Thursday, January 1, 2026
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

Silver Oaks School ਸੁਸ਼ਾਂਤ ਸਿਟੀ -II ਵਿਖੇ ‘ਜੂਨੀਅਰ ਸਪੋਰਟਸ ਫਿਏਸਟਾ’ ਅਤੇ ਤਿਉਹਾਰੀ ਗਤੀਵਿਧੀਆਂ ਨੇ ਬਿਖੇਰੀ ਰੰਗਤ

Date:

spot_img

Bathinda News: Silver Oaks School ਸੁਸ਼ਾਂਤ ਸਿਟੀ- II ਵੱਲੋਂ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ‘ਜੂਨੀਅਰ ਸਪੋਰਟਸ ਫਿਏਸਟਾ’ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਖੇਡ ਮੇਲੇ ਦਾ ਮੁੱਖ ਉਦੇਸ਼ ਨੰਨ੍ਹੇ ਵਿਦਿਆਰਥੀਆਂ ਵਿੱਚ ਸਰੀਰਕ ਤੰਦਰੁਸਤੀ, ਤਾਲਮੇਲ ਅਤੇ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਇਹ ਸਮਾਗਮ ਸਰੀਰਕ ਵਿਕਾਸ ਅਤੇ ਸਿੱਖਿਆ ਦੇ ਸੁਮੇਲ ਰਾਹੀਂ ਬੱਚਿਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਸਕੂਲ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਇਸ ਦੌਰਾਨ ਬੱਚਿਆਂ ਦੀ ਉਮਰ ਦੇ ਮੁਤਾਬਕ ਵੱਖ-ਵੱਖ ਖੇਡਾਂ ਜਿਵੇਂ ਕਿ ਹੁਲਾ ਹੂਪ ਰੇਸ, ਬਨਾਨਾ ਰੇਸ, ਬੈਲੇਂਸਿੰਗ ਰੇਸ, ਹਰਡਲ ਰੇਸ ਅਤੇ ਹੋਰ ਕਈ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਖੇਡਾਂ ਵਿਸ਼ੇਸ਼ ਤੌਰ ‘ਤੇ ਛੋਟੇ ਬੱਚਿਆਂ ਦੀਆਂ ਵਿਕਾਸ ਸਬੰਧੀ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀਆਂ ਗਈਆਂ ਸਨ ਤਾਂ ਜੋ ਉਨ੍ਹਾਂ ਵਿੱਚ ਅਨੁਸ਼ਾਸਨ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਹੋ ਸਕੇ।

ਇਹ ਵੀ ਪੜ੍ਹੋ Bathinda ‘ਚ ਇੱਕ ਸਰਕਾਰੀ ਕਾਲਜ ਦੇ ਪ੍ਰੋਫੈਸਰ ਨੂੰ ਅਗਵਾ ਕਰਕੇ ਸ਼ੱਕੀ ਹਾਲਤਾਂ ਵਿੱਚ ਕੁੱਟਮਾਰ

ਨੰਨ੍ਹੇ ਖਿਡਾਰੀਆਂ ਨੇ ਬਹੁਤ ਹੀ ਉਤਸ਼ਾਹ, ਆਤਮ-ਵਿਸ਼ਵਾਸ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ।ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਸ਼੍ਰੀਮਤੀ ਨੀਤੂ ਅਰੋੜਾ ਨੇ ਮੁੱਢਲੀ ਸਿੱਖਿਆ ਵਿੱਚ ਖੇਡਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ, “ਸਰੀਰਕ ਗਤੀਵਿਧੀਆਂ ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਆਤਮ-ਵਿਸ਼ਵਾਸ, ਸਹਿਣਸ਼ੀਲਤਾ ਅਤੇ ਟੀਮ ਵਰਕ ਦੀ ਭਾਵਨਾ ਪੈਦਾ ਕਰਕੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।”ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਗਿਆਨ ਮੰਥਨ ਐਜੂਕੇਸ਼ਨਲ ਸਰਵਿਸਿਜ਼ ਤੋਂ ਸ਼੍ਰੀਮਤੀ ਨੀਤੂ ਬਾਂਸਲ, ਇਟਸ ਪਲੇ ਟਾਈਮ ਪ੍ਰੀ ਸਕੂਲ ਤੋਂ ਸ਼੍ਰੀਮਤੀ ਯਦੂ ਦੱਤਾ ਅਤੇ ਮਦਰਜ਼ ਕੇਅਰ ਪ੍ਰੀ ਸਕੂਲ ਤੋਂ ਸ਼੍ਰੀਮਤੀ ਪਵਨਦੀਪ ਕੌਰ ਸ਼ਾਮਲ ਹੋਏ। ਮਹਿਮਾਨਾਂ ਨੇ ਸਕੂਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਵਿਹਾਰਕ ਸਿੱਖਿਆ ਰਾਹੀਂ ਨਿਪੁੰਨ ਬਣਾਉਣ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ।

