Bathinda News: kangana Ranaut; ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਐਮ.ਪੀ ਅਤੇ ਫ਼ਿਲਮੀ ਅਦਾਕਾਰਾ ਕੰਗਨਾ ਰਣੌਤ (kangana Ranaut) ਦੀ ਮਾਣਹਾਨੀ ਦੇ ਮਾਮਲੇ ਵਿੱਚ ਬਠਿੰਡਾ ਦੀ ਅਦਾਲਤ ‘ਚ ਅੱਜ ਮੁੜ ਪੇਸ਼ੀ ਹੈ। ਹਾਲਾਂਕਿ ਲੰਘੀ 27 ਅਕਤੂਬਰ ਨੂੰ ਉਹ ਖ਼ੁਦ ਅਦਾਲਤ ਵਿੱਚ ਪੇਸ਼ ਹੋ ਕੇ ਬੀਬੀ ਮਹਿੰਦਰ ਕੌਰ ਤੋਂ ਮੁਆਫ਼ੀ ਮੰਗ ਚੁੱਕੀ ਹੈ ਪ੍ਰੰਤੂ ਹਾਲੇ ਤੱਕ ਮੁਆਫ਼ੀ ਨੂੰ ਸਵੀਕਾਰ ਨਹੀਂ ਕੀਤਾ ਹੈ। ਉਂਝ ਖੁਦ ਕੰਗਨਾ ਰਣੌਤ ਦੇ ਅੱਜ ਅਦਾਲਤ ਵਿੱਚ ਪੇਸ਼ ਹੋਣ ਦੀ ਸੰਭਾਵਨਾ ਘੱਟ ਹੈ। ਉਸਦੇ ਵੱਲੋਂ ਪਿਛਲੀ ਤਰੀਕ ਦੌਰਾਨ ਨਿੱਜੀ ਪੇਸ਼ੀ ਤੋਂ ਛੋਟ ਦੀ ਅਰਜ਼ੀ ਵੀ ਦਿੱਤੀ ਸੀ, ਜਿਸ ਉਪਰ ਫੈਸਲਾ ਆਉਣ ਦੀ ਉਮੀਦ ਹੈ।
ਇਹ ਵੀ ਪੜ੍ਹੋ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ੍ਰੀ ਨਿਸ਼ਾਨ ਸਾਹਿਬ ਹੇਠ ਪੰਜਾਬ ਵਿਧਾਨ ਸਭਾ ਦਾ ਅੱਜ ਹੋਵੇਗਾ ਇਜਲਾਸ
ਜ਼ਿਕਰਯੋਗ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ ਰਹਿਣ ਵਾਲੀ ਬਜੁਰਗ ਬੀਬੀ ਮਹਿੰਦਰ ਕੌਰ ਨੇ ਕਿਸਾਨ ਅੰਦੋਲਨ ਦੌਰਾਨ ਵਿਰੁਧ ਗਲਤ ਟਿੱਪਣੀਆਂ ਕਰਨ ਕਰਕੇ ਮਾਣਹਾਣੀ ਦੇ ਕੇਸ ਦਾ ਦਾਇਰ ਕੀਤਾ ਸੀ। ਦੱਸਣਾ ਬਣਦਾ ਹੈ ਕਿ 2021 ਦੇ ਵਿੱਚ ਦਿੱਲੀ ਵਿਖੇ ਚੱਲੇ ਕਿਸਾਨ ਅੰਦੋਲਨ ਦੌਰਾਨ ਕੰਗਣਾ ਰਨੌਤ ਨੇ ਬੀਬੀ ਮਹਿੰਦਰ ਕੌਰ ਦੀ ਫੋਟੋ ਲਗਾ ਕੇ ਇੱਕ ਟਵੀਟ ਕੀਤਾ ਸੀ ਜਿਸ ਦੇ ਵਿੱਚ ਉਸਨੂੰ 100-100 ਰੁਪਏ ਦੇ ਲੈ ਕੇ ਇਸ ਅੰਦੋਲਨ ਵਿੱਚ ਪੁੱਜਣ ਦਾ ਦਾਅਵਾ ਕੀਤਾ ਸੀ। ਇਸ ਕੇਸ ਨੂੰ ਰੋਕਣ ਨੂੰ ਲੈ ਕੇ ਕੰਗਣਾ ਵੱਲੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਉਸ ਤੋਂ ਬਾਅਦ ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਦਾ ਵੀ ਰੁੱਖ ਕੀਤਾ ਗਿਆ ਸੀ ਪ੍ਰੰਤੂ ਅਦਾਲਤ ਨੇ ਉਸ ਨੂੰ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪਿਛਲੀ ਪੇਸ਼ੀ ਦੌਰਾਨ ਉਹ ਭਾਰੀ ਸੁਰੱਖਿਆ ਹੇਠ ਬਠਿੰਡਾ ਅਦਾਲਤ ਪੁੱਜੀ ਹੋਈ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।







