ਜੀਤਮਹਿੰਦਰ ਸਿੱਧੂ ਨੇ ਸਵੇਰੇ ਚਾਹ ਦੀਆਂ ਚੁਸਕੀਆਂ ਦੇ ਨਾਲ ਜੋਗਰ ਪਾਰਕ ਅਤੇ ਰੋਜ਼ ਗਾਰਡਨ ਚ ਲੋਕਾਂ ਨਾਲ ਕੀਤੀ ਗੱਲਬਾਤ

Date:

spot_img

ਬਠਿੰਡਾ, 28 ਅਪ੍ਰੈਲ: ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਵੱਲੋਂ ਅੱਜ ਸਵੇਰੇ ਸ਼ਹਿਰ ਦੇ ਜੋਗਰ ਪਾਰਕ ਅਤੇ ਰੋਜ਼ਗਾਰਡਨ ਦੇ ਵਿੱਚ ਸਵੇਰ ਦੀ ਸੈਰ ਕਰਨ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਸ਼ਹਿਰ ਦੀਆਂ ਮੁਸ਼ਕਲਾਂ ਬਾਰੇ ਚਰਚਾ ਵੀ ਕੀਤੀ। ਇਸ ਦੌਰਾਨ ਉਹ ਮਸ਼ਹੂਰ ਟੀ ਸਟਾਲ ’ਤੇ ਵੀ ਗਏ ਅਤੇ ਲੋਕਾਂ ਨਾਲ ਬੈਠ ਕੇ ਚਾਹ ਦੀਆਂ ਚੁਸਕੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਸ਼ਹਿਰ ਦੇ ਲੋਕਾਂ ਨੇ ਕਾਂਗਰਸੀ ਉਮੀਦਵਾਰ ਦਾ ਭਰਵਾਂ ਸਵਾਗਤ ਕਰਦਿਆਂ ਉਹਨਾਂ ਨੂੰ ਜਿੱਤ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਨਾਲ ਹੀ ਕਿਹਾ ਕਿ ਬਠਿੰਡਾ ਲੋਕ ਸਭਾ ਹਲਕੇ ਨੂੰ ਅੱਗੇ ਲਿਜਾਣ ਦੇ ਲਈ ਤੁਹਾਡੇ ਵਰਗੇ ਲੀਡਰਾਂ ਦੀ ਜਰੂਰਤ ਹੈ।

ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੁਸਾਇਟੀ (ਰਜਿ.) ਦੇ ਪ੍ਰਧਾਨ ਬਣੇ ਅਮਰੀਕ ਸਿੰਘ

ਇਸ ਮੌਕੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਲੋਕਾਂ ਤੋਂ ਚੋਣਾਂ ਲਈ ਸਹਿਯੋਗ ਦੀ ਮੰਗ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਬਠਿੰਡਾ ਸ਼ਹਿਰ ਨੂੰ ਤਰੱਕੀ ਦੀਆਂ ਹੋਰ ਲੀਹਾਂ ’ਤੇ ਲਿਜਾਣ ਦੇ ਲਈ ਸ਼ਹਿਰ ਦੇ ਲੋਕਾਂ ਦੇ ਸਹਿਯੋਗ ਨਾਲ ਕੰਮ ਕਰਨਗੇ। ਉਹਨਾਂ ਸ਼ਹਿਰ ਵਾਸੀਆਂ ਨਾਲ ਰਾਜਨੀਤਿਕ ਚਰਚਾ ਕਰਦੇ ਹੋਏ ਕਿਹਾ ਕਿ ਉਹ ਬਠਿੰਡਾ ਸ਼ਹਿਰ ਦੇ ਵਸਨੀਕ ਹਨ ਜਦੋਂਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਹਿਰ ਤੋਂ ਬਾਹਰਲੇ ਹਨ ਜਿਸ ਕਰਕੇ ਉਹਨਾਂ ਨੂੰ ਸ਼ਹਿਰ ਦਾ ਉਨਾ ਦਰਦ ਨਹੀਂ ਹੋ ਸਕਦਾ ਜਿੰਨਾ ਉਹ ਆਪ ਜੀ ਵਿੱਚ ਵਿਚਰ ਕੇ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਕੰਮ ਕਰ ਸਕਦੇ ਹਨ ।ਉਹਨਾਂ ਆਪਣੇ ਪਿਛਲੇ 27 ਸਾਲਾਂ ਦੇ ਰਾਜਨੀਤਿਕ ਕੈਰੀਅਰ ਦੀ ਗੱਲ ਕਰਦਿਆਂ ਲੋਕਾਂ ਨੂੰ ਇਹ ਵੀ ਭਰੋਸਾ ਦਵਾਇਆ ਕਿ ਉਹ ਪਹਿਲਾਂ ਹੀ ਤਰਾਂ ਬੇਦਾਗ ਅਤੇ ਪੂਰੀ ਮਿਹਨਤ ਦੇ ਨਾਲ ਹਲਕੇ ਦੇ ਲੋਕਾਂ ਲਈ ਕੰਮ ਕਰਨਗੇ।

ਜ਼ਿਲ੍ਹੇ ਚ ਕਣਕ ਦੀ ਖ਼ਰੀਦ ਤੇ ਚੁਕਾਈ ਦਾ ਕੰਮ ਨਿਰਵਿਘਨ ਜਾਰੀ:ਡਿਪਟੀ ਕਮਿਸ਼ਨਰ

ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਸਾਬਕਾ ਚੇਅਰਮੈਨ ਕੇਕੇ ਅਗਰਵਾਲ, ਡੈਲੀਗੇਟ ਪਵਨ ਮਾਨੀ, ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ, ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ, ਮੀਤ ਪ੍ਰਧਾਨ ਟਹਿਲ ਸਿੰਘ ਬੁੱਟਰ, ਉਪ ਚੇਅਰਮੈਨ ਕੌਰ ਸਿੰਘ, ਟਹਿਲ ਸਿੰਘ ਸੰਧੂ , ਬਲਜਿੰਦਰ ਸਿੰਘ ਠੇਕੇਦਾਰ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਕਿਰਨਜੀਤ ਸਿੰਘ ਗਹਿਰੀ, ਬਲਵੰਤ ਰਾਏ ਨਾਥ, ਐਮ.ਸੀ ਸੁਖਦੇਵ ਸਿੰਘ ਸੁੱਖਾ, ਸਾਧ ਸਿੰਘ, ਮਲਕੀਤ ਸਿੰਘ, ਕਮਲਜੀਤ ਸਿੰਘ ਮਹਿੰਦਰ ਸਿੰਘ ਭੋਲਾ, ਮਨੋਜ ਕੁਮਾਰ, ਦੀਪਇੰਦਰ ਮਿਸ਼ਰਾ ਨਥੂ ਰਾਮ, ਪ੍ਰਕਾਸ਼ ਚੰਦ, ਕੌਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

योग हमारी सनातन संस्कृति का अनमोल उपहार है : नायब सिंह सैनी

👉मुख्यमंत्री ने श्री कृष्ण आयुष विश्वविद्यालय के प्रांगण में...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...