👉ਮੇਅਰ ਪਦਮਜੀਤ ਸਿੰਘ ਮਹਿਤਾ ਨੇ ਆਪਣੀ ਟੀਮ ਨਾਲ ਕਰਵਾਇਆ ਵਿਕਾਸ ਕਾਰਜ ਦਾ ਸ਼ੁਭ ਆਰੰਭ, ਜੋਗਰ ਪਾਰਕ ਅਤੇ ਸਵਾਮੀ ਵਿਵੇਕਾਨੰਦ ਰੋਜ਼ ਗਾਰਡਨ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਵੱਲ ਚੁੱਕਿਆ ਕਦਮ
👉ਪਾਰਕਾਂ ਵਿੱਚ ਬਣਾਏ ਜਾਣਗੇ ਆਧੁਨਿਕ ਪਖਾਨੇ, ਸਫ਼ਾਈ ਵਿਵਸਥਾ ਨੂੰ ਬਣਾਇਆ ਜਾਵੇਗਾ ਬਿਹਤਰ, ਜੋਗਰ ਪਾਰਕ ਦੀ ਕੰਟੀਨ ਜਲਦ ਹੋਵੇਗੀ ਸ਼ੁਰੂ : ਪਦਮਜੀਤ ਸਿੰਘ ਮਹਿਤਾ
Bathinda News:ਬਠਿੰਡਾ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਆਧੁਨਿਕ ਰੂਪ ਦੇਣ ਦੇ ਉਦੇਸ਼ ਨਾਲ ਨਗਰ ਨਿਗਮ ਵੱਲੋਂ ਸ਼ਹਿਰ ਦੇ ਪਾਰਕਾਂ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਪਹਿਲ ਕੀਤੀ ਗਈ ਹੈ। ਇਸੇ ਲੜੀ ਤਹਿਤ ਅੱਜ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਆਪਣੀ ਟੀਮ ਅਤੇ ਇਲਾਕਾ ਨਿਵਾਸੀਆਂ ਦੀ ਮੌਜੂਦਗੀ ਵਿੱਚ ਜੋਗਰ ਪਾਰਕ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦੇ ਕੰਮ ਦਾ ਸ਼ੁਭ ਆਰੰਭ ਕਰਵਾਇਆ। ਕਰੀਬ 75 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਇਸ ਪ੍ਰੋਜੈਕਟ ਤਹਿਤ ਪਾਰਕ ਦੇ ਟਰੈਕ ਸਮੇਤ ਵੱਖ-ਵੱਖ ਸਹੂਲਤਾਂ ਨੂੰ ਬਿਹਤਰ ਬਣਾਇਆ ਜਾਵੇਗਾ, ਤਾਂ ਜੋ ਇੱਥੇ ਸੈਰ ਕਰਨ, ਕਸਰਤ ਕਰਨ ਅਤੇ ਵਿਹਲਾ ਸਮਾਂ ਬਿਤਾਉਣ ਆਉਣ ਵਾਲੇ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਅਤੇ ਬਿਹਤਰ ਮਾਹੌਲ ਮਿਲ ਸਕੇ।ਇਸ ਮੌਕੇ ਚੇਅਰਮੈਨ ਸ੍ਰੀ ਰਾਜਨ ਅਮਰਦੀਪ ਸਿੰਘ, ਐੱਮ.ਸੀ. ਸ੍ਰੀ ਭੋਲਾ ਸਿੰਘ, ਐੱਮ.ਸੀ. ਸ੍ਰੀ ਬੇਅੰਤ ਸਿੰਘ ਰੰਧਾਵਾ, ਐੱਮ.ਸੀ. ਸ੍ਰੀ ਉਮੇਸ਼ ਗਰਗ ਗੋਗੀ, ਐੱਮ.ਸੀ. ਸ੍ਰੀ ਅਸ਼ੋਕ ਕਾਂਸਲ, ਐੱਮ.ਸੀ. ਸ੍ਰੀ ਰਾਜ ਮਹਿਰਾ, ਐੱਮ.ਸੀ. ਸ੍ਰੀ ਰਾਕੇਸ਼ ਕਾਕਾ, ਐੱਮ.ਸੀ. ਸ੍ਰੀ ਗੁਰਚਰਨ ਸਿੰਘ, ਐੱਮ.ਸੀ. ਸ੍ਰੀ ਗੁਰਸੇਵਕ ਸਿੰਘ ਗੋਗਾ, ਐੱਮ.