WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਮੁਲਾਜ਼ਮ ਮੰਚ

ਸਾਂਝੇ ਫਰੰਟ ਬਠਿੰਡਾ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਲਾਰਿਆਂ ਦੀ ਪੰਡ ਚੌਂਕ ਵਿੱਚ ਫੂਕੀ

ਬਠਿੰਡਾ,6 ਅਗਸਤ: ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਝੂਠਾਂ ਦੀ ਪੰਡ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਗਗਨਦੀਪ ਸਿੰਘ ਭੁੱਲਰ ਸੂਬਾ, ਸਾਥੀ ਮੱਖਣ ਸਿੰਘ ਖਣਗਵਾਲ, ਦਰਸ਼ਨ ਸਿੰਘ ਮੌੜ, ਜਤਿੰਦਰ ਕ੍ਰਿਸ਼ਨ ਨੇ ਕਿਹਾ ਕਿ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਮੌਕੇ ਸਾਂਝਾ ਫਰੰਟ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਅੰਦਰ 6 ਜੁਲਾਈ ਨੂੰ ਕੀਤੇ ਜਾਣ ਵਾਲੇ ਝੰਡਾ ਮਾਰਚ ਦੇ ਐਕਸ਼ਨ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਸਾਂਝਾ ਫਰੰਟ ਨਾਲ ਪੰਜਾਬ ਦੇ ਮੁੱਖ ਮੰਤਰੀ ਨੇ 1 ਜੁਲਾਈ ਨੂੰ ਕਵਾਨਾ ਕਲੱਬ ਫਗਵਾੜਾ ਵਿਖੇ ਮੀਟਿੰਗ ਕੀਤੀ।

ਪੰਜਾਬ ’ਚ 872 ਦਿਨਾਂ ਦੇ ਕਾਰਜ਼ਕਾਲ ਦੌਰਾਨ ਦਿੱਤੀਆਂ 44250 ਸਰਕਾਰੀ ਨੌਕਰੀਆਂ: ਮੁੱਖ ਮੰਤਰੀ

ਮੀਟਿੰਗ ਮੌਕੇ ਸਾਂਝਾ ਫਰੰਟ ਦੇ ਆਗੂਆਂ ਤੋਂ ਇਲਾਵਾ ਪੰਜਾਬ ਦੇ ਦੋ ਕੈਬਨਿਟ ਮੰਤਰੀ,ਮੁੱਖ ਸਕੱਤਰ ਅਤੇ ਹੋਰ ਅਧਿਕਾਰੀ ਮੌਕੇ ਤੇ ਮੌਜੂਦ ਸਨ।ਇਸ ਮੌਕੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਤੇ ਚਰਚਾ ਕਰਦਿਆਂ ਮੁੱਖ ਮੰਤਰੀ ਵੱਲੋਂ ਇਹ ਆਖਿਆ ਗਿਆ ਕਿ ਹੁਣ ਚੋਣ ਜਾਬਤਾ ਲੱਗਿਆ ਹੋਇਆ ਹੈ।ਇਸ ਕਰਕੇ ਹੁਣ ਕਿਸੇ ਵੀ ਮੰਗ ਤੇ ਐਲਾਨ ਨਹੀਂ ਕੀਤਾ ਜਾ ਸਕਦਾ।ਇਸ ਲਈ ਸਾਂਝਾ ਫਰੰਟ ਨਾਲ ਦੁਬਾਰਾ 25 ਜੁਲਾਈ ਨੂੰ ਠੀਕ 12 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਹੋਵੇਗੀ।ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪਹਿਲਾਂ 25 ਜੁਲਾਈ ਦੀ ਤੇ ਹੁਣ 2 ਅਗਸਤ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਅਤੇ ਹੁਣ ਇਹ ਮੀਟਿੰਗ 22 ਅਗਸਤ ’ਤੇ ਪਾ ਦਿੱਤੀ ਗਈ ਹੈ।

