ਫ਼ਰੀਦਕੋਟ, 12 ਅਪ੍ਰੈਲ: ਸਾਲ 2015 ’ਚ ਵਾਪਰੇ ਬਰਗਾੜੀ ਬੇਅਦਬੀ ਕਾਂਡ ਦੀ ਜਾਂਚ ਲਈ ਬਣੇ ਪਹਿਲੇ ਜਾਂਚ ਕਮਿਸਨ ਦੇ ਮੁਖ਼ੀ (ਰਿਟਾ)ਜਸਟਿਸ ਜੋਰਾ ਸਿੰਘ ਨੇ ਹੁਣ ਫ਼ਰੀਦਕੋਟ ਲੋਕ ਸਭਾਂ ਹਲਕੇ ਤੋਂ ਅਜਾਦ ਚੋਣ ਲੜਣ ਦਾ ਐਲਾਨ ਕਰ ਦਿੱਤਾ ਹੈ। ਆਪ ਆਦਮੀ ਪਾਰਟੀ ਦੇ ਕਾਨੂੰਨੀ ਵਿੰਗ ਦੇ ਚੇਅਰਮੈਨ ਰਹੇ ਜਸਟਿਸ ਜੋਰਾ ਸਿੰਘ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਵੱਲੋਂ ਜਲੰਧਰ ਲੋਕ ਸਭ ਹਲਕੇ ਤੋਂ ਚੋਣ ਵੀ ਲੜ ਚੁੱਕੇ ਹਨ ਪ੍ਰੰਤੂ ਜਿੱਤ ਨਸੀਬ ਨਹੀਂ ਹੋਈ ਸੀ। ਹੁਣ ਪਾਰਟੀ ਵੱਲੋਂ ਫ਼ਰੀਦਕੋਟ ਲੋਕਸਭਾ ਹਲਕੇ ਤੋਂ ਕਾਮੇਡੀਅਨ ਤੇ ਫ਼ਿਲਮੀ ਕਲਾਕਾਰ ਕਰਮਜੀਤ ਅਨਮੋਲ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਜਦੋਂਕਿ ਭਾਜਪਾ ਵੱਲੋਂ ਗਾਇਕ ਹੰਸ ਰਾਜ ਹੰਸ ਚੋਣ ਮੈਦਾਨ ਵਿਚ ਹਨ।
Big News: ਕੇਂਦਰ ਵੱਲੋਂ IAS ਪਰਮਪਾਲ ਕੌਰ ਮਲੂਕਾ ਦਾ ਅਸਤੀਫ਼ਾ ਮੰਨਜੂਰ
ਵੱਖ ਵੱਖ ਮੀਡੀਆ ਅਦਾਰਿਆਂ ਨਾਲ ਗਲਬਾਤ ਕਰਦਿਆਂ ਜਸਟਿਸ ਜੋਰਾ ਸਿੰਘ ਨੇ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਅਜਾਦ ਉਮੀਦਵਾਰ ਵਜੋਂ ਚੋਣ ਲੜਣ ਦੀ ਪੁਸ਼ਟੀ ਕਰਦਿਆਂ ਦਾਅਵਾ ਕੀਤਾ ਹੈ ਕਿ ‘‘ਪਾਰਟੀ ਉਨ੍ਹਾਂ ਦੀ ਉਮੀਦਾਂ ਮੁਤਾਬਕ ਖ਼ਰ੍ਹਾ ਨਹੀਂ ਉਤਰੀ, ਜਦੋਂਕਿ ਉਨ੍ਹਾਂ ਪਾਰਟੀ ਲਈ ਬਹੁਤ ਕੰਮ ਕੀਤਾ ਹੈ। ’’ ਦਸਣਾ ਬਣਦਾ ਹੈ ਕਿ ਅਕਾਲੀ ਸਰਕਾਰ ਦੌਰਾਨ ਵਾਪਰੇ ਬੇਅਦਬੀ ਤੇ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਜਸਟਿਸ ਜੋਰਾ ਸਿੰਘ ਦੀ ਅਗਵਾਈ ਹੇਠ ਕਮਿਸ਼ਨ ਦਾ ਗਠਿਨ ਕੀਤਾ ਗਿਆ ਸੀ ਪ੍ਰੰਤੂ ਇਸਦੀ ਰੀਪੋਰਟ ਉਪਰ ਕੋਈ ਅਮਲ ਨਹੀਂ ਕੀਤਾ ਗਿਆ। ਜਿਸ ਕਾਰਨ ਜਸਟਿਸ ਜੋਰਾ ਸਿੰਘ ਨੇ ਨਰਾਜ਼ਗੀ ਜਾਹਰ ਕਰਦਿਆਂ ਸਾਰਾ ਮਾਮਲਾ ਜਨਤਕ ਕਰ ਦਿੱਤਾ ਸੀ ਤੇ ਬਾਅਦ ਵਿਚ ਆਮ ਆਦਮੀ ਪਾਰਟੀ ਵਿਚ ਸਾਮਲ ਹੋ ਗਏ ਸਨ।
Share the post "ਆਪ ਨੂੰ ਝਟਕਾ: ਜਸਟਿਸ ਜੋਰਾ ਸਿੰਘ ਵੱਲੋਂ ਫ਼ਰੀਦਕੋਟ ਤੋਂ ਅਜਾਦ ਚੋਣ ਲੜਣ ਦਾ ਐਲਾਨ"