ਕੇਜਰੀਵਾਲ ਤੇ ਭਗਵੰਤ ਮਾਨ ਨੇ ਬਰਨਾਲਾ ਵਿੱਚ ਕੀਤਾ ਚੋਣ ਪ੍ਰਚਾਰ, ਆਪ ਉਮੀਦਵਾਰ ਹਰਿੰਦਰ ਧਾਲੀਵਾਲ ਨੂੰ ਜਿਤਾਉਣ ਦੀ ਕੀਤੀ ਅਪੀਲ

0
8
55 Views

ਬਰਨਾਲਾ ’ਚ 35 ਸਾਲਾਂ ਤੱਕ ਵਿਕਾਸ ਨਹੀਂ ਹੋਇਆ, 2022 ’ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਸ਼ੁਰੂ ਹੋਇਆ ਵਿਕਾਸ: ਅਰਵਿੰਦ ਕੇਜਰੀਵਾਲ
ਬਰਨਾਲੇ ਦੇ ਲੋਕਾਂ ਨੇ ਮੈਨੂੰ ਹਮੇਸ਼ਾ ਪਿਆਰ ਦਿੱਤਾ ਹੈ, ਇੱਥੋਂ ਮੇਰਾ ਦਿਲ ਦਾ ਰਿਸ਼ਤਾ ਹੈ – ਭਗਵੰਤ ਮਾਨ
ਬਰਨਾਲਾ, 16 ਨਵੰਬਰ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਬਰਨਾਲਾ ਵਿੱਚ ‘ਆਪ’ ਉਮੀਦਵਾਰ ਲਈ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ਇੱਥੇ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਹਰਿੰਦਰ ਧਾਲੀਵਾਲ ਨੂੰ ਜਿਤਾਉਣ ਦੀ ਅਪੀਲ ਕੀਤੀ।ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਢਾਈ ਸਾਲ ਪਹਿਲਾਂ ਪੰਜਾਬ ਦੇ ਲੋਕ ਬਿਜਲੀ ਦੇ ਬਿੱਲਾਂ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਸਨ। ਅਸੀਂ ਤੁਹਾਡੇ ਨਾਲ ਵਾਅਦਾ ਕੀਤਾ ਸੀ ਕਿ ਤੁਹਾਡੇ ਸਾਰੇ ਪੁਰਾਣੇ ਬਿੱਲਾਂ ਨੂੰ ਮੁਆਫ਼ ਕਰ ਦੇਵਾਂਗੇ ਅਤੇ ਇਸ ਤੋਂ ਬਾਅਦ ਤੁਹਾਡੇ ਜ਼ੀਰੋ ਬਿੱਲ ਆਉਣਗੇ। ਅਸੀਂ ਇਹ ਵਾਅਦਾ ਪੂਰਾ ਕੀਤਾ। ਹੁਣ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ’ਤੇ ਆ ਰਹੇ ਹਨ।ਅਸੀਂ ਕਿਹਾ ਸੀ ਕਿ ਅਸੀਂ ਤੁਹਾਡਾ ਇਲਾਜ ਮੁਫ਼ਤ ਕਰਾਂਗੇ। ਅੱਜ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਆਮ ਆਦਮੀ ਕਲੀਨਿਕ ਖੁੱਲ੍ਹ ਰਹੇ ਹਨ।

 

ਇਹ ਵੀ ਪੜ੍ਹੋ‘ਆਪ’ ਸਰਕਾਰ ਨੇ ਪੰਜਾਬ ਦੇ ਹਰੇਕ ਪਿੰਡ ‘ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ-ਅਰਵਿੰਦ ਕੇਜਰੀਵਾਲ

