Bathinda News: kangana ranaut bathinda court case; ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ (BJP MP) ਕੰਗਨਾ ਰਣੌਤ (kangana Ranaut) ਦੀ ਅੱਜ 15 ਜਨਵਰੀ ਨੂੰ ਬਠਿੰਡਾ ਅਦਾਲਤ (Bathinda Court) ਵਿੱਚ ਪੇਸ਼ ਹੋਣ ਵਾਲੀ ਹੈ। ਦਿੱਲੀ ਵਿਖੇ ਚੱਲੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਬੀਬੀਆਂ ‘ਤੇ ਭੱਦੀਆਂ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਬੁਰੀ ਤਰ੍ਹਾਂ ਫ਼ਸੀ ਕੰਗਨਾ ਰਣੌਤ ਇਸਤੋਂ ਪਹਿਲਾਂ ਇੱਕ ਵਾਰ ਅਦਾਲਤ ਵਿਚ ਪੇਸ਼ ਹੋ ਚੁੱਕੀ ਹੈ ਤੇ ਹੁਣ ਉਸਦੇ ਵੱਲੋਂ ਨਿੱਜੀ ਪੇਸ਼ੀ ਤੋਂ ਛੋਟ ਦੀ ਮੰਗ ਕੀਤੀ ਗਈ ਸੀ, ਜਿਸਨੂੰ ਸਥਾਨਕ ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਕੰਗਨਾ ਦੀ ਆਮਦ ਨੂੰ ਲੈ ਕੇ ਅੱਜ ਵੀ ਸੰਭਾਵਨਾ ਘੱਟ ਹੈ ਪ੍ਰੰਤੂ ਇਸਦੇ ਬਾਵਜੂਦ ਹਲਚਲ ਤੇਜ਼ ਹੋ ਗਈ ਹੈ।
ਇਹ ਵੀ ਪੜ੍ਹੋ ਥੋੜ੍ਹੀ ਦੇਰ ‘ਚ ਨੰਗੇ ਪੈਰੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜਿਕਰਯੋਗ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਹਾਦਰਗੜ੍ਹ ਦੀ ਵਾਸੀ ਬੇਬੇ ਮਹਿੰਦਰ ਕੌਰ (81) ਨੇ 4 ਜਨਵਰੀ 2021 ਨੂੰ ਕੰਗਨਾ ਦੇ ਟਵੀਟ ਤੋਂ ਬਾਅਦ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਲੰਮਾ ਸਮਾਂ ਕੇਸ ਦੀ ਸੁਣਵਾਈ ਹੁੰਦੀ ਰਹੀ, ਜਿਸਦੇ ਵਿਚ ਊਨ੍ਹਾਂ ਵੱਲੋਂ ਬਠਿੰਡਾ ਅਦਾਲਤ ਵੱਲੋਂ ਜਾਰੀ ਸੰਮਨ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ, ਪ੍ਰੰਤੂ ਉਸਨੂੰ ਵੀ ਕੋਈ ਰਾਹਤ ਨਹੀਂ ਮਿਲੀ। ਜਿਸਤੋਂ ਬਾਅਦ ਉਸਦੇ ਵਿਰੁਧ ਹੁਣ ਬਠਿੰਡਾ ਅਦਾਲਤ ਵਿਚ ਕੇਸ ਦੀ ਸੁਣਵਾਈ ਚੱਲ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


