇ ਡੀਐਸਪੀ ਰਵਿੰਦਰ ਸਿੰਘ ਰੰਧਾਵਾ ਨੇ ਵੀ ਇੱਕ ਵੀਡੀਓ ਜਾਰੀ ਕਰਕੇ ਹਾਲਾਤਾਂ ਸਬੰਧੀ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ ਭਾਰਤ ਪਾਕਿਸਤਾਨ ਕ੍ਰਿਕਟ ਮੈਚ ਨੂੰ ਲੈ ਕੇ ਸਿਆਸਤ ਭਖੀ
ਉਨ੍ਹਾਂ ਦਾਅਵਾ ਕੀਤਾ ਕਿ ਧਮਾਕਿਆਂ ਤੋਂ ਬਾਅਦ ਪਰਚਾ ਦਰਜ਼ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਇਸ ਦੌਰਾਨ ਪੁਲਿਸ ਟੀਮਾਂ ਘਰ ਵਿਚ ਕੈਮੀਕਲ ਨੂੰ ਖਤਮ ਕਰਨ ਲਈ ਕੰਮ ਕਰ ਰਹੀਆਂ ਹਨ। ਉਨ੍ਹਾਂ ਜਨਤਾ ਨੂੰ ਭਰੋਸਾ ਦਿਵਾਇਆ ਹੈ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਟੈਕਨੀਕਲ ਟੀਮਾਂ ਪੂਰੀ ਸਾਵਧਾਨੀ ਨਾਲ ਕੰਮ ਕਰ ਰਹੀਆਂ ਹਨ ਅਤੇ ਇਲਾਕੇ ਨੂੰ ਸੁਰੱਖਿਅਤ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।ਇਸੇ ਦੇ ਨਾਲ ਮੀਡੀਆ ਕਰਮੀਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਇਸ ਘਰ ਤੋਂ ਦੂਰੀ ਬਣਾਈ ਰੱਖਣ।
ਇਹ ਵੀ ਪੜ੍ਹੋ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
ਜਿਕਰ ਕਰਨਾ ਬਣਦਾ ਹੈ ਕਿ ਇਸ ਘਰ ਦੇ ਨੌਜਵਾਨ ਗੁਰਪ੍ਰੀਤ ਸਿੰਘ ਜੋਕਿ ਕਾਨੂੰਨ ਦੀ ਪੜਾਈ ਕਰ ਰਿਹਾ ਹੈ, ਵੱਲੋਂ ਆਨ-ਲਾਈਨ ਕੁੱਝ ਕੈਮੀਕਲ ਬਣਾ ਕੇ ਇਸਨੂੰ ਅਸੈਂਬਲ ਕੀਤਾ ਜਾ ਰਿਹਾ ਸੀ ਤੇ ਇਸ ਦੌਰਾਨ ਬੁੱਧਵਾਰ ਸਵੇਰ ਧਮਾਕਾ ਹੋ ਗਿਆ, ਜਿਸ ਵਿਚ ਉਹ ਬੁਰੀ ਤਰ੍ਹਾਂ ਜਖ਼ਮੀ ਹੋ ਗਿਆ। ਆਪਣੇ ਪੁੱਤਰ ਨੂੰ ਹਸਪਤਾਲ ਵਿਚ ਦਾਖਲ ਕਰਵਾਉਣ ਤੋਂ ਬਾਅਦ ਜਦ ਪਿਤਾ ਘਰ ਵਿਚ ਧਮਾਕੇ ਵਾਲੀ ਥਾਂ ਦੀ ਸਫ਼ਾਈ ਕਰ ਰਿਹਾ ਸੀ ਤਾਂ ਮੁੜ ਧਮਾਕਾ ਹੋ ਗਿਆ, ਜਿਸ ਵਿਚ ਪਿਤਾ ਜਗਤਾਰ ਸਿੰਘ ਵੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ ਸੀ। ਹੁਣ ਦੋਨਾਂ ਪਿਉ-ਪੁੱਤ ਦਾ ਏਮਜ਼ ਹਸਪਤਾਲ ਵਿਚ ਇਲਾਜ਼ ਚੱਲ ਰਿਹਾ। ਇਸ ਦੌਰਾਨ ਪੁਲਿਸ ਵੱਲੋਂ ਕੀਤੀ ਮੁਢਲੀ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਮੁਲਜਮ ਗੁਰਪ੍ਰੀਤ ਪਾਕਿਸਤਾਨ ਨਾਲ ਸਬੰਧਤ ਕੱਟੜ ਅੱਤਵਾਦੀਆਂ ਦਾ ਪ੍ਰਸੰਸਕ ਸੀ ਤੇ ਉਸਦੇ ਮੋਬਾਇਲ ਵਿਚੋਂ ਉਨ੍ਹਾਂ ਦੀਆਂ ਵੀਡੀਓ ਅਤੇ ਬੰਬ ਬਣਾਉਣ ਦੀ ਵਿਧੀ ਵਾਲੀਆਂ ਵੀਡੀਓ ਵੀ ਬਰਾਮਦ ਹੋਈਆਂ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













