16 Views
ਨਵੀਂ ਦਿੱਲੀ, 27 ਮਈ: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਅੰਤਰਿਮ ਜ਼ਮਾਨਤ ਵਿਚ 7 ਦਿਨਾਂ ਦਾ ਵਾਧਾ ਕਰਨ ਲਈ ਸੁਪਰੀਮ ਕੋਰਟ ਦਾ ਰੁੱਖ ਕੀਤਾ ਹੈ। ਕੇਜਰੀਵਾਲ ਦੀ ਲੀਗਲ ਟੀਮ ਨੇ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੇਜਰੀਵਾਲ ਨੂੰ ਪੀਈਟੀ-ਸੀਟੀ ਸਕੈਨ ਦੇ ਨਾਲ-ਨਾਲ ਕਈ ਹੋਰ ਮੈਡੀਕਲ ਟੈਸਟ ਵੀ ਕਰਵਾਉਣ ਦੀ ਲੋੜ ਹੈ।
ਰਾਘਵ ਚੱਢਾ ਅੱਜ ਪੰਜਾਬ ‘ਚ ਕਰਨਗੇ ਰੋਡ ਸ਼ੋਅ
ਦੱਸ ਦਈਏ ਇਸ ਸਮੇਂ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਮੌਜੂਦ ਹਨ। ਇਸ ਸਮੇਂ ਉਹ ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ਨਜ਼ਰ ਆ ਰਹੇ ਹਨ। 10 ਮਈ ਨੂੰ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਸੀ ਤੇ ਉਨ੍ਹਾਂ ਨੂੰ ਕੋਰਟ ਨੇ 2 ਜੂਨ ਨੂੰ ਮੁੜ ਤੋਂ ਸਰੇਂਡਰ ਕਰਨ ਦੇ ਆਦੇਸ਼ ਕੀਤੇ ਗਏ ਸੀ।
Share the post "ਕੇਜਰੀਵਾਲ ਨੇ ਅੰਤਰਿਮ ਜ਼ਮਾਨਤ ‘ਚ ਵਾਧਾ ਕਰਨ ਲਈ ਕੀਤਾ ਸੁਪਰੀਮ ਕੋਰਟ ਦਾ ਰੁੱਖ"