ਕਾਂਗਰਸ ਲਈ ਅਹਿਮ ਰਹੇਗਾ ਕੇ.ਸੀ. ਵੇਣੂਗੋਪਾਲ ਦਾ ਪੰਜਾਬ ਦੌਰਾ, 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ’ਤੇ ਹੋਵੇਗਾ ਮੰਥਨ

Date:

spot_img

ਸੰਗਠਨਾਤਮਕ ਕਾਰਜਾਂ ਦੀ ਸਮੀਖਿਆ ਕਰਨਗੇ, ਸੂਬੇ ਵਿੱਚ ਪਾਰਟੀ ਸੰਗਠਨ ਨੂੰ ਪ੍ਰਦਾਨ ਕਰਨਗੇ ਨਵੀਂ ਊਰਜਾ
Chandigarh News: ਆਲ ਇੰਡੀਆ ਕਾਂਗਰਸ ਕਮੇਟੀ ਦੇ ਜਥੇਬੰਦਕ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਸੋਮਵਾਰ 26 ਅਕਤੂਬਰ ਨੂੰ ਇੱਕ ਰੋਜ਼ਾ ਦੌਰੇ ’ਤੇ ਪੰਜਾਬ ਆ ਰਹੇ ਹਨ। ਉਨ੍ਹਾਂ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਜਥੇਬੰਦਕ ਪੱਖ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਆਪਣੇ ਦੌਰੇ ਦੌਰਾਨ ਉਹ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਸਾਰਾ ਦਿਨ ਮੈਰਾਥਨ ਮੀਟਿੰਗਾਂ ਕਰਨਗੇ, ਜਿਨ੍ਹਾਂ ਵਿੱਚ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੀ ਰਣਨੀਤੀ ਅਤੇ ਜਥੇਬੰਦਕ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਕਾਂਗਰਸ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਆਗੂਆਂ ਅਤੇ ਵਰਕਰਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨ ਅਤੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਤਿਆਰੀਆਂ ਨੂੰ ਤੇਜ਼ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕੇ.ਸੀ. ਵੇਣੂਗੋਪਾਲ ਦੇ ਇਸ ਦੌਰੇ ਦਾ ਮੁੱਖ ਉਦੇਸ਼ ਜਥੇਬੰਦਕ ਕੰਮਾਂ ਦੀ ਸਮੀਖਿਆ ਕਰਨਾ, ਸੀਨੀਅਰ ਆਗੂਆਂ ਨਾਲ ਵਿਚਾਰ ਸਾਂਝੇ ਕਰਨਾ ਅਤੇ ਸੂਬੇ ਵਿੱਚ ਪਾਰਟੀ ਸੰਗਠਨ ਨੂੰ ਨਵੀਂ ਊਰਜਾ ਪ੍ਰਦਾਨ ਕਰਨਾ ਹੋਵੇਗਾ। ਇਨ੍ਹਾਂ ਮੀਟਿੰਗਾਂ ਨਾਲ ਪੰਜਾਬ ਕਾਂਗਰਸ ਦੀਆਂ ਆਗਾਮੀ ਸਿਆਸੀ ਅਤੇ ਜਥੇਬੰਦਕ ਗਤੀਵਿਧੀਆਂ ਦੀ ਦਿਸ਼ਾ ਤੈਅ ਕਰਨ ਵਿੱਚ ਮਦਦ ਮਿਲਣ ਦੀ ਉਮੀਦ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Bhagwant Mann ਨੇ ਕਸਟਮ ਵਿਭਾਗ ਦੀ ਕਾਰਵਾਈ ਨੂੰ ਦਸਿਆ ਬਦਲਾਖੋਰੀ ਦੀ ਨੀਤੀ

Chandigarh News: CM Bhagwant Mann; ਪਿਛਲੇ ਦਿਨੀਂ ਆਪਣੇ ਪ੍ਰਵਾਰ...

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਮੰਡੀਆਂ ਵਿੱਚ ਫਸਲ ਦੇ ਭੰਡਾਰਨ ਲਈ ਥਾਂ ਦੀ ਕੋਈ...