ਮਾਸੀ ਦੀ ਕੁੜੀ ਨਾਲ ਵਿਆਹ ਕਰਵਾਉਣ ਲਈ ‘ਕਲਯੁਗੀ’ ਪੁੱਤ ਨੇ ਕੀਤਾ ਮਾਂ ਦਾ ਕ+ਤਲ

0
138
+1

ਹੁਸ਼ਿਆਰਪੁਰ, 23 ਅਕਤੂਬਰ: ਜ਼ਿਲ੍ਹੇ ਵਿਚ ਵਾਪਰੀ ਇੱਕ ਹੈਰਾਨ ਕਰਨ ਵਾਲੀ ਘਟਨਾ ਵਿਚ ਇੱਕ ਕਲਯੁਗੀ ਪੁੱਤ ਨੇ ਆਪਣੀ ਹੀ ਸਕੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਕਤਲ ਦੇ ਪਿੱਛੇ ਦੀ ਵਜਾਹ ਜਾਣ ਕੇ ਵੀ ਤੁਸੀਂ ਹੈਰਾਨ ਰਹਿ ਜਾਵੋਗੇ। ਪੁਲਿਸ ਅਧਿਕਾਰੀਆਂ ਮੁਤਾਬਕ ਸੋਨੂੰ ਨਾਂ ਦਾ ਕਥਿਤ ਦੋਸ਼ੀ ਆਪਣੀ ਹੀ ਸਕੀ ਮਾਸੀ ਦੀ ਲੜਕੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਪ੍ਰੰਤੂ ਮਾਂ ਅਜਿਹਾ ਨਹੀਂ ਹੋਣ ਦੇ ਰਹੀ ਸੀ, ਜਿਸ ਕਾਰਨ ਇਸ ਗੱਲ ਨੂੰ ਲੈ ਕੇ ਹੋਈ ਤਕਰਾਰ ਦੌਰਾਨ ਇਸ ਕਲਯੁਗੀ ਪੁੱਤ ਨੇ ਆਪਣੀ ਮਾਂ ਦੇ ਸਿਰ ਵਿਚ ਮੰਜੇ ਦੀ ਬਾਹੀ ਮਾਰ ਕੇ ਉਸਦਾ ਕਤਲ ਕਰ ਦਿੱਤਾ ਤੇ ਫ਼ਰਾਰ ਹੋ ਗਿਆ।

ਸਾਬਕਾ ਸਰਪੰਚ ਦਾ ਦਿਨ-ਦਿਹਾੜੇ ਗੋ+ਲੀਆਂ ਮਾਰ ਕੇ ਕੀਤਾ ਕਤਲ

ਐਸਐਸਪੀ ਹੁਸ਼ਿਆਰਪੁਰ ਸੁਰੇਂਦਰ ਲਾਂਬਾ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਮੀਡੀਆ ਨੂੰ ਦਸਿਆ ਕਿ ਮੁਲਜਮ ਸੋਨੂੰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦਸਿਆ ਕਿ ਇਹ ਵੀ ਸੂਚਨਾ ਮਿਲੀ ਹੈ ਕਿ ਕੁੱਝ ਸਮਾਂ ਪਹਿਲਾਂ ਸੋਨੂੰ ਦੇ ਭਰਾ ਨੇ ਰੇਲ ਗੱਡੀ ਹੇਠ ਆ ਕੇ ਆਤਮਹੱਤਿਆ ਕਰ ਲਈ ਸੀ ਕਿ ਜਿਸ ਕਾਰਨ ਇਹ ਦੋਨੋਂ ਮਾਂ-ਪੁੱਤ ਮਾਨਸਿਕ ਤੌਰ ’ਤੇ ਵੀ ਅੱਪਸੈਟ ਰਹਿੰਦੇ ਸਨ। ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

 

+1

LEAVE A REPLY

Please enter your comment!
Please enter your name here