PSPCL ਦਾ JE ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਕਾਬੂ

Date:

spot_img

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੀ ਸਬ-ਡਵੀਜ਼ਨ ਰੂਮੀ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਜਸਮੇਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੀ.ਐਸ.ਪੀ.ਸੀ.ਐਲ. ਮੁਲਾਜ਼ਮ ਨੂੰ ਪਿੰਡ ਦੇਹੜਕਾ, ਸਬ-ਡਵੀਜ਼ਨ ਜਗਰਾਉਂ ਦੇ ਇੱਕ ਸ਼ਿਕਾਇਤਕਰਤਾ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਜੇਈ ਨੇ ਉਸਦੇ ਡੇਅਰੀ ਫਾਰਮ ਨੂੰ ਬਿਜਲੀ ਕੁਨੈਕਸ਼ਨ ਦੇਣ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਦੀ ਇੱਕ ਟੀਮ ਨੇ ਯੋਜਨਾਬੱਧ ਢੰਗ ਨਾਲ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 30,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਉੱਡਣ ਦਸਤਾ -1, ਥਾਣਾ ਪੰਜਾਬ, ਮੋਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਬਿਜਲੀ ਦੇ ਬਕਾਇਆ ਬਿੱਲਾਂ ਤੋਂ ਪਰੇਸ਼ਾਨ ਲੋਕਾਂ ਲਈ ਵੱਡੀ ਖ਼ਬਰ!

ਨਿਊਜ਼ ਡੈਸਕ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ...

ਬੁਢਾਪਾ ਤੇ ਵਿਧਵਾ ਪੈਨਸ਼ਨ ਬਾਰੇ ਜਾਣੋ ਨਵਾਂ ਅਪਡੇਟ, ਦਿਵਿਆਂਗਾਂ ਨੂੰ ਮਿਲੇਗੀ ਵੱਧ ਸਹਾਇਤਾ

ਨਿਊਜ਼ ਡੈਸਕ : ਜੇਕਰ ਤੁਹਾਡੇ ਘਰ ਵਿੱਚ ਕੋਈ ਬਜ਼ੁਰਗ...

ਅਮਰੀਕਾ ’ਚ ਵੀਜ਼ਾ ਨਿਯਮ ਸਖ਼ਤ, ਵਰਕ ਪਰਮਿਟ ਆਟੋ-ਰੀਨਿਊਅਲ ਖਤਮ

ਨਿਊਜ਼ ਡੈਸਕ : ਜ਼ਰਾ ਸੋਚੋ, ਤੁਸੀਂ ਅਮਰੀਕਾ ਵਿੱਚ ਨੌਕਰੀ ਕਰ...