ਇਹ ਵੀ ਪੜ੍ਹੋ ਮੁਅੱਤਲ DIG Harcharn Singh Bhullar ਦੀ ਜਮਾਨਤ ਅਰਜ਼ੀ ‘ਤੇ ਹੋਈ ਸੁਣਵਾਈ

ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਸਕੂਲ ਵਿੱਚ ਕ੍ਰਿਸਮਸ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਸਭਾ ਵੀ ਬੁਲਾਈ ਗਈ। ਜਿਸ ਵਿੱਚ ਵਿਦਿਆਰਥੀਆਂ ਨੇ ਕੈਰੋਲ ਗਾਇਨ, ਸਕਿਟਾਂ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪਿਆਰ, ਸਾਂਝ ਅਤੇ ਹਮਦਰਦੀ ਦਾ ਸੰਦੇਸ਼ ਦਿੱਤਾ। ਇਸ ਮੌਕੇ ਪੂਰੇ ਸਕੂਲ ਕੈਂਪਸ ਵਿੱਚ ਖੁਸ਼ੀ ਅਤੇ ਨਿੱਘ ਭਰਿਆ ਮਾਹੌਲ ਬਣਿਆ ਰਿਹਾ।ਇਸ ਤੋਂ ਇਲਾਵਾ, ਸ਼੍ਰੀਮਤੀ ਮੋਵੀਨਾ ਵੱਲੋਂ ਕਰਵਾਈ ਗਈ ਇੱਕ ਬੇਕਰੀ ਵਰਕਸ਼ਾਪ ਵਿਦਿਆਰਥੀਆਂ ਲਈ ਖਿੱਚ ਦਾ ਕੇਂਦਰ ਰਹੀ। ਇਸ ਵਰਕਸ਼ਾਪ ਰਾਹੀਂ ਬੱਚਿਆਂ ਨੂੰ ਬੇਕਿੰਗ ਦੇ ਮੁੱਢਲੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਨਾਲ ਉਨ੍ਹਾਂ ਦੀ ਸਿਰਜਣਾਤਮਕਤਾ ਅਤੇ ਨਵਾਂ ਸਿੱਖਣ ਦੇ ਉਤਸ਼ਾਹ ਵਿੱਚ ਵਾਧਾ ਹੋਇਆ।ਜੂਨੀਅਰ ਸਪੋਰਟਸ ਫਿਏਸਟਾ, ਕ੍ਰਿਸਮਸ ਦਾ ਜਸ਼ਨ ਅਤੇ ਬੇਕਰੀ ਵਰਕਸ਼ਾਪ ਯਾਦਗਾਰੀ ਹੋ ਨਿਬੜੇ। ਇਹਨਾਂ ਗਤੀਵਿਧੀਆਂ ਨੇ ਵਿਦਿਆਰਥੀਆਂ, ਮਾਪਿਆਂ ਅਤੇ ਮਹਿਮਾਨਾਂ ‘ਤੇ ਡੂੰਘੀ ਛਾਪ ਛੱਡੀ ਅਤੇ ਸਕੂਲ ਦੇ ‘ਖੁਸ਼ਹਾਲ ਅਤੇ ਸਰਵਪੱਖੀ ਸਿੱਖਿਆ’ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਮੌਨਸੂਨ ਤੋਂ ਪਹਿਲਾਂ ਸਾਰੇ ਡ੍ਰੇਨਾਂ ਦੀ ਸਫਾਈ ਸਮੇ ਰਹਿੰਦੇ ਯਕੀਨੀ ਕੀਤੀ ਜਾਵੇ-ਮੁੱਖ ਮੰਤਰੀ

👉ਹੱੜ੍ਹ ਕੰਟੋਲ ਲਈ 637.25 ਕਰੋੜ ਰੁਪਏ ਦੀ 388 ਯੋਜਨਾਵਾਂ...

Bathinda Police ਵੱਲੋਂ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 115 ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਐੱਸਐੱਸਪੀ ਅਮਨੀਤ...

Bathinda Police ਵੱਲੋਂ ਨਵਾਂ ਸਾਲ ਚੜ੍ਹਣ ਤੋਂ ਪਹਿਲਾਂ ਅੱਧਾ ਕਿਲੋ ਹੈਰੋਇਨ ਸਮੇਤ ਇੱਕ ਕਾਬੂ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਨਸ਼ਾ ਤਸਕਰੀ...