ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ’ਆਪ’ ਨੂੰ ਮਜ਼ਬੂਤ ਕਰਨ ਦੀ ਲੋਕਾਂ ਨੂੰ ਕੀਤੀ ਅਪੀਲ
ਤਰਨ ਤਾਰਨ, 11 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕ ਭਲਾਈ ਅਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਪੱਧਰ ਉੱਤੇ ਕੇਂਦਰ ਵਿੱਚ ਲਿਆਉਣ ਲਈ ’ਆਪ’ ਨੂੰ ਮਜ਼ਬੂਤ ਕਰਨ ਲਈ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ। ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਨ ਸਬੰਧੀ ਰੱਖੇ ਇੱਕ ਪ੍ਰੋਗਰਾਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਲੋਕਾਂ ਦਾ ਭਰਵਾਂ ਹੁੰਗਾਰਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਵਿੱਚ ਉਨ੍ਹਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਭਗਵੰਤ ਮਾਨ ਨੇ ਆਪ ਸਰਕਾਰ ਦੇ ਇਸ ਲੋਕ ਪੱਖੀ ਫੈਸਲੇ ‘ਤੇ ਖ਼ੁਸੀ ਜਤਾਉਂਦਿਆਂ ਕਿਹਾ ਕਿ ‘‘ ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਜਾਇਦਾਦਾਂ ਚਹੇਤਿਆਂ ਨੂੰ ਵੇਚਣ ਦੇ ਰੁਝਾਨ ਦੇ ਉਲਟ ਮੌਜੂਦਾ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਦਾ ਇਤਿਹਾਸਕ ਫੈਸਲਾ ਲਿਆ ਹੈ।
ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਵੱਲੋਂ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ
ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਸੂਬੇ ਦੇ ਬਾਕੀ ਬਚੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਖ਼ਰੀਦ ਲਵੇਗੀ।’’ ਇਸ ਮੌਕੇ ਸੁਖਬੀਰ ਬਾਦਲ ’ਤੇ ਸਿਆਸੀ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਹੁਣ ਪਰਿਵਾਰ ਬਚਾਓ ਯਾਤਰਾ ਦੇ ਰਾਹ ਪੈ ਰਹੇ ਹਨ, ਉਨ੍ਹਾਂ ਨੇ ਆਪਣੇ ਲੰਮੇ ਕਾਰਜਕਾਲ ਦੌਰਾਨ ਸੂਬੇ ਨੂੰ ਲੁੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਇਨ੍ਹਾਂ ਆਗੂਆਂ ਦੇ ਇਕ ਵੀ ਸ਼ਬਦ ’ਤੇ ਭਰੋਸਾ ਨਹੀਂ ਕਰਦੇ, ਜਿਸ ਕਾਰਨ ਇਹ ਆਗੂ ਸਾਡੇ ਨਾਲ ਦਵੈਖ ਰੱਖਦੇ ਹਨ।ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਆਦਮੀ ਦੀ ਭਲਾਈ ਲਈ ਲਏ ਗਏ ਸਾਰੇ ਲੋਕ ਪੱਖੀ ਫੈਸਲੇ ਕੇਂਦਰ ਸਰਕਾਰ ਨੂੰ ਹਜ਼ਮ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੌਮੀ ਸਿਹਤ ਮਿਸ਼ਨ ਤਹਿਤ ਆਮ ਆਦਮੀ ਕਲੀਨਿਕਾਂ ਲਈ ਫੰਡ ਰੋਕੇ ਗਏ ਹਨ ਅਤੇ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਪੇਂਡੂ ਖੇਤਰਾਂ ਵਿੱਚ ਸੜਕਾਂ ਬਣਾਉਣ ਤੋਂ ਰੋਕਣ ਲਈ 5500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਵੀ ਰੋਕ ਦਿੱਤੇ ਗਏ ਹਨ।