ਸੀ. ਸ੍ਰੀ ਡਿੰਪੀ ਬਾਘਲਾ, ਬਲਾਕ ਪ੍ਰਧਾਨ ਸ੍ਰੀ ਹਰਪ੍ਰੀਤ ਸਿੰਘ, ਯੂਥ ਬਲਾਕ ਪ੍ਰਧਾਨ ਸ੍ਰੀ ਗੁਰੀ, ਸ੍ਰੀ ਰਾਮਪਾਲ, ਸ੍ਰੀ ਯਦਵਿੰਦਰ ਸਿੰਘ ਮਾਨ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਸ਼ਹਿਰ ਦੇ ਪਾਰਕ ਸਿਰਫ਼ ਹਰਿਆਲੀ ਅਤੇ ਮਨੋਰੰਜਨ ਦੇ ਸਥਾਨ ਹੀ ਨਹੀਂ ਹਨ, ਸਗੋਂ ਇਹ ਲੋਕਾਂ ਦੀ ਸਿਹਤ, ਸਮਾਜਿਕ ਮੇਲ-ਜੋਲ ਅਤੇ ਮਾਨਸਿਕ ਸਕੂਨ ਨਾਲ ਜੁੜੇ ਮਹੱਤਵਪੂਰਨ ਜਨਤਕ ਸਥਾਨ ਹਨ। ਇਸ ਲਈ ਨਗਰ ਨਿਗਮ ਦਾ ਯਤਨ ਹੈ ਕਿ ਸ਼ਹਿਰ ਦੇ ਹਰੇਕ ਪ੍ਰਮੁੱਖ ਪਾਰਕ ਨੂੰ ਬਿਹਤਰ ਸਹੂਲਤਾਂ, ਸੁਚੱਜੇ ਰੱਖ-ਰਖਾਅ ਅਤੇ ਆਕਰਸ਼ਕ ਦਿੱਖ ਨਾਲ ਵਿਕਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਰੰਗਲਾ ਪੰਜਾਬ ਦੇ ਸੰਕਲਪ ਅਨੁਸਾਰ ਬਠਿੰਡਾ ਨੂੰ ਆਧੁਨਿਕ, ਸਾਫ਼-ਸੁਥਰਾ ਅਤੇ ਸੁੰਦਰ ਸ਼ਹਿਰ ਬਣਾਉਣਾ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ।ਜੋਗਰ ਪਾਰਕ ਦੇ ਨਵੀਨੀਕਰਨ ਦੇ ਕੰਮ ਤੋਂ ਪਹਿਲਾਂ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਆਪਣੀ ਟੀਮ ਨਾਲ ਸਵਾਮੀ ਵਿਵੇਕਾਨੰਦ ਰੋਜ਼ ਗਾਰਡਨ ਦਾ ਵੀ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਉੱਥੇ ਸਰਗਰਮ ਤਾਲੀ ਗਰੁੱਪ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨਾਲ ਸਮਾਂ ਬਿਤਾਇਆ। ਉਨ੍ਹਾਂ ਨੇ ਗਰੁੱਪ ਦੇ ਮੈਂਬਰਾਂ ਨਾਲ ਪਾਰਕਾਂ ਵਿੱਚ ਮੌਜੂਦਾ ਸਹੂਲਤਾਂ, ਰੱਖ-ਰਖਾਅ ਅਤੇ ਸ਼ਹਿਰ ਦੇ ਸਮੁੱਚੇ ਵਿਕਾਸ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਮੈਂਬਰਾਂ ਤੋਂ ਸੁਝਾਅ ਵੀ ਲਏ ਗਏ, ਤਾਂ ਜੋ ਪਾਰਕਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਆਮ ਲੋਕਾਂ ਦੀਆਂ ਲੋੜਾਂ ਅਨੁਸਾਰ ਸਹੂਲਤਾਂ ਦਾ ਵਿਕਾਸ ਕੀਤਾ ਜਾ ਸਕੇ।ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਵਿਕਾਸ ਕਾਰਜਾਂ ਦੀ ਯੋਜਨਾ ਬਣਾਉਂਦੇ ਸਮੇਂ ਆਮ ਨਾਗਰਿਕਾਂ ਦੀ ਰਾਏ ਅਤੇ ਸੁਝਾਵਾਂ ਨੂੰ ਵਿਸ਼ੇਸ਼ ਮਹੱਤਵ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ 👉ਅਕਾਲੀ ਦਲ (ਬਾਦਲ) ਨੂੰ ਅਜਮੇਰ ਸਿੰਘ ਲੱਖੋਵਾਲ ਦੇ ਸਮਰਥਨ ਨੇ ਉਨ੍ਹਾਂ ਦੀ ਮੌਕਾਪ੍ਰਸਤ ਰਾਜਨੀਤੀ ਨੂੰ ਬੇਨਕਾਬ ਕੀਤਾ: ਬਲਤੇਜ ਪੰਨੂ
