ਤਲਵੰਡੀ ਸਾਬੋ ਹਲਕੇ ਵਿਚੋਂ 25 ਹਜ਼ਾਰ ਲੀਡ ਦਿਵਾਉਣ ਦਾ ਦਿਵਾਇਆ ਭਰੋਸਾ
ਬਠਿੰਡਾ, 6 ਮਈ: ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਅਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ਼ ਖ਼ੁਸਬਾਜ ਸਿੰਘ ਜਟਾਣਾ ਵੱਲੋਂ ਤਲਵੰਡੀ ਸਾਬੋ ਵਿਚ ਅੱਜ ਇੱਕਜੁਟ ਹੋ ਕੇ ਚੋਣ ਮੁਹਿੰਮ ਚਲਾਈ। ਦੋਨਾਂ ਆਗੂਆਂ ਵੱਲੋਂ ਪੂਰੇ ਹਲਕੇ ਨੂੰ ਚਾਰ ਜੋਨਾਂ ਵਿਚ ਵੰਡ ਕੇ ਕੀਤੀਆਂ ਮੀਟਿੰਗਾਂ ਵੱਡੀਆਂ ਰੈਲੀਆਂ ਦਾ ਰੂਪ ਧਾਰਨ ਕਰ ਗਈਆਂ। ਇਸ ਦੌਰਾਨ ਵੱਖ ਵੱਖ ਮੰਚਾਂ ਤੋਂ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਸ: ਜਟਾਣਾ ਨੇ ਪਾਰਟੀ ਉਮੀਦਵਾਰ ਨੂੰ ਭਰੋਸਾ ਦਿਵਾਇਆ ਕਿ ਤਲਵੰਡੀ ਸਾਬੋ ਹਲਕੇ ਵਿਚੋਂ 25 ਹਜ਼ਾਰ ਵੋਟਾਂ ਦੇ ਅੰਤਰ ਨਾਲ ਉਹ ਲੀਡ ਦਿਵਾ ਕੇ ਭੇਜਣਗੇ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਵੀ ਇਕਜੁਟ ਹੋਣ ਦਾ ਸੁਨੇਹਾ ਦਿੰਦਿਆਂ ਸਪੱਸਟ ਕੀਤਾ ਕਿ ਜੇਕਰ ਕੋਈ ਆਪ ਜਾਂ ਅਕਾਲੀ ਦਲ ਨੂੰ ਵੋਟ ਪਾਏਗਾ ਤਾਂ ਉਹ ਭਾਜਪਾ ਨੂੰ ਜਾਏਗੀ, ਕਿਉਂਕਿ ਇਹ ਪਾਰਟੀਆਂ ਅੰਦਰਖ਼ਾਤੇ ਇੱਕਮਿਕ ਹਨ।
ਭਾਰਤੀ ਚੋਣ ਕਮਿਸ਼ਨ ਵੱਲੋਂ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ: ਸਿਬਿਨ ਸੀ
ਜਟਾਣਾ ਨੇ ਦੋਸ਼ ਲਗਾਇਆ ਕਿ ਭਾਜਪਾ ਕਿਸਾਨਾਂ, ਮਜਦੂਰਾਂ ਤੇ ਨੌਜਵਾਨਾਂ ਨੂੰ ਕੁਚਲਣ ਵਾਲੀ ਪਾਰਟੀ ਹੈ, ਜਿਸਨੂੰ ਪੰਜਾਬੀ ਕਦੇ ਵੀ ਪਸੰਦ ਨਹੀਂ ਕਰਨਗੇ। ਵਰਕਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਕੱਲੀ ਬਠਿੰਡਾ ਵਿਚ ਹੀ ਨਹੀਂ, ਪੂਰੇ ਦੇਸ਼ ਵਿਚ ਕਾਂਗਰਸ ਦੇਹੱਕ ਵਿਚ ਹਵਾ ਚੱਲ ਰਹੀ ਹੈ ਤੇ ਭਾਜਪਾ ਇੰਨ੍ਹਾਂ ਘਬਰਾ ਗਈ ਹੈ ਕਿ ਹੁਣ ਧਰਮ ਤੇ ਜਾਤੀ ਦੇ ਨਾਂ ’ਤੇ ਵੋਟਾਂ ਮੰਗਣ ਲੱਗੀ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇੱਕ ਵਾਰ ਉਸਤੇ ਭਰੋਸਾ ਕਰੋਂ ਤੇ ਤੁਹਾਨੂੰ ਮਹਿਸੂਸ ਹੋਵੇਗਾ ਕਿ ਇੱਕ ਮੈਂਬਰ ਪਾਰਲੀਮੈਂਟ ਅਪਣੇ ਹਲਕੇ ਲਈ ਕੀ ਕੰਮ ਕਰ ਸਕਦਾ ਹੈ। ਇਸ ਮੌਕੇ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ ਸਿੰਘ ਸਿੱਧੂ ਨੇ ਵੀ ਸੰਬੋਧਨ ਕਰਦਿਆਂ ਤਲਵੰਡੀ ਸਾਬੋ ਹਲਕੇ ਦੇ ਲੋਕਾਂ ਨਾਲ ਅਪਣੇ ਪ੍ਰਵਾਰ ਦੇ ਪੁਰਾਣੇ ਮੋਹ ਦਾ ਹਵਾਲਾ ਦਿੰਦਿਆਂ ਕਿਹਾ ਕਿ ਇੱਥੋਂ ਇੱਕਪਾਸੜ ਵੋਟਾਂ ਦੀ ਹਨੇਰੀ ਚੱਲੇਗੀ।
Share the post "ਜੀਤਮਹਿੰਦਰ ਸਿੱਧੂ ਤੇ ਖ਼ੁਸਬਾਜ ਜਟਾਣਾ ਨੇ ਤਲਵੰਡੀ ਸਾਬੋ ’ਚ ਇੱਕਜੁਟ ਹੋ ਕੇ ਚਲਾਈ ਚੋਣ ਮੁਹਿੰਮ"