Thursday, April 16, 2026
spot_img
spot_img

ਰੋਜਗਾਰ ਮੇਲਾ 11 ਮਾਰਚ ਨੂੰ : ਡਿਪਟੀ ਕਮਿਸ਼ਨਰ

Date:

spot_img

Bathinda News: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਤੇ ਉਹਨਾਂ ਨੂੰ ਸਵੈ ਰੋਜ਼ਗਾਰ ਮੁਹਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ 11 ਮਾਰਚ 2025 ਨੂੰ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਡੀ.ਬੀ.ਈ.ਈ. ਬਠਿੰਡਾ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ ਟਰਾਈਡੈਂਟ ਲਿਮਟਿਡ, ਸਪੋਰਟਕਿੰਗ ਇੰਡੀਆ ਲਿਮਟਿਡ, ਆਈ.ਓ.ਐਲ. ਲਿਮਟਿਡ,

ਇਹ ਵੀ ਪੜ੍ਹੋ  ਲੁਧਿਆਣਾ ‘ਚ ਤੜਕਸਾਰ ਪੁਲਿਸ ਦਾ ਬਦਮਾਸ਼ਾਂ ਨਾਲ ਹੋਇਆ ਮੁਕਾਬਲਾ, ਦੋ ਜਖਮੀ

ਇੰਡੀਆ ਜੌਬ ਕਾਰਟ, ਵਿਜੈ ਰਾਜ ਜਿੰਦਲ ਐਂਡ ਕੰਪਨੀ, ਪੁਖਰਾਜ ਹੈਲਥ ਕੇਅਰ, ਐਲ.ਆਈ.ਸੀ. ਆਫ ਇੰਡੀਆ, ਗੁਪਤਾ ਹਸਪਤਾਲ, ਏ.ਵੀ.ਸੀ. ਮਹਿੰਦਰਾ, ਅਗਰਵਾਲ ਗਲਾਸਸ, ਕੁਨੈਕਟ ਬਰਾਂਡਬੈਂਡ, ਚੈਕਮੇਟ ਸਕਿਓਰਿਟੀ ਸਰਵਿਸ਼ਜ, ਰੇਡੀਅਸ ਰਿਸੋਰਸ ਪ੍ਰਾਈਵੇਟ ਲਿਮਟਿਡ, ਭਾਰਤ ਫਾਈਨਾਂਸ ਲਿਮਟਿਡ ਕੰਪਨੀਆਂ ਵੱਲ਼ੋਂ ਸ਼ਿਰਕਤ ਕੀਤੀ ਜਾਵੇਗੀ। ਇਨ੍ਹਾਂ ਕੰਪਨੀਆਂ ਵੱਲੋਂ ਸੀਵਿੰਗ ਮਸ਼ੀਨ ਓਪਰੇਟਰ, ਪੈਕਰ, ਟੈਲੀਕਾਲਰ, ਨਰਸ, ਸਰਵਿਸ ਅਡਵਾਈਜ਼ਰ, ਬੈਕਐਂਡ ਆਫਿਸ, ਵੈਲਨੇਸ ਅਡਵਾਈਜ਼ਰ, ਮਹਿਲਾ ਕਰੀਅਰ ਏਜੰਟ, ਟੀਮ ਲੀਡਰ, ਸੇਲਜ਼ ਐਗਜੀਕਿਉਟਿਵ, ਬਰਾਂਚ ਮੈਨੇਜਰ, ਡਿਵੈਲਪਮੈਂਟ ਮੈਨੇਜਰ, ਕੰਪੀਓਟਰ ਓਪਰੇਟਰ, ਅਕਾਊਟੈਂਟ, ਸਕਿਓਰਿਟੀ ਗਾਰਡ ਦੀਆਂ ਅਸਾਮੀਆਂ ਲਈ ਸਿਲੈਕਸ਼ਨ ਕੀਤੀ ਜਾਵੇਗੀ।

ਇਹ ਵੀ ਪੜ੍ਹੋ Bathinda ਦੇ CIA Staff ਵੱਲੋਂ MP ਤੋਂ ਨਜਾਇਜ਼ ਤਸਕਰੀ ਕਰਨ ਵਾਲੇ 2 ਨੌਜਵਾਨ ਕਾਬੂ

ਵੱਖ-ਵੱਖ ਅਸਾਮੀਆਂ ਲਈ ਪ੍ਰਾਰਥੀਆਂ ਨੂੰ 10,000/- ਰੁਪਏ ਤੋਂ ਲੈ ਕੇ 30,000/- ਰੁਪਏ ਪ੍ਰਤੀ ਮਹੀਨਾਂ ਦੀ ਤਨਖਾਹ ਦੇ ਆਫਰ ਦਿੱਤੇ ਜਾ ਰਹੇ ਹਨ।ਰੋਜਗਾਰ ਅਫਸਰ ਸ਼੍ਰੀਮਤੀ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਪ੍ਰਾਰਥੀ ਆਪਣੇ ਨਾਲ ਤਿੰਨ ਕਾਪੀਆਂ ਰਜ਼ਿਓਮ, ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਅਧਾਰ ਕਾਰਡ ਆਦਿ ਲੈ ਕੇ ਮਿਤੀ 11 ਮਾਰਚ 2025 ਨੂੰ ਸਵੇਰੇ 10.00 ਵਜੇ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਪਹੁੰਚ ਸਕਦੇ ਹਨ। ਇੰਟਰਵੀਓ ਤੇ ਆਉਣ ਤੋਂ ਪਹਿਲਾਂ ਪ੍ਰਾਰਥੀ ਫਾਰਮਲ ਡਰੈੱਸ ਵਿੱਚ ਆਉਣਾ ਯਕੀਨੀ ਬਣਾਉਣ ਅਤੇ ਇਹਨਾਂ ਅਸਾਮੀਆਂ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇੰਨ ਕਰ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...