Kapurthala News : PSPCL ਦੇ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ, ਆਊਟਸੋਰਸ ਵਰਕਰਾਂ ਨੇ ਖੋਲ੍ਹਿਆ ਮੋਰਚਾ

Date:

spot_img

Kapurthala News : ਕਪੂਰਥਲਾ ਵਿੱਚ ਪਾਵਰਕਾਮ ਦੇ ਆਊਟਸੋਰਸ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਵਿਭਾਗ ਖ਼ਿਲਾਫ਼ ਤਿੱਖਾ ਰੋਸ ਪ੍ਰਗਟ ਕੀਤਾ ਹੈ। ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ ਨਾਲ ਜੁੜੇ NCC, CRC, ਸਟੋਰ ਅਤੇ ਮੀਟਰਿੰਗ ਲੈਬ ਵਿੰਗਾਂ ਦੇ ਕਰਮਚਾਰੀ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਚਲੇ ਗਏ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਲੰਮੇ ਸਮੇਂ ਤੋਂ ਉਨ੍ਹਾਂ ਨਾਲ ਨਾ-ਬਰਾਬਰੀ ਅਤੇ ਵਿਤਕਰੇ ਵਾਲਾ ਵਤੀਰਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹ ਹੁਣ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਏ ਹਨ।ਫੈਡਰੇਸ਼ਨ ਵੱਲੋਂ ਜਾਰੀ ਪੱਤਰ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਵਿਭਾਗ ਵਿੱਚ ਕੰਮ ਕਰ ਰਹੇ ਆਊਟਸੋਰਸ ਵਰਕਰਾਂ ਨੂੰ ਹੋਰ ਕਰਮਚਾਰੀਆਂ ਦੇ ਮੁਕਾਬਲੇ ਘੱਟ ਸਹੂਲਤਾਂ ਅਤੇ ਅਧਿਕਾਰ ਦਿੱਤੇ ਜਾ ਰਹੇ ਹਨ।

ਇਹ ਵੀ ਪੜ੍ਹੋ 👉 National News : ਚੋਣ ਕਮਿਸ਼ਨ ਦਾ ਵੱਡਾ ਐਲਾਨ, 10 ਰਾਜਾਂ ਦੀਆਂ 24 ਰਾਜ ਸਭਾ ਸੀਟਾਂ ਲਈ ਵੋਟਾਂ ਦੀ ਐਲਾਨੀ ਤਾਰੀਖ

ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ ਸਾਲਾਂ ਤੋਂ ਵਿਭਾਗ ਦੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ, ਪਰ ਫਿਰ ਵੀ ਉਨ੍ਹਾਂ ਦੀ ਨੌਕਰੀ ਦੀ ਸੁਰੱਖਿਆ ਅਤੇ ਹੱਕਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਹੜਤਾਲ ‘ਤੇ ਬੈਠੇ ਮੁਲਾਜ਼ਮਾਂ ਦੀ ਸਭ ਤੋਂ ਵੱਡੀ ਮੰਗ ਇਹ ਹੈ ਕਿ ਉਨ੍ਹਾਂ ਨੂੰ ਵਿਭਾਗ ਦੇ ਅਧੀਨ ਸਿੱਧੇ ਕੰਟਰੈਕਟ ਯਾਨੀ ਡਾਇਰੈਕਟ ਕੰਟਰੈਕਟ ‘ਤੇ ਲਿਆਂਦਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਹੜਤਾਲ ਦੇ ਕਾਰਨ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਸਬੰਧੀ ਸੇਵਾਵਾਂ ਅਤੇ ਦਫ਼ਤਰੀ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

2027 ਦੀਆਂ ਵਿਧਾਨ ਸਭਾ ਚੋਣਾਂ;ਕਾਂਗਰਸ ਨੇ ਵਿੱਢੀਆਂ ਤਿਆਰੀਆਂ, ਚੋਣ ਮੈਨੀਫ਼ੇਸਟੋ ਕਮੇਟੀ ਦੀ ਹੋਈ ਪਹਿਲੀ ਮੀਟਿੰਗ

👉ਕਾਂਗਰਸ ਪੰਜਾਬ ਵਿੱਚ ਲੋਕਾਂ ਦਾ ਮੈਨੀਫੈਸਟੋ ਲੈ ਕੇ ਆਵੇਗੀ:...

ਪਟਿਆਲਾ ਦੇ ਅਧਿਆਪਕ ਨੇ ਕੌਮੀ ਅਧਿਆਪਕ ਪੁਰਸਕਾਰ 2026 ਜਿੱਤ ਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ

ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕ ਦਿਨੇਸ਼ ਕੁਮਾਰ ਨੂੰ ਉਪਲਬਧੀ...

एग्रीस्टैक प्लेटफार्म पर किसानों के पंजीकरण का लक्ष्य 24 तक पूरा करें: मुख्यमंत्री

👉एग्रीस्टैक प्लेटफार्म पर पंजीकृत किसानों को केंद्र व प्रदेश...

CM Nayab Singh Saini ने बसों को हरी झंडी दिखाकर ‘युवा उद्यमी यात्रा’ का किया शुभारंभ

👉प्रदेशभर के युवाओं को स्टार्टअप, नवाचार और उद्यमिता से...