WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਜਤਿੰਦਰ ਔਲਖ ਨੇ ਚੇਅਰਮੈਨ ਪੀਪੀਐਸਸੀ ਅਤੇ ਇੰਦਰਪਾਲ ਸਿੰਘ ਨੇ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ

ਚੰਡੀਗੜ੍ਹ, 29 ਜਨਵਰੀ: ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਮ ਸ਼ੰਕਰ ਜਿੰਪਾ ਤੇ ਗੁਰਮੀਤ ਸਿੰਘ ਖੁੱਡੀਆ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵੀ ਕੇ ਸਿੰਘ, ਡੀਜੀਪੀ ਗੌਰਵ ਯਾਦਵ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਬਲਤੇਜ ਸਿੰਘ ਪੰਨੂੰ, ਪੰਜਾਬ ਲੋਕ ਸੇਵਾ ਕਮਿਸ਼ਨ ਦੇ ਮੈਂਬਰ ਗੁਰਪ੍ਰਤਾਪ ਸਿੰਘ ਮਾਨ, ਸੁਪ੍ਰੀਤ ਘੁੰਮਣ ਤੇ ਹਰਮੋਹਨ ਕੌਰ ਸੰਧੂ, ਰਾਜ ਸੂਚਨਾ ਕਮਿਸ਼ਨਰ ਅਸਿਤ ਜੌਲੀ ਤੇ ਅੰਮ੍ਰਿਤ ਪ੍ਰਤਾਪ ਸਿੰਘ ਸੇਖੋਂ ਤੋਂ ਇਲਾਵਾ ਸਿਵਲ ਤੇ ਪੁਲਿਸ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਨਵ ਨਿਯੁਕਤ ਚੇਅਰਮੈਨ ਤੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਪਰਿਵਾਰਕ ਮੈਂਬਰ ਅਤੇ ਸ਼ੁਭਚਿੰਤਕ ਮੌਜੂਦ ਸਨ।

ਭਗਵੰਤ ਮਾਨ ਨੇ ਹਰਿਆਣਵੀਆਂ ਨੂੰ ਮੁਫਤ ਬਿਜਲੀ, ਸਿਹਤ ਅਤੇ ਸਿੱਖਿਆ ਲਈ ਆਪ ਨੂੰ ਵੋਟ ਦੇਣ ਦੀ ਕੀਤੀ ਅਪੀਲ

ਜ਼ਿਕਰਯੋਗ ਹੈ ਕਿ ਪੰਜਾਬ ਕਾਡਰ ਦੇ 1997 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸ੍ਰੀ ਜਤਿੰਦਰ ਸਿੰਘ ਔਲਖ ਪਿੰਡ ਬਰਗਾੜੀ (ਫਰੀਦਕੋਟ) ਦੇ ਜੰਮਪਲ ਹਨ। ਪੰਜਾਬ ਪੁਲਿਸ ਵਿੱਚ 33 ਸਾਲ ਸੇਵਾਵਾਂ ਨਿਭਾਉਣ ਤੋਂ ਬਾਅਦ ਏ.ਡੀ.ਜੀ.ਪੀ. ਦੇ ਰੈਂਕ ਉੱਤੇ ਇੰਟੈਲੀਜੈਂਸ ਚੀਫ਼ ਵਜੋਂ ਸੇਵਾਮੁਕਤ ਹੋਏ ਸਨ। ਰਾਜ ਮੁੱਖ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁੱਕਣ ਵਾਲੇ ਉੱਘੇ ਐਡਵੋਕੇਟ ਸ੍ਰੀ ਇੰਦਰਪਾਲ ਸਿੰਘ ਹੁਸ਼ਿਆਰਪੁਰ ਦੇ ਵਸਨੀਕ ਹਨ।ਸ੍ਰੀ ਇੰਦਰਪਾਲ ਸਿੰਘ ਨੇ ਕਾਨੂੰਨੀ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਅਤੇ ਉਹ ਬ੍ਰਿਟਿਸ਼ ਹਾਈ ਕਮਿਸ਼ਨ ਲਈ ਸਟੈਂਡਿੰਗ ਕੌਂਸਲ, ਪੈਨਲ ਭਾਰਤੀ ਯੂਨੀਅਨ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬਾਰ ਕੌਂਸਲ ਮੈਂਬਰ ਚੁਣੇ ਗਏ ਅਤੇ ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਬਾਰ ਕੌਂਸਲ ਦੇ ਉਪ ਚੇਅਰਮੈਨ ਚੁਣੇ ਗਏ। ਉਨ੍ਹਾਂ ਨੂੰ 20 ਅਗਸਤ, 2022 ਨੂੰ ਪੰਜਾਬ ਦੇ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਸੀ।

 

Related posts

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ

punjabusernewssite

ਸੂਰ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਪੰਜਾਬ ਸਰਕਾਰ ਕਲਿੰਗ ਲਈ ਦੇਵੇਗੀ ਮੁਆਵਜ਼ਾ: ਲਾਲਜੀਤ ਸਿੰਘ ਭੁੱਲਰ

punjabusernewssite

‘ਆਪ’ ਦੇ ਦੋਸ਼ ਕਿ ਪੰਜਾਬ ‘ਚ ਸਿਆਸਤਦਾਨਾਂ ਤੇ ਨਸ਼ਾ ਸਮੱਗਲਰਾਂ ਦਾ ਗੱਠਜੋੜ ਹੋਣ ਦੀ ਉਪ ਮੁੱਖ ਮੰਤਰੀ ਨੇ ਕੀਤੀ ਪ੍ਰੋੜਤਾ: ਹਰਪਾਲ ਸਿੰਘ ਚੀਮਾ

punjabusernewssite