Tuesday, April 21, 2026
spot_img
spot_img

ਕੇਜ਼ਰੀਵਾਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ, ਇਸ ਵਾਰ ਲੋਕਤੰਤਰ ਤੇ ਸੰਵਿਧਾਨ ਨੂੰ ਬਚਾਉਣ ਲਈ ਵੋਟ ਕਰਨ

Date:

spot_img

ਦਿੱਲੀ ’ਚ ਨਾਅਰਾ ਹੈ- ’25 ਮਈ, ਭਾਜਪਾ ਗਈ’, ਪੰਜਾਬ ’ਚ ਸਾਡਾ ਨਾਅਰਾ ਹੈ, ’ਪੰਜਾਬ ਬਣੇਗਾ ਹੀਰੋ, ਇਸ ਵਾਰ 13-0’- ਭਗਵੰਤ ਮਾਨ
ਸ਼੍ਰੀ ਅੰਮ੍ਰਿਤਸਰ ਸਾਹਿਬ ’ਚ ਆਪ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ’ਚ ਕੱਢਿਆ ਰੋਡ ਸੋਅ

ਅੰਮ੍ਰਿਤਸਰ, 16 ਮਈ: ਅੰਮ੍ਰਿਤਸਰ ‘ਚ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ’ਚ ਚੋਣ ਪ੍ਰਚਾਰ ਪੁੱਜੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਾਰ ਦੇਸ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਵੋਟ ਕਰਨ। ’ਆਪ’ ਸੁਪਰੀਮੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਅੰਮ੍ਰਿਤਸਰ ’ਚ ਰੋਡ ਸ਼ੋਅ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਆਮ ਆਦਮੀ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਤੋਂ ਪਹਿਲਾਂ ਦੋਵਾਂ ਮੁੱਖ ਮੰਤਰੀਆਂ ਅਤੇ ’ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਜਗਰਾਓਂ ਦੀ ਕਿਸਾਨ ਮਹਾਂਪੰਚਾਇਤ ਭਾਜਪਾ ਨੂੰ ਪਾ ਦੇਵੇਗੀ ਭਾਜੜਾਂ-ਸੰਯੁਕਤ ਮੋਰਚਾ

ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਸਿੱਧਾ ਪੰਜਾਬ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੇਲ੍ਹ ਵਿੱਚ ਮੁਲਾਕਾਤਾਂ ਦੌਰਾਨ ਮੈਂ ਹਮੇਸ਼ਾ ਪੰਜਾਬ ਅਤੇ ਇੱਥੋਂ ਦੇ ਲੋਕਾਂ ਬਾਰੇ ਪੁੱਛਦਾ ਰਹਿੰਦਾ ਸੀ। ਉਨ੍ਹਾਂ ਅੱਗੇ ਕਿਹਾ, ਇਹਨਾਂ (ਭਾਜਪਾ) ਲੋਕਾਂ ਨੇ ਮੈਨੂੰ ਜੇਲ੍ਹ ਵਿੱਚ ਪਾ ਦਿੱਤਾ। ਮੈਂ ਸੋਚ ਰਿਹਾ ਸੀ ਕਿ ਮੇਰੀ ਕੀ ਗ਼ਲਤੀ ਸੀ, ਮੈਨੂੰ ਜੇਲ੍ਹ ’ਚ ਕਿਉਂ ਪਾਇਆ ਗਿਆ। ਸਾਡੀ ਪਾਰਟੀ ਬਹੁਤ ਛੋਟੀ ਹੈ, ਸਾਡੀ ਸਿਰਫ਼ ਦੋ ਸੂਬਿਆਂ ਵਿੱਚ ਸਰਕਾਰ ਹੈ- ਦਿੱਲੀ ਅਤੇ ਪੰਜਾਬ। ਮੇਰਾ ਕੀ ਕਸੂਰ ਹੈ? ਮੇਰਾ ਕਸੂਰ ਇਹ ਹੈ ਕਿ ਮੈਂ ਤੁਹਾਡੇ ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ ਕੀਤਾ, ਤੁਹਾਡੇ ਬੱਚਿਆਂ ਲਈ ਚੰਗੇ ਸਕੂਲ ਬਣਾਏ, ਮੇਰਾ ਕਸੂਰ ਇਹ ਹੈ ਕਿ ਮੈਂ ਤੁਹਾਡੇ ਬੱਚਿਆਂ ਦਾ ਭਵਿੱਖ ਬਣਾਇਆ। ਮੇਰਾ ਕਸੂਰ ਲੋਕਾਂ ਨੂੰ ਮੁਫ਼ਤ ਬਿਜਲੀ ਦੇਣਾ ਹੈ।