ਪਾਰਕਾਂ ਵਿੱਚ ਨਿਯਮਿਤ ਤੌਰ ’ਤੇ ਆਉਣ ਵਾਲੇ ਲੋਕਾਂ ਨੂੰ ਉੱਥੋਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਬਾਰੇ ਸਭ ਤੋਂ ਵੱਧ ਜਾਣਕਾਰੀ ਹੁੰਦੀ ਹੈ। ਅਜਿਹੇ ਵਿੱਚ ਉਨ੍ਹਾਂ ਦੇ ਸੁਝਾਅ ਵਿਕਾਸ ਕਾਰਜਾਂ ਨੂੰ ਵਧੇਰੇ ਲਾਭਦਾਇਕ ਅਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਉਨ੍ਹਾਂ ਦੱਸਿਆ ਕਿ ਜੋਗਰ ਪਾਰਕ ਅਤੇ ਸਵਾਮੀ ਵਿਵੇਕਾਨੰਦ ਰੋਜ਼ ਗਾਰਡਨ ਵਿੱਚ ਪਖਾਨਿਆਂ ਦਾ ਨਿਰਮਾਣ ਕਰਵਾਇਆ ਜਾਵੇਗਾ ਅਤੇ ਇਨ੍ਹਾਂ ਦੇ ਰੱਖ-ਰਖਾਅ ਤੇ ਨਿਯਮਿਤ ਸਫ਼ਾਈ ਲਈ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾਣਗੇ। ਜੋਗਰ ਪਾਰਕ ਵਿੱਚ ਸਫ਼ਾਈ ਵਿਵਸਥਾ ਨੂੰ ਵੀ ਬਿਹਤਰ ਬਣਾਇਆ ਜਾਵੇਗਾ, ਤਾਂ ਜੋ ਪਾਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਮਿਲ ਸਕੇ। ਇਸ ਤੋਂ ਇਲਾਵਾ ਜੋਗਰ ਪਾਰਕ ਦੀ ਕੰਟੀਨ ਨੂੰ ਮੁੜ ਸ਼ੁਰੂ ਕਰਨ ਲਈ ਆਨਲਾਈਨ ਬੋਲੀ ਮੰਗੀ ਜਾ ਚੁੱਕੀ ਹੈ। ਪ੍ਰਕਿਰਿਆ ਪੂਰੀ ਹੁੰਦੇ ਹੀ ਜਲਦ ਕੰਟੀਨ ਸ਼ੁਰੂ ਕਰਵਾਈ ਜਾਵੇਗੀ, ਜਿਸ ਨਾਲ ਪਾਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਉਪਲਬਧ ਹੋ ਸਕਣਗੀਆਂ।ਮੇਅਰ ਨੇ ਕਿਹਾ ਕਿ ਸਿਰਫ਼ ਵਿਕਾਸ ਕਾਰਜ ਕਰਵਾਉਣਾ ਹੀ ਨਗਰ ਨਿਗਮ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਇਨ੍ਹਾਂ ਸਹੂਲਤਾਂ ਦਾ ਲੰਬੇ ਸਮੇਂ ਤੱਕ ਸਹੀ ਰੱਖ-ਰਖਾਅ ਯਕੀਨੀ ਬਣਾਉਣਾ ਵੀ ਉਨਾ ਹੀ ਜ਼ਰੂਰੀ ਹੈ। ਉਨ੍ਹਾਂ ਦਾ ਯਤਨ ਹੈ ਕਿ ਸ਼ਹਿਰ ਦੇ ਪਾਰਕਾਂ ਵਿੱਚ ਆਉਣ ਵਾਲੇ ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਨੌਜਵਾਨਾਂ ਨੂੰ ਬਿਹਤਰ ਟਰੈਕ, ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਮਿਲਣ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਬਠਿੰਡਾ ਦੇ ਪਾਰਕਾਂ ਨੂੰ ਸੁੰਦਰ, ਸੁਚੱਜਾ ਅਤੇ ਨਾਗਰਿਕਾਂ ਲਈ ਵਧੇਰੇ ਸਹੂਲਤਾਜਨਕ ਬਣਾਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













