ਗੁਰੂ ਕਾਸ਼ੀ ਯੂਨੀਵਰਸਿਟੀ ਦਾ ਰੁਜ਼ਗਾਰ ਮੇਲਾ 11 ਫਰਵਰੀ ਨੂੰ

0
71
+1

Talwandi Sabo News:ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਪ੍ਰੋ. (ਡਾ.)ਪੀਯੂਸ਼ ਵਰਮਾ ਕਾਰਜਕਾਰੀ ਉਪ ਕੁਲਪਤੀ ਦੀ ਦੇਖ-ਰੇਖ ਹੇਠ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਟ੍ਰੇਨਿੰਗ ਐਂਡ ਪਲੇਸਮੈਂਟ ਸੈੱਲ ਵੱਲੋਂ ਫੈਕਲਟੀ ਆਫ਼ ਐਜੂਕੇਸ਼ਨ ਐਂਡ ਇੰਨਫੋਰਮੇਸ਼ਨ ਸਾਇੰਸਜ਼ ਤੇ ਫੈਕਲਟੀ ਆਫ਼ ਫਿਜ਼ੀਕਲ ਐਜੂਕੇਸ਼ਨ ਵੱਲੋਂ 11 ਫਰਵਰੀ ਨੂੰ ਯੂਨੀਵਰਸਿਟੀ ਕੈਂਪਸ ਵਿਖੇ ਸਵੇਰੇ 10 ਵਜੇ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਡਾ.ਵਰਮਾ ਨੇ ਦੱਸਿਆ ਕਿ ਮੇਲੇ ਵਿੱਚ ਉੱਤਰੀ ਭਾਰਤ ਦੇ ਲਗਭਗ 30 ਅਦਾਰੇ ਆਪਣੀਆਂ ਜ਼ਰੂਰਤਾਂ ਅਨੁਸਾਰ ਯੋਗ ਉਮੀਦਵਾਰਾਂ ਦੀ ਚੋਣ ਕਰਨਗੇ। ਉਹਨਾਂ ਦੱਸਿਆ ਕਿ ਮੇਲੇ ਵਿੱਚ ਕਈ ਯੋਗ ਉਮੀਦਵਾਰਾਂ ਨੂੰ ਮੌਕੇ ਤੇ ਹੀ ਨਿਯੁਕਤੀ ਪੱਤਰ ਦਿੱਤੇ ਜਾਣ ਦੀਆਂ ਸੰਭਵਨਾਵਾਂ ਹਨ।

ਇਹ ਵੀ ਪੜ੍ਹੋ  Delhi Assembly Election: ਦਿੱਲੀ ‘ਚ AAP ਨੂੰ ਵੱਡਾ ਝਟਕਾ, Arvind Kejriwal ਚੋਣ ਹਾਰੇ, BJP ਦੀ ਬਣੇਗੀ ਸਰਕਾਰ

ਇਸ ਲਈ ਇਛੁੱਕ ਅਤੇ ਯੋਗ ਉਮੀਦਵਾਰ ਆਪਣੇ ਫੋਟੋਗ੍ਰਾਫ , ਵਿੱਦਿਅਕ ਯੋਗਤਾ ਦੇ ਅਸਲ ਤੇ ਫੋਟੋ ਕਾਪੀ ਪ੍ਰਮਾਣ ਪੱਤਰ, ਜਨਮ, ਜਾਤੀ, ਆਮਦਨ ਆਦਿ ਸੰਬੰਧੀ ਲੋੜੀਂਦੇ ਸਰਟੀਫਿਕੇਟ ਲੈ ਕੇ ਨਿਸ਼ਚਿਤ ਸਥਾਨ ਤੇ ਸਮੇਂ ਸਿਰ ਪੁੱਜਣ। ਉਨ੍ਹਾਂ ਦੱਸਿਆ ਕਿ ਵਰਸਿਟੀ ਵੱਲੋਂ ਵੱਖ-ਵੱਖ ਸਮੇਂ ਤੇ ਵਿਦਿਆਰਥੀਆਂ ਨੂੰ ਸਵੈ-ਉਦਯੋਗ ਸਥਾਪਿਤ ਕਰਨ, ਲੋੜੀਂਦੀਆਂ ਪ੍ਰਕਿਰਿਆਵਾਂ, ਬੈਂਕਾਂ ਤੋਂ ਲੋਨ ਲੈਣ ਸੰਬੰਧੀ ਜਾਣਕਾਰੀ ਲਈ ਵਰਕਸ਼ਾਪ ਅਤੇ ਟ੍ਰੇਨਿੰਗ ਕੈਂਪਾਂ ਦਾ ਵੀ ਆਯੋਜਨ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਵਿਅਕਤੀਤਵ ਵਿਕਾਸ ਅਤੇ ਇੰਟਰਵਿਯੂ ਦੀ ਤਿਆਰੀ ਲਈ ਵੱਖ-ਵੱਖ ਮਾਹਿਰਾਂ ਵੱਲੋਂ ਟ੍ਰੇਨਿੰਗ ਪ੍ਰੋਗਰਾਮ ਵੀ ਆਯੋਜਿਤ ਕੀਤੇ ਜਾਂਦੇ ਹਨ।ਡਾ. ਵਿਕਾਸ ਗੁਪਤਾ, ਡਿਪਟੀ ਡਾਇਰੈਕਟਰ ਟ੍ਰੇਨਿੰਗ ਐਂਡ ਪਲੇਸਮੈਂਟ ਨੇ ਜਾਣਕਾਰੀ ਦਿੱਤੀ ਕਿ ਵਿਦਿਆਰਥੀਆਂ ਦੇ ਉਜੱਵਲ ਭਵਿੱਖ ਲਈ ਹਰ ਮਹੀਨੇ ਰੁਜ਼ਗਾਰ ਮੇਲੇ ਆਯੋਜਿਤ ਕਰਨ ਦੇ ਯਤਨ ਕੀਤੇ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

+1

LEAVE A REPLY

Please enter your comment!
Please enter your name here