ਨਵੀਂ ਦਿੱਲੀ, 10 ਅਪ੍ਰੈਲ: ਆਪਣੀ ਗ੍ਰਿਫਤਾਰੀ ਦੇ ਵਿਰੁੱਧ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਾਇਰ ਕੀਤੀ ਪਟੀਸ਼ਨ ਨੂੰ ਹਾਈਕੋਰਟ ਵੱਲੋਂ ਰੱਦ ਕਰਨ ਤੋਂ ਬਾਅਦ ਹੁਣ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦਾ ਫੈਸਲਾ ਕੀਤਾ ਹੈ। ਕੇਜਰੀਵਾਲ ਦੀ ਟੀਮ ਦੱਸਿਆ ਕਿ ਹਾਈਕੋਰਟ ਦੇ ਫੈਸਲੇ ਦੇ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਜਾ ਰਹੀ ਹੈ। ਜਿਸਦੇ ਵਿੱਚ ਪਹਿਲਾ ਦੀ ਤਰ੍ਹਾਂ 21 ਮਾਰਚ ਨੂੰ ਈਡੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਗਿਰਫਤਾਰ ਕਰਨ ਅਤੇ ਉਸ ਤੋਂ ਬਾਅਦ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਅਦਾਲਤ ਦੇ ਫੈਸਲੇ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ।
Big News: ਸਾਬਕਾ ਅਕਾਲੀ ਮੰਤਰੀ ਦਾ ਪੁੱਤਰ ਔਰਤ ਅਤੇ ਚਿੱਟੇ ਸਹਿਤ ਗ੍ਰਿਫਤਾਰ
ਜਿਕਰਯੋਗ ਹੈ ਕਿ ਪਾਰਟੀ ਦੇ ਹੋਰ ਆਗੂਆਂ ਤੋਂ ਬਾਅਦ ਈਡੀ ਨੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਈ ਵਾਰ ਸੰਮਨ ਕੱਢੇ ਸਨ ਪਰੰਤੂ ਉਹਨਾਂ ਇਹਨਾਂ ਸੰਮਨਾਂ ਨੂੰ ਗੈਰ ਕਾਨੂੰਨੀ ਕਰਾਰ ਦਿੰਦਿਆਂ ਇੰਨਾਂ ਦੀ ਪਾਲਣਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਮਾਮਲਾ ਅਦਾਲਤ ਵਿੱਚ ਵੀ ਪੁੱਜਿਆ ਪਰੰਤੂ ਅਦਾਲਤ ਵਿੱਚੋਂ ਵੀ ਕੋਈ ਰਾਹਤ ਨਾ ਮਿਲਣ ਕਾਰਨ 21 ਮਾਰਚ ਦੀ ਦੇਰ ਸ਼ਾਮ ਨੂੰ ਈਡੀ ਨੇ ਸ੍ਰੀ ਕੇਜਰੀਵਾਲ ਨੂੰ ਗਿਰਫਤਾਰ ਕਰ ਲਿਆ ਸੀ। ਉਸ ਤੋਂ ਬਾਅਦ ਅਦਾਲਤ ਵੱਲੋਂ ਦੋ ਵਾਰ ਈਡੀ ਕੋਲ ਪੁਲਿਸ ਰਿਮਾਂਡ ‘ਤੇ ਭੇਜਣ ਤੋਂ ਬਾਅਦ ਹੁਣ ਦਿੱਲੀ ਦੀ ਤਿਹਾੜ ਜੇਲ ਵਿੱਚ ਭੇਜਿਆ ਹੋਇਆ ਹੈ।
Share the post "ਹਾਈਕੋਰਟ ਦੇ ਫੈਸਲੇ ਨੂੰ ਕੇਜਰੀਵਾਲ ਨੇ ਦਿੱਤੀ ਚੁਣੌਤੀ, ਕੀਤਾ ਸੁਪਰੀਮ ਕੋਰਟ ਦਾ ਰੁੱਖ"