WhatsApp Image 2024-07-03 at 11.44.10-min
WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਕੰਗਨਾ ਰਣੌਤ ਵੱਲੋਂ ਪੰਜਾਬੀਆਂ ਵਿਰੁੱਧ ਨਫ਼ਰਤੀ ਟਿੱਪਣੀ ਕਰਨਾ ਉਸਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ: ਧਾਮੀ

ਚੰਡੀਗੜ੍ਹ, 6 ਜੂਨ: ਚੰਡੀਗੜ੍ਹ ਏਅਰਪੋਰਟ ‘ਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨਾਲ ਹੋਏ ਥੱਪੜਕਾਂਡ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੀ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ‘ਤੇ ਲਿਖਿਆ ਕਿ “ਕੰਗਨਾ ਰਣੌਤ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਨਿਸ਼ਾਨੇ ਉੱਤੇ ਲੈ ਕੇ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਨਾ ਬੇਹੱਦ ਮੰਦਭਾਗਾ ਅਤੇ ਦੁਖਦਾਈ ਹੈ। ਚੰਡੀਗੜ੍ਹ ਦੇ ਹਵਾਈ ਅੱਡੇ ’ਤੇ ਇੱਕ ਪੰਜਾਬੀ ਸੁਰੱਖਿਆ ਕਰਮੀ ਨਾਲ ਹੋਈ ਬਹਿਸਬਾਜੀ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਕੰਗਨਾ ਰਣੌਤ ਵੱਲੋਂ ਪੰਜਾਬੀਆਂ ਵਿਰੁੱਧ ਨਫ਼ਰਤੀ ਟਿੱਪਣੀ ਕਰਨਾ ਉਸਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਕੰਗਨਾ ਰਣੌਤ ਦਾ ਇਹ ਕਹਿਣਾ ਕਿ ਪੰਜਾਬ ਵਿੱਚ ਅਤਿਵਾਦ ਵਧ ਰਿਹਾ ਹੈ, ਇਹ ਉਸਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਦਕਿ ਸੱਚ ਇਹ ਹੈ ਕਿ ਉਸ ਦੀ ਆਪਣੀ ਜਬਾਨ ਰਾਹੀਂ ਫੈਲਾਇਆ ਜਾ ਰਿਹਾ ਅਤਿਵਾਦ ਦੇਸ਼ ਦੇ ਮਹੌਲ ਨੂੰ ਦੂਸ਼ਿਤ ਕਰ ਰਿਹਾ ਹੈ।

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਮਹਿਲਾ ਖਿਲਾਫ ਵੱਡਾ ਐਕਸ਼ਨ

ਕੰਗਨਾ ਰਣੌਤ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਜੇਕਰ ਅੱਜ ਦੇਸ਼ ਦਾ ਬਹੁ-ਕੌਮੀ ਤੇ ਬਹੁ-ਭਾਸ਼ਾਈ ਸੱਭਿਆਚਾਰ ਜਿੰਦਾ ਹੈ ਤਾਂ ਉਸ ਪਿੱਛੇ ਪੰਜਾਬੀਆਂ ਦੀਆਂ ਦੇਸ਼ ਲਈ ਕੀਤੀਆਂ ਕੁਰਬਾਨੀਆਂ ਹਨ। ਇਤਿਹਾਸ ਨੂੰ ਭੁੱਲ ਕੇ ਕੇਵਲ ਚਰਚਿਤ ਹੋਣ ਲਈ ਦੇਸ਼ ਵਿੱਚ ਲੋਕਾਂ ਦੀ ਆਪਸੀ ਸਦਭਾਵਨਾ ਅਤੇ ਪਰਸਪਰ ਸਮਾਜਿਕ ਰਿਸ਼ਤਿਆਂ ਦੀ ਅਣਦੇਖੀ ਕਰਨਾ ਦੇਸ਼ ਲਈ ਚੰਗਾ ਨਹੀਂ ਹੈ। ਪਰੰਤੂ ਕੰਗਣਾ ਰਣੌਤ ਜਾਣਬੁੱਝ ਕੇ ਇਸ ਰਸਤੇ ਉੱਤੇ ਤੁਰ ਰਹੀ ਹੈ। ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂਆਂ ਨੂੰ ਅਪੀਲ ਹੈ ਕਿ ਉਹ ਕੰਗਨਾ ਰਣੌਤ ਨੂੰ ਜਾਬਤੇ ਵਿੱਚ ਰਹਿਣ ਦਾ ਪਾਠ ਪੜ੍ਹਾਉਣ ਅਤੇ ਨੈਤਿਕ ਕਦਰਾਂ ਕੀਮਤਾਂ ਵੀ ਸਿਖਾਉਣ। ਚੰਡੀਗੜ੍ਹ ਦੇ ਹਵਾਈ ਅੱਡੇ ਉੱਤੇ ਵਾਪਰੀ ਘਟਨਾ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਕਿ ਕਿਤੇ ਇਸ ਵਿੱਚ ਵੀ ਕੰਗਨਾ ਰਣੌਤ ਵੱਲੋਂ ਪੰਜਾਬ ਵਿਰੁੱਧ ਨਫ਼ਰਤੀ ਮਹੌਲ ਸਿਰਜਣ ਲਈ ਕੋਈ ਸ਼ਰਾਰਤੀ ਬਹਿਸਬਾਜੀ ਤਾਂ ਨਹੀਂ ਕੀਤੀ ਗਈ। ਕੇਂਦਰੀ ਸਰੁੱਖਿਆ ਬਲ ਵੱਲੋਂ ਕੀਤੀ ਜਾਣ ਵਾਲੀ ਜਾਂਚ ਬਿਨਾਂ ਕਿਸੇ ਦੇ ਸਿਆਸੀ ਤੇ ਸਖ਼ਸ਼ੀ ਪ੍ਰਭਾਵ ਤੋਂ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਨਾਲ ਅਨਿਆ ਨਾ ਹੋਵੇ।

Related posts

ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਜਾਇਜ਼ ਮੰਗਾਂ ਦੇ ਹੱਲ ਦਾ ਭਰੋਸਾ

punjabusernewssite

ਮੁੱਖ ਮੰਤਰੀ ਨੇ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਜਾਣਬੁੱਝ ਕੇ ਸ਼ਾਮਲ ਨਾ ਕਰਨ ਲਈ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ

punjabusernewssite

ਆਈ ਜੀ ਡਾ ਸੁਖਚੇੈਨ ਸਿੰਘ ਗਿੱਲ ਮੁੱਖ ਮੰਤਰੀ ਦੇ ਨੋਡਲ ਅਫਸਰ ਨਿਯੁਕਤ 

punjabusernewssite