ਬਠਿੰਡਾ, 4 ਮਈ: ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਵੱਲੋਂ ਅੱਜ ਮੋੜ ਵਿਧਾਨ ਸਭਾ ਹਲਕੇ ਦੇ ਮੋੜ ਬਲਾਕ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਲੋਕਾਂ ਨੇ ਵੱਡੇ ਇਕੱਠ ਕਰਕੇ ਇੰਨਾਂ ਪਿੰਡਾਂ ਵਿਚੋਂ ਜਿੱਤ ਦਿਵਾਉਣ ਦਾ ਭਰੋਸਾ ਦਿਵਾਇਆ। ਦਸਣਾ ਬਣਦਾ ਕਿ ਮੋੜ ਹਲਕੇ ਦੇ ਮੋੜ ਬਲਾਕ ਨਾਲ ਸਬੰਧਤ ਪਿੰਡ ਕਦੇ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਨਾਲ ਜੁੜੇ ਰਹੇ ਹਨ, ਜਿੱਥੋਂ ਕਈ ਵਾਰ ਜਿੱਤ ਕੇ ਜੀਤਮਹਿੰਦਰ ਸਿੰਘ ਸਿੱਧੂ ਵਿਧਾਇਕ ਬਣੇ ਹਨ। ਇੰਨ੍ਹਾਂ ਪਿੰਡਾਂ ‘ਚ ਚੋਣ ਪ੍ਰਚਾਰ ਕਰਦਿਆਂ ਸ: ਸਿੱਧੂ ਨੇ ਲੋਕਾਂ ਨਾਲ ਅਪਣੀਆਂ ਪੁਰਾਣੀਆਂ ਯਾਦਾਂ ਸਾਝਾਂ ਕੀਤੀਆਂ ਤੇ ਭਰੋਸਾ ਦਿਵਾਇਆ ਕਿ ਅੱਜ ਵੀ ਉਨ੍ਹਾਂ ਦਾ ਦਿਲ ਅਪਣੇ ਲੋਕਾਂ ਲਈ ਧੜਕਦਾ ਹੈ।
ਭਾਜਪਾ ਉਮੀਦਵਾਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਮੌ+ਤ
ਇਸ ਦੌਰਾਨ ਉਨ੍ਹਾਂ ਵਿਰੋਧੀ ਧਿਰਾਂ ’ਤੇ ਹਮਲੇ ਕਰਦਿਆਂ ਕਿਹਾ ਕਿ ਤਿੰਨ ਕਾਲੇ ਕਾਨੂੰਨਾਂ ਦੀ ਹਿਮਾਇਤ ਕਰਨ ਵਾਲੇ ਅਕਾਲੀ ਅਤੇ ਇੰਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਨ ਵਾਲੇ ਭਾਜਪਾਈਆਂ ਨੂੰ ਹੁਣ ਸ਼ਰਮ ਆਉਣੀ ਚਾਹੀਦੀ ਹੈ ਕਿ ਉਹ ਕਿਸ ਮੂੰਹ ਦੇ ਨਾਲ ਕਿਸਾਨਾਂ ਦੀਆਂ ਵੋਟਾਂ ਮੰਗ ਰਹੇ ਹਨ। ਉਨ੍ਹਾਂ ਸਰਕਾਰ ਦੇ ਖੇਤੀਬਾੜੀ ਮੰਤਰੀ ਤੇ ਬਠਿੰਡਾ ਤੋਂ ਉਮੀਦਵਾਰ ’ਤੇ ਕਿਸਾਨਾਂ ਦੇ ਨਾਂ ’ਤੇ ਮਗਰਮੱਛ ਵਾਲੇ ਹੰਝੂ ਵਹਾਉਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਆਪ ਸਰਕਾਰ ਬਣਨ ਤੋਂ ਬਾਅਦ ਕੁਦਰਤੀ ਆਫ਼ਤਾਂ ਦੇ ਨਾਲ ਕਈ ਵਾਰ ਫ਼ਸਲ ਤਬਾਹ ਹੋ ਚੁੱਕੀ ਹੈ ਤੇ ਮੰਤਰੀ ਦੇ ਮਹਿਕਮੇ ਦੀ ਲਾਪਰਵਾਹੀ ਕਾਰਨ ਹਲਕੇ ਦੇ ਹਜ਼ਾਰਾਂ ਕਿਸਾਨਾਂ ਦੇ ਕਰੋੜਾਂ ਰੁਪਏ ਦੇ ਪਸ਼ੂਆਂ ਦਾ ਨੁਕਸਾਨ ਹੋ ਚੁੱਕਿਆ ਹੈ ਪ੍ਰੰਤੂ ਬੱਕਰੀਆਂ ਤੇ ਮੁਰਗਿਆਂ ਦੇ ਮੁਆਵਜ਼ਾ ਦੇਣ ਦੇ ਝੂਠੇ ਵਾਅਦੇ ਕਰਨ ਵਾਲੀ ਆਪ ਸਰਕਾਰ ਦੇ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਭੋਰਾ ਵੀ ਭਰਪਾਈ ਨਹੀਂ ਕੀਤੀ, ਜਿਸ ਕਾਰਨ ਅੱਜ ਕਿਸਾਨ ਥਾਂ ਥਾਂ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ।