Saturday, April 18, 2026
spot_img
spot_img

ਕਾਲਕਾ ਤੇ ਕਾਹਲੋਂ ਨੇ ਸਰਨਾ ਅਤੇ ਜੀ.ਕੇ. ਖਿਲਾਫ ਜਥੇਦਾਰ ਸਾਹਿਬ ਨੂੰ ਫਿਰ ਕੀਤੀ ਸ਼ਿਕਾਇਤ

Date:

spot_img

ਨਵੀਂ ਦਿੱਲੀਂ, 3 ਫਰਵਰੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਅਕਾਲੀ ਆਗੂਆਂ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ.ਖਿਲਾਫ ਇਕ ਵਾਰ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਿਕਾਇਤ ਕਰਕੇ ਕਾਰਵਾਈ ਦੀ ਮੰਗ ਕੀਤੀ ਹੈ। ਸਿੰਘ ਸਾਹਿਬ ਨੂੰ ਲਿਖੇ ਪੱਤਰ ਵਿਚ ਸ: ਕਾਲਕਾ ਤੇ ਸ: ਕਾਹਲੋਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਕਿ ਸਿੱਖਾਂ ਦੀ ਦੁਨੀਆ ਦੀ ਦੂਜੀ ਸਭ ਤੋਂ ਵੱਡੀ ਚੁਣੀ ਹੋਈ ਧਾਰਮਿਕ ਜਥੇਬੰਦੀ ਹੈ, ਨੇ ਪਹਿਲਾਂ ਵੀ ਬੇਨਤੀ ਕੀਤੀ ਸੀ ਕਿ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼ਰੌਮਣੀ ਅਕਾਲੀ ਦਲ (ਬਾਦਲ) ਦਿੱਲੀ ਇਕਾਈ ਅਤੇ ਮਨਜੀਤ ਸਿੰਘ ਜੀ.ਕੇ.ਵਲੋਂ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਵਿੱਤਰ ਸ਼ਹੀਦੀ ਅਸਥਾਨ ਗੁਰਦੁਆਰਾ ਰਕਾਬ ਗੰਜ ਸਾਹਿਬ ਨਵੀਂ ਦਿੱਲੀ ਵਿਖੇ ਮਿਤੀ 18-11-2023 ਨੂੰ ਬੇਲੋੜਾ ਪ੍ਰਦਰਸ਼ਨ, ਨਾਅਰੇਬਾਜ਼ੀ ਅਤੇ ਹੁਲੜਬਾਜ਼ੀ ਕੀਤੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਬੰਧਕਾਂ ਨੂੰ ਸੋਸ਼ਲ ਮੀਡੀਆ ਅਤੇ ਦੂਜੇ ਪਲੇਟਫਾਰਮਾਂ ’ਤੇ ਬਦਨਾਮ ਕਰਨ ਦੇ ਦੋਸ਼ ਵਿਚ ਇਨ੍ਹਾਂ ਦੇ ਖਿਲਾਫ ਯੋਗ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਸੀ ਪਰ 2 ਮਹੀਨੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਵੀ ਹੁਣ ਤੱਕ ਸਾਡੀ ਸ਼ਿਕਾਇਤ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਅਪੀਲ ਕੀਤੀ ਕਿ ਪੰਥ ਦੇ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਤੇ ਦੂਸਰਿਆਂ ਲਈ ਮਿਸਾਲ ਕਾਇਮ ਕਰਨ ਲਈ ਆਪ ਜੀ ਇਨ੍ਹਾਂ ਵਿਰੁੱਧ ਜਲਦ ਤੋਂ ਜਲਦ ਯੋਗ ਕਾਰਵਾਈ ਕਰੋਗੇ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related