ਬਠਿੰਡਾ ’ਚ ਅਪਣੀ ‘ਪਤਨੀ’ ਦੇ ਹੱਕ ਵਿਚ ਪ੍ਰਚਾਰ ਕਰਨ ਪੁੱਜੇ ਸੁਖਬੀਰ ਬਾਦਲ ਦਾ ਕਿਸਾਨਾਂ ਵੱਲੋਂ ਵਿਰੋਧ

ਮੇਰਾ ਕਸੂਰ ਇਹ ਹੈ ਕਿ ਮੈਂ ਮੁਹੱਲਾ ਕਲੀਨਿਕ ਖੋਲ੍ਹੇ, ਤੁਹਾਨੂੰ ਦਵਾਈਆਂ ਮੁਫ਼ਤ ਦਿੱਤੀਆਂ ਅਤੇ ਸਾਰੇ ਲੋਕਾਂ ਦਾ ਇਲਾਜ ਮੁਫ਼ਤ ਕੀਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਮੈਂ ਤਿਹਾੜ ਗਿਆ ਤਾਂ ਉਨ੍ਹਾਂ ਨੇ ਮੈਨੂੰ 15 ਦਿਨਾਂ ਤੱਕ ਸ਼ੂਗਰ ਦੀ ਦਵਾਈ ਨਹੀਂ ਦਿੱਤੀ। ਭਾਜਪਾ ’ਤੇ ਨਿਸ਼ਾਨਾ ਸਾਧਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਲੋਕ ਸੰਵਿਧਾਨ ਨੂੰ ਬਦਲਣਾ ਚਾਹੁੰਦੇ ਹਨ। ਉਹ ਵਾਰ-ਵਾਰ 400 ਦਾ ਅੰਕੜਾ ਪਾਰ ਕਰਨ ਦੀ ਗੱਲ ਕਹਿ ਰਹੇ ਹਨ। ਇਹ ਲੋਕ ਨਹੀਂ ਦੱਸ ਰਹੇ ਕਿ 400 ਸੀਟਾਂ ਦੀ ਲੋੜ ਕਿਉਂ ਹੈ। ਜਦੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਤਾਂ ਜਾਣਕਾਰੀ ਸਾਹਮਣੇ ਆਈ ਕਿ ਉਹ ਰਿਜ਼ਰਵੇਸ਼ਨ ਖ਼ਤਮ ਕਰ ਦੇਣਗੇ। ਕੇਜਰੀਵਾਲ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਆਜ਼ਾਦੀ ਵੀ ਲੋਕਾਂ ਦੀਆਂ ਵੋਟਾਂ ’ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਤੁਹਾਡੀ ਵੋਟ ਤੈਅ ਕਰੇਗੀ ਕਿ ਕੇਜਰੀਵਾਲ ਜੇਲ੍ਹ ਤੋਂ ਬਾਹਰ ਰਹਿੰਦਾ ਹੈ ਜਾਂ ਫਿਰ ਜੇਲ੍ਹ ਜਾਂਦਾ ਹੈ। ਇਹ ਸਿਰਫ਼ ਇੱਕ ਚੋਣ ਨਹੀਂ ਹੈ, ਇਹ ਇੱਕ ਮਹੱਤਵਪੂਰਨ ਚੋਣ ਹੈ, ਤੁਹਾਨੂੰ ਸਾਡੇ ਦੇਸ਼, ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਵੋਟ ਪਾਉਣੀ ਪਵੇਗੀ।

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸ੍ਰੀ ਹਰਮਿੰਦਰ ਸਾਹਿਬ ਤੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਹੋਏ ਨਤਮਸਤਕ

