Chandigarh News:ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸੁਲਤਾਨਪੁਰ ਲੋਧੀ ਤੋਂ ਭਾਜਪਾ ਦੇ ਹਲਕਾ ਇੰਚਾਰਜ ਕਰਨਜੀਤ ਸਿੰਘ ਅਹਿਲੀ ਆਪਣੇ ਸੈਂਕੜੇ ਸਮਰਥਕਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ।ਉਹਨਾਂ ਦੇ ਨਾਲ ਦਿਬਲਾਗ ਸਿੰਘ ਦੇਸਲ ਇੰਚਾਰਜ ਭਾਜਪਾ ਐਸ ਸੀ ਵਿੰਗ, ਗੁਰਮੇਜ ਸਿੰਘ ਸਰਕਲ ਪ੍ਰਧਾਨ, ਜਸਵਿੰਦਰ ਸਿੰਘ ਯੂਥ ਇੰਚਾਰਜ, ਬਚਿੱਤਰ ਸਿੰਘ ਹੋਠੀ ਤਲਵੰਡੀ ਚੌਧਰੀ, ਪ੍ਰਕਾਸ਼ ਸਿੰਘ ਮਾਗਾ, ਤੀਰਥ ਸਿੰਘ ਸੁਲਤਾਨਪੁਰ ਲੋਧੀ, ਗੁਰਪ੍ਰੀਤ ਸਿੰਘ ਗੋਪੀ ਅਤੇ ਹਰਬਖਸ਼ ਸਿੰਘ ਸਮੇਤ ਹੋਰ ਸਾਥੀ ਵੀ ਅਕਾਲੀ ਦਲ ਵਿਚ ਸ਼ਾਮਲ ਹੋਏ।
ਇਹ ਵੀ ਪੜ੍ਹੋ ਬਾਬਾ ਫ਼ਰੀਦ ਗਰੁੱਪ ’ਚ ਹੋਈ ਲੜਾਈ ਦੇ ਮਾਮਲੇ ਵਿਚ ਬਠਿੰਡਾ ਪੁਲਿਸ ਵੱਲੋਂ ਪਰਚਾ ਦਰਜ਼
ਉਹਨਾਂ ਨੂੰ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਕਰਮਜੀਤ ਸਿੰਘ ਪਿਛਲੇ 14 ਸਾਲਾਂ ਤੋਂ ਸਮਾਜ ਦੇ ਗਰੀਬ ਤੇ ਕਮਜ਼ੋਰ ਲੋਕਾਂ ਦੀ ਬੇਹਤਰੀ ਵਾਸਤੇ ਕੰਮ ਕਰ ਰਹੇ ਹਨ ਅਤੇ ਉਹਨਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਪਾਸੇ ਰਹਿਣ ਲਈ ਵੀ ਪ੍ਰੇਰਿਤ ਕੀਤਾ ਤੇ ਖੁਦ ਨਸ਼ਾ ਛੁਡਾਊ ਕੇਂਦਰ ਵੀ ਚਲਾ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਆਗੂ ਐਨ ਕੇ ਸ਼ਰਮਾ, ਦਰਬਾਰਾ ਸਿੰਘ ਗੁਰੂ, ਗੁਰਤੇਜ ਸਿੰਘ ਘੁੜਿਆਣਾ, ਸਤਿੰਦਰ ਸਿੰਘ ਗਿੱਲ ਤੇ ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਵੀ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਸੁਲਤਾਨਪੁਰ ਲੋਧੀ ਤੋਂ ਭਾਜਪਾ ਦੇ ਹਲਕਾ ਇੰਚਾਰਜ ਕਰਨਜੀਤ ਸਿੰਘ ਅਹਲੀ ਸਮਰਥਕਾਂ ਸਮੇਤ ਅਕਾਲੀ ਦਲ ’ਚ ਸ਼ਾਮਲ"