ਆਪ ਵਲੋਂ ਫਰਵਰੀ ਮਹੀਨੇ ਦੇ ਅੰਤ ਤੱਕ ਪੰਜਾਬ ਤੇ ਚੰਡੀਗੜ੍ਹ ਦੇ ਲੋਕ ਸਭਾ ਦੇ ਉਮੀਦਵਾਰਾਂ ਦੇ ਨਾਮ ਐਲਾਨੇਗੀ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਇਹ ਫੰਡ ਜਾਰੀ ਕਰ ਦਿੱਤੇ ਜਾਣ ਤਾਂ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਨੂੰ ਹੋਰ ਹੁਲਾਰਾ ਦੇ ਸਕਦੀ ਹੈ।ਮੁੱਖ ਮੰਤਰੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ ‘ਆਪ’ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਹ ਲੋਕਾਂ ਅਤੇ ਸੂਬੇ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿੱਚ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਹਰਿਆਣਾ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਰੋਕਣ ਲਈ ਕੰਡਿਆਲੀ ਤਾਰ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਭਾਰਤ ਦਰਮਿਆਨ ਦਰਾਰ ਪੈਦਾ ਕਰਨ ਦੇ ਇਸ ਰੁਝਾਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਮਸਲੇ ਗੱਲਬਾਤ ਰਾਹੀਂ ਹੱਲ ਕੀਤੇ ਜਾਣੇ ਚਾਹੀਦੇ ਹਨ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਸੂਬਾ ਸਰਕਾਰ ਨੇ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਇਹ ਪਲਾਂਟ ਸੂਬਾ ਸਰਕਾਰ ਵੱਲੋਂ ਸਸਤੇ ਭਾਅ ’ਤੇ ਖਰੀਦਿਆ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ 5500 ਕਰੋੜ ਰੁਪਏ ਦਾ ਇਹ ਪਲਾਂਟ ਸਿਰਫ਼ 1100 ਕਰੋੜ ਰੁਪਏ ਦੀ ਕੀਮਤ ’ਤੇ ਖਰੀਦਿਆ ਹੈ।
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ ਸਕੀਮ’ ਦਾ ਆਗਾਜ਼
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 90 ਫੀਸਦ ਘਰਾਂ ਨੂੰ ਪਹਿਲਾਂ ਹੀ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਇਸ ਪਲਾਂਟ ਨਾਲ ਹੁਣ ਹੋਰ ਸੈਕਟਰਾਂ ਨੂੰ ਵੀ ਸਬਸਿਡੀ ਆਧਾਰਤ ਬਿਜਲੀ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਨੀਵਾਰ ਨੂੰ ਘਰ-ਘਰ ਮੁਫ਼ਤ ਰਾਸ਼ਨ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਦੇਸ਼ ਵਿੱਚੋਂ ਰਾਸ਼ਨ ਮਾਫ਼ੀਆ ਨੂੰ ਖ਼ਤਮ ਕਰਨ ਲਈ ਅਹਿਮ ਕਦਮ ਸਾਬਤ ਹੋਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਵੱਖ-ਵੱਖ ਲੋਕ ਪੱਖੀ ਯੋਜਨਾਵਾਂ ਦੇ 8000 ਕਰੋੜ ਰੁਪਏ ਰੋਕਣ ਲਈ ਕੇਂਦਰ ਸਰਕਾਰ ਦੀ ਨਿੰਦਾ ਕੀਤੀ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਆਪ’ ਨੂੰ ਬਦਨਾਮ ਕਰਨ ਲਈ ਹਰ ਸਮੇਂ ਚਾਲਾਂ ਚੱਲ ਰਹੀ ਹੈ ਕਿਉਂਕਿ ਉਹ ਡਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿਰੋਧੀ ਧਿਰ ਖਾਸ ਕਰਕੇ ‘ਆਪ’ ਨੂੰ ਤੋੜਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਤੱਕ ਜਨਤਾ ‘ਆਪ’ ਪਾਰਟੀ ਦੇ ਨਾਲ ਹੈ ਅਤੇ ਪਰਮਾਤਮਾ ਦਾ ਅਸ਼ੀਰਵਾਦ ਨਾਲ ਹੈ ਤਾਂ ਸਾਨੂੰ ਕਿਸੇ ਦਾ ਡਰ ਨਹੀਂ।ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਅਜਿਹੇ ਦੋਗਲੇ ਆਗੂਆਂ ਨੂੰ ਢੁਕਵਾਂ ਜਵਾਬ ਦੇਣਾ ਚਾਹੀਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੀ ਤਰੱਕੀ ਦਾ ਅੰਤਮ ਟੀਚਾ ਲੋਕਾਂ ਦੇ ਸਹਿਯੋਗ ਨਾਲ ਹੀ ਹਾਸਲ ਕੀਤਾ ਜਾਵੇਗਾ।
Share the post "ਕੇਜਰੀਵਾਲ ਤੇ ਭਗਵੰਤ ਮਾਨ ਨੇ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਪੰਜਾਬ ਦੇ ਲੋਕਾਂ ਨੂੰ ਕੀਤਾ ਸਮਰਪਿਤ"