ਬਠਿੰਡਾ ਦੀ ਨਵੀਂ ਐਸਐਸਪੀ ਨੇ ਆਉਂਦੇ ਹੀ ਚੁੱਕੇ ਨਸ਼ਾ ਤਸਕਰ,402 ਗਰਾਮ ਹੈਰੋਇਨ ਸਮੇਤ 3 ਕਾਬੂ

ਇਸ ਤੋਂ ਇਹ ਜਾਪਦਾ ਹੈ ਕਿ ਸਰਕਾਰ ਲਗਾਤਾਰ ਡੰਗ ਟਪਾਊ ਨੀਤੀ ਤੇ ਚਲਦੀ ਹੋਈ ਚੋਣ ਜਾਬਤੇ ਦੀ ਉਡੀਕ ਵਿੱਚ ਹੀ ਹੈ ਜਿਸ ਕਰਕੇ ਸਰਕਾਰ ਮੀਟਿੰਗਾਂ ਤੋਂ ਭੱਜਦੀ ਹੈ। ਇਸ ਲਈ ਸਾਂਝਾ ਫਰੰਟ ਦੇ ਕੀਤੇ ਐਲਾਨ ਮੁਤਾਬਿਕ ਮੁੱਖ ਮੰਤਰੀ ਦੀ ਇਸ ਨੀਅਤ ਦੇ ਖਿਲਾਫ 5-6 ਅਗਸਤ ਨੂੰ ਸਮੁੱਚੇ ਪੰਜਾਬ ਅੰਦਰ ਪੰਜਾਬ ਸਰਕਾਰ ਦੀਆਂ ਅਰਥੀਆਂ ਅਤੇ ਲਾਰਿਆਂ ਦੀਆਂ ਪੰਡਾਂ ਫੂਕੀਆਂ ਜਾਣਗੀਆਂ ਦੇ ਐਲਾਨ ਤਹਿਤ ਬਠਿੰਡਾ ਜ਼ਿਲ੍ਹੇ ਵੱਲੋਂ ਮੁੱਖ ਮੰਤਰੀ ਦੇ ਝੂਠਾਂ ਦੀ ਪੰਡ ਸਾੜੀ ਗਈ।

ਦਰਦਨਾਕ ਹਾਦਸਾ: ਸਕੂਲ ਵੈਨ ਦਰੱਖਤ ਨਾਲ ਟਕਰਾਈ, ਇੱਕ ਬੱਚੇ ਦੀ ਹੋਈ ਮੌ+ਤ, ਤਿੰਨ ਜਖ਼.ਮੀ

ਸਾਂਝਾ ਫਰੰਟ ਦੇ ਆਗੂਆਂ ਸਿਕੰਦਰ ਸਿੰਘ ਧਾਲੀਵਾਲ, ਮਨਜੀਤ ਸਿੰਘ ਧੰਜਲ,ਇਸ ਉਪਰੰਤ ਸਾਂਝਾ ਫਰੰਟ ਵੱਲੋਂ 10ਅਗਸਤ ਨੂੰ ਪੈਨਸ਼ਨਰ ਇਨਫੋਰਮੇਸ਼ਨ ਸੈਂਟਰ (ਪੈਨਸ਼ਨ ਭਵਨ) ਲੁਧਿਆਣਾ ਵਿਖੇ ਮੀਟਿੰਗ ਕਰਕੇ ਅਗਲੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ । ਇਸ ਧਰਨੇ ਵਿੱਚ ਸਾਥੀ ਅਰੁਣ ਕੁਮਾਰ ਜੁਆਇੰਟ ਫੋਰਮ, ਰਣਜੀਤ ਸਿੰਘ ਪੈਨਸ਼ਨਰ ਐਸੋਸੀਏਸ਼ਨ,ਗੁਰਤੇਜ ਸਿੰਘ ਗਿੱਲ,ਕੈਲਾਸ਼ ਚੰਦਰ ਪੁਲੀਸ ਪੈਨਸ਼ਨਰ, ਬਲਜੀਤ ਸਿੰਘ ਬਰਾੜ ਲਹਿਰਾ ਥਰਮਲ ਯੂਨੀਅਨ,ਰੇਸ਼ਮ ਸਿੰਘ ਡੀ ਟੀ ਐਫ਼,ਰਜਿੰਦਰ ਸਿੰਘ ਪੀ ਐਸ ਯੂ,ਆਦਿ ਆਗੂ ਹਾਜ਼ਰ ਸਨ।

 

Related posts

ਮੁੱਖ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਤੋਂ ਪੰਜਾਬ ਰੋਡਵੇਜ਼ ਦੇ ਕਾਮਿਆਂ ਨੇ 22 ਦੀ ਹੜਤਾਲ ਪਿੱਛੇ ਪਾਈ

punjabusernewssite

ਆਂਗਣਵਾੜੀ ਵਰਕਰਾਂ ਨੇ ਮਨੀਪੁਰ ਵਿੱਚ ਔਰਤਾਂ ਨਾਲ ਹੋ ਰਹੀ ਦਰਿੰਦਗੀ ਦੇ ਖਿਲਾਫ ਪ੍ਰਧਾਨ ਮੰਤਰੀ ਦੇ ਨਾਂ ਭੇਜਿਆ ਮੰਗ ਪੱਤਰ

punjabusernewssite

ਮਹੀਨਾਂ ਲੰਘਣ ਦੇ ਬਾਵਜੂਦ ਤਨਖ਼ਾਹਾਂ ਜਾਰੀ ਨਾ ਹੋਣ ਦੇ ਰੋਸ਼ ’ਚ ਪੀਆਰਟੀਸੀ ਕਾਮਿਆਂ ਨੇ ਕੀਤਾ ਸ਼ਹਿਰ ਜਾਮ

punjabusernewssite