ਉੱਥੇ ਦਵਾਈਆਂ ਅਤੇ ਟੈੱਸਟ ਮੁਫ਼ਤ ਕੀਤੇ ਜਾ ਰਹੇ ਹਨ। ਪਿਛਲੇ ਢਾਈ ਸਾਲਾਂ ਵਿੱਚ ਕਰੀਬ 48 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਅਸੀਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਅਤੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕੰਮ ਅਜੇ ਵੀ ਜਾਰੀ ਹੈ। ਹੁਣ ਸਰਕਾਰੀ ਮੁਲਾਜ਼ਮ ਟੈਂਕੀਆਂ ’ਤੇ ਨਹੀਂ ਮਿਲਦੇ। ਕੇਜਰੀਵਾਲ ਨੇ ਕਿਹਾ ਕਿ ਬਰਨਾਲਾ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ। ਇੱਥੋਂ ਦੇ ਲੋਕਾਂ ਨੇ ਪਾਰਟੀ ਬਣਨ ਤੋਂ ਬਾਅਦ ਹੋਈਆਂ ਸਾਰੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜੇਤੂ ਬਣਾਇਆ ਹੈ। ਤੁਹਾਡੇ ਆਸ਼ੀਰਵਾਦ ਕਰਕੇ ਪਹਿਲਾਂ ਭਗਵੰਤ ਮਾਨ ਦੋ ਵਾਰ ਪਾਰਲੀਮੈਂਟ ਪਹੁੰਚੇ। ਇਸ ਵਾਰ ਤੁਸੀਂ ਮੀਤ ਹੇਅਰ ਨੂੰ ਜਿਤਾਇਆ। ਤੁਸੀਂ 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ’ਆਪ’ ਉਮੀਦਵਾਰਾਂ ਨੂੰ ਜਿਤਾਇਆ ਸੀ। ਇਸ ਵਾਰ ਵੀ ਸਾਡੇ ਉਮੀਦਵਾਰ ਹਰਿੰਦਰ ਧਾਲੀਵਾਲ ਨੂੰ ਜਿਤਾਓ। ਉਹ ਤੁਹਾਡਾ ਪੁੱਤ ਹੈ ਅਤੇ ਤੁਹਾਡੇ ਵਿੱਚੋਂ ਹੀ ਆਇਆ ਹੈ। ਜਦੋਂ ਵੀ ਤੁਹਾਨੂੰ ਉਸਦੀ ਲੋੜ ਹੋਵੇਗੀ ਉਹ ਤੁਹਾਡੇ ਲਈ ਉਪਲਬਧ ਹੋਵੇਗਾ।

ਇਹ ਵੀ ਪੜ੍ਹੋਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼

ਕੇਜਰੀਵਾਲ ਨੇ ਕਿਹਾ ਕਿ ਜਦੋਂ ਤੁਹਾਡੇ ਲੋਕ ਸਭਾ ਮੈਂਬਰ, ਤੁਹਾਡੇ ਵਿਧਾਇਕ ਅਤੇ ਸੂਬਾ ਸਰਕਾਰ ਤਿੰਨੋਂ ਇੱਕੋ ਪਾਰਟੀ ਦੇ ਹੋਣਗੇ ਤਾਂ ਬਰਨਾਲਾ ਦਾ ਵਿਕਾਸ ਹੋਰ ਤੇਜ਼ੀ ਨਾਲ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਹੋਰ ਪਾਰਟੀ ਦਾ ਵਿਧਾਇਕ ਬਣਿਆ ਤਾਂ ਉਹ ਸਾਡੇ ਨਾਲ ਲੜਾਈ ਹੀ ਕਰੇਗਾ, ਉਸ ਤੋਂ ਕੰਮ ਨਹੀਂ ਹੋ ਸਕਣਗੇ, ਕਿਉਂਕਿ ਸੂਬੇ ਵਿੱਚ ਸਰਕਾਰ ਆਮ ਆਦਮੀ ਪਾਰਟੀ ਦੀ ਹੈ। ਜਦਕਿ ਸਾਡਾ ਵਿਧਾਇਕ ਕੰਮ ਕਰਨ ’ਤੇ ਹੀ ਧਿਆਨ ਦੇਵੇਗਾ।ਉਨ੍ਹਾਂ ਕਿਹਾ ਕਿ 2022 ਤੋਂ ਪਹਿਲਾਂ 35 ਸਾਲ ਤੱਕ ਬਰਨਾਲਾ ਦਾ ਵਿਕਾਸ ਇਸ ਲਈ ਨਹੀਂ ਹੋਇਆ ਕਿਉਂਕਿ ਪੰਜਾਬ ’ਚ ਸਰਕਾਰ ਕਿਸੇ ਹੋਰ ਪਾਰਟੀ ਦੀ ਸੀ ਅਤੇ ਬਰਨਾਲਾ ਵਿੱਚ ਕਿਸੇ ਹੋਰ ਪਾਰਟੀ ਦਾ ਵਿਧਾਇਕ ਸੀ। ਦੋਵੇਂ ਆਪਸ ਵਿੱਚ ਲੜਦੇ ਰਹੇ। ਜਦੋਂ 2022 ’ਚ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਅਤੇ ’ਆਪ’ ਦੇ ਵਿਧਾਇਕ ਮੀਤ ਹੇਅਰ ਬਰਨਾਲਾ ’ਚ ਵਿਧਾਇਕ ਬਣੇ ਤਾਂ ਉਸ ਤੋਂ ਬਾਅਦ ਬਰਨਾਲਾ ’ਚ ਕਾਫ਼ੀ ਕੰਮ ਹੋਇਆ।

