👉ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਅਤੇ ਆਪਣੇ ਕਰਮਚਾਰੀਆਂ ਨਾਲ ਵਿਸ਼ਵਾਸ ਮਜ਼ਬੂਤ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
Chandigarh News: ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਅਹਿਮ ਉਪਰਾਲਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਦੇ ਮੁਲਾਜ਼ਮਾਂ ਨੂੰ ਦਰਪੇਸ਼ ਮਸਲਿਆਂ ਨੂੰ ਹੱਲ ਕਰਨ ਲਈ ਇੱਕ ਸਾਂਝੀ ਕਮੇਟੀ ਗਠਿਤ ਕੀਤੀ ਜਾਵੇ। ਇਸ ਕਮੇਟੀ ਵਿੱਚ ਸਿਹਤ, ਵਿੱਤ ਅਤੇ ਸਮਾਜ ਭਲਾਈ ਵਿਭਾਗਾਂ ਦੇ ਅਧਿਕਾਰੀ, ਸਿੱਖਿਆ ਵਿਭਾਗ ਤੋਂ ਇੱਕ ਵਿਸ਼ੇਸ਼ ਇਨਵਾਈਟੀ ਅਤੇ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਦੇ ਦੋ ਮੈਂਬਰ ਸ਼ਾਮਲ ਹੋਣਗੇ। ਇਸ ਦੌਰਾਨ, ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਵੱਖ-ਵੱਖ ਅਧਿਆਪਕ ਯੂਨੀਅਨਾਂ ਦੀਆਂ ਤਨਖਾਹਾਂ ਅਤੇ ਬਦਲੀਆਂ ਦੀਆਂ ਅਹਿਮ ਚਿੰਤਾਵਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਵੀ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ 👉Punjab ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਹੋਈ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਅਧੀਨ ਆਉਂਦੀਆਂ ਹੋਰਨਾਂ ਯੂਨੀਅਨਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਇੱਕ ਵਿਆਪਕ ਏਜੰਡਾ ਤਿਆਰ ਕੀਤਾ ਜਾਵੇ, ਤਾਂ ਜੋ ਨਵੀਂ ਬਣੀ ਕਮੇਟੀ ਉਨ੍ਹਾਂ ਦੇ ਮਸਲਿਆਂ ਦਾ ਸੁਖਾਵਾਂ ਹੱਲ ਕੱਢ ਸਕੇ।ਵਿੱਤ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ, “ਸਾਂਝੀ ਕਮੇਟੀ ਨੂੰ ਯੂਨੀਅਨਾਂ ਦੀਆਂ ਮੰਗਾਂ ਨਾਲ ਜੁੜੀਆਂ ਵਿੱਤੀ ਦੇਣਦਾਰੀਆਂ ਅਤੇ ਕਾਨੂੰਨੀ ਜ਼ਿੰਮੇਵਾਰੀਆਂ ਬਾਰੇ ਵਿਚਾਰ-ਵਟਾਂਦਰਾ ਕਰਕੇ ਇਸ ਮਸਲੇ ਨੂੰ ਹੱਲ ਕਰਨਾ ਚਾਹੀਦਾ ਹੈ।” ਉਨ੍ਹਾਂ ਸਿਹਤ ਵਿਭਾਗ ਨੂੰ ਅਗਲੇਰੀ ਕਰਵਾਈ ਲਈ ਅੰਤਿਮ ਤਜਵੀਜ਼ ਕੈਬਨਿਟ ਸਬ-ਕਮੇਟੀ ਅੱਗੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।
ਇਸ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 4161 ਮਾਸਟਰ ਕਾਡਰ ਅਧਿਆਪਕ ਯੂਨੀਅਨ, 3704 ਅਧਿਆਪਕ ਯੂਨੀਅਨ, ਕੰਪਿਊਟਰ ਟੀਚਰਜ਼ ਯੂਨੀਅਨ ਅਤੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਸਮੇਤ ਅਧਿਆਪਕ ਯੂਨੀਅਨਾਂ ਦੀਆਂ ਚਿੰਤਾਵਾਂ ਵੀ ਸੁਣੀਆਂ। ਇਹਨਾਂ ਮੀਟਿੰਗਾਂ ਵਿੱਚ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਵੱਲੋਂ ਡਾ. ਵਾਹਿਦ ਮੁਹੰਮਦ, ਡਾ. ਅਮਨਦੀਪ ਕੌਰ, ਡਾ. ਜਤਿੰਦਰ ਸੰਧੂ ਅਤੇ ਰਣਜੀਤ ਕੌਰ; 4161 ਮਾਸਟਰ ਕਾਡਰ ਅਧਿਆਪਕ ਯੂਨੀਅਨ ਵੱਲੋਂ ਸੰਦੀਪ ਸਿੰਘ, ਬਲਕਾਰ ਸਿੰਘ ਅਤੇ ਕੁਲਦੀਪ ਸਿੰਘ; 3704 ਅਧਿਆਪਕ ਯੂਨੀਅਨ ਵੱਲੋਂ ਜਗਜੀਵਨਜੋਤ ਸਿੰਘ, ਰਾਜੇਸ਼ਵਰ ਰਾਏ, ਰਾਕੇਸ਼ ਕੁਮਾਰ ਅਤੇ ਸੁਮੀਤਪਾਲ ਸਿੰਘ; ਕੰਪਿਊਟਰ ਟੀਚਰਜ਼ ਯੂਨੀਅਨ ਵੱਲੋਂ ਗੁਰਵਿੰਦਰ ਸਿੰਘ, ਸੁਨੀਤ ਸਰੀਨ, ਗਗਨਦੀਪ ਸਿੰਘ ਅਤੇ ਸੀਤਲ ਸਿੰਘ; ਅਤੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਵੱਲੋਂ ਕਮਲ ਠਾਕੁਰ, ਸੋਹਣ ਸਿੰਘ, ਗੁਰਮੁਖ ਸਿੰਘ, ਗੁਰਪ੍ਰੀਤ ਸਿੰਘ, ਗੌਰਵ ਕਾਂਤ ਅਤੇ ਪਰਸ਼ੋਤਮ ਸਮੇਤ ਨੁਮਾਇੰਦਿਆਂ ਨੇ ਸਰਗਰਮੀ ਨਾਲ ਹਿੱਸਾ ਲਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