ਰੋਡ ਸ਼ੋਅ ਦੌਰਾਨ ਲੋਕਾਂ ਦੀ ਭਾਰੀ ਭੀੜ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅੱਜ ਜੇਲ੍ਹ ਤੋਂ ਬਾਹਰ ਆ ਕੇ ਸਾਡੇ ਦੇਸ਼ ਲਈ ਅਰਦਾਸ ਕਰਨ ਅੰਮ੍ਰਿਤਸਰ ਦੀ ਪਵਿੱਤਰ ਧਰਤੀ ’ਤੇ ਪਹੁੰਚੇ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਸਾਡੇ ਦੇਸ਼ ਨੂੰ ਮੁੜ ਸਹੀ ਰਸਤੇ ’ਤੇ ਲਿਆਉਣ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਜੋਂ ਕੁਲਦੀਪ ਸਿੰਘ ਧਾਲੀਵਾਲ ਨੇ 10,000 ਏਕੜ ਨਜਾਇਜ਼ ਕਬਜ਼ੇ ਵਾਲੀ ਜ਼ਮੀਨ ਨੂੰ ਪ੍ਰਭਾਵਸ਼ਾਲੀ ਲੋਕਾਂ ਤੋਂ ਛੁਡਵਾਇਆ ਹੈ। ਉਹ ਪੰਜਾਬ ਦੀਆਂ ਸਭ ਤੋਂ ਮਜ਼ਬੂਤ ਆਵਾਜ਼ਾਂ ਵਿੱਚੋਂ ਇੱਕ ਹਨ। ਉਹ ਪੰਜਾਬ ਦੇ ਮੁੱਦੇ ਪਾਰਲੀਮੈਂਟ ਵਿੱਚ ਉਠਾਉਣਗੇ ਅਤੇ ਪੰਜਾਬ ਦੇ ਬਕਾਇਆ ਫ਼ੰਡ ਜਾਰੀ ਕਰਵਾਉਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਵੱਡੇ ਫ਼ਰਕ ਨਾਲ ਜਿਤਾ ਕੇ ਆਪਣਾ ਨੁਮਾਇੰਦਾ ਚੁਣਨ।ਮਾਨ ਨੇ ਕਿਹਾ ਕਿ ਪੰਜਾਬ ਵਿੱਚ ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਕਲੀਨ ਸਵੀਪ ਕਰੇਗੀ।

ਸਿਆਸੀ ਲੀਡਰਾਂ ਲਈ ਆਪਸੀ ਦੁਸ਼ਮਣੀਆਂ ਨਾ ਪਾਉਣ ਲੋਕ- ਕਰਮਜੀਤ ਅਨਮੋਲ

ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਉਹ ਕਹਿੰਦੇ ਹਨ ‘25 ਮਈ, ਭਾਜਪਾ ਗਈ’ ਅਤੇ ਪੰਜਾਬ ਵਿੱਚ ਅਸੀਂ ਕਹਿੰਦੇ ਹਾਂ ‘ਪੰਜਾਬ ਬਣੇਗਾ ਹੀਰੋ, ਇਸ ਵਾਰ 13-0’।ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਸਰ ਤੋਂ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਦੇ ਨਾਲ ਹਨ। ਅਸੀਂ ਡਾ. ਭੀਮ ਰਾਓ ਅੰਬੇਡਕਰ ਅਤੇ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ। ਅਸੀਂ ਅਰਵਿੰਦ ਕੇਜਰੀਵਾਲ ਨੂੰ ਦੁਬਾਰਾ ਜੇਲ੍ਹ ਨਹੀਂ ਜਾਣ ਦੇਵਾਂਗੇ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਅੰਮ੍ਰਿਤਸਰ ਦੇ ਲੋਕ ਅਰਵਿੰਦ ਕੇਜਰੀਵਾਲ ਲਈ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਨੂੰ ਬਚਾਉਣ ਲਈ ਸਾਨੂੰ ਇਹ ਸੀਟ ਜਿਤਾ ਕੇ ਦੇਣਗੇ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

Haryana में 8,200 करोड़ की बकाया वसूली के लिए तेज होगा अभियान-अनिल विज

👉बिजली चोरी पर कड़ा शिकंजा, बिजली चोरी वाले उपभोक्ताओं...

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

👉ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ 2025 ਦੇ ਅਬੋਹਰ ਸਥਿਤ...

ਡਿਪਟੀ ਕਮਿਸ਼ਨਰ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ

👉ਬਾਜ਼ਾਰਾਂ ਚ ਟ੍ਰੈਫਿਕ, ਸੜਕਾਂ, ਪਾਰਕਿੰਗ ਸਬੰਧੀ ਸਮੱਸਿਆਵਾਂ ਤਰਜੀਹ 'ਤੇ...