ਇਹ ਵੀ ਪੜ੍ਹੋਨਵ-ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਬਰਨਾਲੇ ਦੇ ਲੋਕਾਂ ਨੇ ਮੈਨੂੰ ਹਮੇਸ਼ਾ ਪਿਆਰ ਦਿੱਤਾ ਹੈ, ਇੱਥੋਂ ਮੇਰਾ ਦਿਲ ਦਾ ਰਿਸ਼ਤਾ ਹੈ – ਭਗਵੰਤ ਮਾਨ
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦੇਸ਼ ਦੀ ਰਾਜਨੀਤੀ ਦੀ ਦਿਸ਼ਾ ਬਦਲ ਦਿੱਤੀ ਹੈ। ਉਹ ਅਤੇ ਉਨ੍ਹਾਂ ਦੀ ਪਤਨੀ ਦੋਵੇਂ ਇਨਕਮ ਟੈਕਸ ਕਮਿਸ਼ਨਰ ਸਨ। ਪਰ ਉਨ੍ਹਾਂ ਨੇ ਦੇਸ਼ ਲਈ ਨੌਕਰੀ ਛੱਡ ਦਿੱਤੀ। ਉਨ੍ਹਾਂ ਕਿਹਾ ਕਿ ਪਹਿਲਾਂ ਅਸੀਂ ਝਾੜੂ ਨਾਲ ਘਰਾਂ ਦੀ ਸਫ਼ਾਈ ਕਰਦੇ ਸੀ ਪਰ ਹੁਣ ਝਾੜੂ ਨਾਲ ਪੂਰਾ ਭਾਰਤ ਸਾਫ਼ ਕੀਤਾ ਜਾ ਰਿਹਾ ਹੈ।ਮਾਨ ਨੇ ਕਿਹਾ ਕਿ ਕਈ ਰਾਜਾਂ ਵਿੱਚ ਸਾਡਾ ਝਾੜੂ ਚੱਲ ਚੁੱਕਾ ਹੈ। ਪੰਜਾਬ ਅਤੇ ਦਿੱਲੀ ਵਿੱਚ ਸਾਡੀਆਂ ਸਰਕਾਰਾਂ ਹਨ। ਗੁਜਰਾਤ, ਗੋਆ ਅਤੇ ਜੰਮੂ ਵਿੱਚ ਸਾਡੇ ਵਿਧਾਇਕ ਜਿੱਤੇ ਹਨ। ਸਿਰਫ਼ ਦਸ ਸਾਲਾਂ ਵਿੱਚ ਹੀ ਆਮ ਆਦਮੀ ਪਾਰਟੀ ਦੇਸ਼ ਦੀ ਕੌਮੀ ਪਾਰਟੀ ਬਣ ਗਈ। ਵਿਰੋਧੀ ਉਮੀਦਵਾਰਾਂ ’ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ’ਤੇ ਭਰੋਸਾ ਨਾ ਕਰਿਓ। ਮੌਸਮ ਵੀ ਓਨੀ ਜਲਦੀ ਨਹੀਂ ਬਦਲਦਾ ਜਿੰਨੀ ਜਲਦੀ ਇਹ ਲੋਕ ਪਾਰਟੀਆਂ ਬਦਲ ਲੈਂਦੇ ਹਨ।

ਇਹ ਵੀ ਪੜ੍ਹੋਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾ ਦੇ ਫੁੱਲ ਭੇਟ

ਕੇਵਲ ਢਿੱਲੋਂ ਪਹਿਲਾਂ ਕਾਂਗਰਸ ਤੋਂ ਹਾਰ ਗਏ ਸਨ। ਹੁਣ ਭਾਜਪਾ ਦੀ ਤਰਫ਼ੋਂ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਉਣ ਤੋਂ ਬਾਅਦ ਭਾਜਪਾ ਅਤੇ ਕਾਂਗਰਸ ਵਾਲੇ ਵੀ ਕੰਮ ਦੀ ਗੱਲ ਕਰਨ ਲੱਗ ਪਏ ਹਨ। ਉਨ੍ਹਾਂ ਦੱਸਿਆ ਕਿ ਉਹ ਅੱਜ ਸਵੇਰੇ ਹੀ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਵਿੱਚ 1700 ਦੇ ਕਰੀਬ ਕਾਂਸਟੇਬਲ ਅਤੇ ਸਬ-ਇੰਸਪੈਕਟਰ ਲੜਕੇ-ਲੜਕੀਆਂ ਦੀ ਭਰਤੀ ਲਈ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਇੱਥੇ ਆਏ ਹਨ। ਅੱਜ ਦੀਆਂ ਨੌਕਰੀਆਂ ਸਮੇਤ, ਅਸੀਂ 48,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਚੁੱਕੇ ਹਾਂ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੇ ਢਾਈ ਸਾਲ ਬਾਕੀ ਹਨ। ਇਸ ਵਿੱਚ ਹੋਰ ਵੀ ਚੰਗੇ ਕੰਮ ਹੋਣਗੇ। ਬਰਨਾਲਾ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਨੂੰ ਜਿਤਾਓ। ਸਾਡਾ ਬਟਨ ਪਹਿਲੇ ਨੰਬਰ ’ਤੇ ਹੈ ਅਤੇ ਸਿਰਫ ਪਹਿਲੇ ਨੰਬਰ ’ਤੇ ਆਉਣਾ ਚਾਹੀਦਾ ਹੈ।

 

LEAVE A REPLY

Please enter your comment!
Please enter your name here