ਸ਼ਿਵਰਾਜ ਚੌਹਾਨ ਦੇ ਬਿਆਨ ਨੂੰ ਲੈ ਕੇ ਕੇਜਰੀਵਾਲ ਦਾ BJP ‘ਤੇ ਤੰਜ

Date:

spot_img

👉ਕਿਹਾ, ‘BJP ਕਾਂਗਰਸ ਨਾਲ ਮਿਲ ਕੇ ਕਰ ਰਹੀ ਗੰਦੀ ਰਾਜਨੀਤੀ’
Delhi News: ਬੀਤੇ ਕੱਲ ਪੰਜਾਬ ਦੇ ਦੌਰੇ ‘ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਪਰਾਲੀ ਦੇ ਦਿੱਤੇ ਬਿਆਨ ‘ਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਨੇ ਭਾਜਪਾ ਨੂੰ ਘੇਰਿਆ ਹੈ। ਉਨ੍ਹਾਂ ਇਸ ਸਬੰਧ ਵਿਚ ਆਪਣੇ ਸੋਸ਼ਲ ਮੀਡੀਆ ‘ਤੇ ਕੇਂਦਰੀ ਮੰਤਰੀ ਸ਼੍ਰੀ ਚੌਹਾਨ ਦੀ ਇੱਕ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਹੈ, ‘‘ ਕੇਂਦਰੀ ਮੰਤਰੀ ਖੁਦ ਮੰਨਦੇ ਹਨ ਕਿ ਪੰਜਾਬ ਦੇ ਕਿਸਾਨਾਂ ਨੇ ਪਰਾਲੀ ਸਾੜਨ ਵਿੱਚ ਕਾਫ਼ੀ ਕਮੀ ਲਿਆਂਦੀ ਹੈ। ਪਰ ਬਦਕਿਸਮਤੀ ਨਾਲ, ਉਨ੍ਹਾਂ ਦੀ ਪਾਰਟੀ, ਕਾਂਗਰਸ ਪਾਰਟੀ ਨਾਲ ਮਿਲ ਕੇ, ਆਪਣੀ ਗੰਦੀ ਰਾਜਨੀਤੀ ਦੇ ਹਿੱਸੇ ਵਜੋਂ ਦਿਨ-ਰਾਤ ਪੰਜਾਬ ਦੇ ਕਿਸਾਨਾਂ ਨਾਲ ਦੁਰਵਿਵਹਾਰ ਕਰਦੀ ਅਤੇ ਬਦਨਾਮ ਕਰਦੀ ਰਹਿੰਦੀ ਹੈ।”

ਇਹ ਵੀ ਪੜ੍ਹੋ 👉CM Bhagwant Singh Mann ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਜਿਕਰਯੋਗ ਹੈ ਕਿ ਪਿਛਲੇ ਦਿਨਾਂ ਵਿਚ ਪੰਜਾਬ ਦੇ ਕਿਸਾਨਾਂ ਵੱਲੋਂ ਕਥਿਤ ਪਰਾਲੀ ਸਾੜਣ ਦੇ ਨਾਂ ਹੇਠ ਭਾਜਪਾ ਦੇ ਆਗੂਆਂ ਵੱਲੋਂ ਕਾਫ਼ੀ ਦੂਸ਼ਣਬਾਜੀ ਕੀਤੀ ਜਾਂਦੀ ਰਹੀ ਹੈ। ਹਾਲਾਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਇਸ ਮੁੱਦੇ ‘ਤੇ ਦਿੱਲੀ ਸਰਕਾਰ ਅਤੇ ਭਾਜਪਾ ਨੂੰ ਘੇਰਦਿਆਂ ਦਾਅਵਾ ਕੀਤਾ ਸੀ ਕਿ ਪੰਜਾਬ ਦੇ ਕਿਸਾਨਾਂ ਉੱਪਰ ਦੋਸ਼ ਲਗਾਉਣ ਤੋਂ ਪਹਿਲਾਂ ਦਿੱਲੀ ਅਤੇ ਪੰਜਾਬ ਦੇ ਵਿਚਕਾਰ ਪੈਂਦੇ ਹਰਿਆਣਾ ਨੂੰ ਭੁੱਲ ਜਾਂਦੇ ਹਨ, ਕਿਉਂਕਿ ਉਥੇ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਭਾਜਪਾ ਦੀ ਸਰਕਾਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

CM ਦੇ ਚਿਹਰੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦਾ ਵੱਡਾ ਬਿਆਨ….

👉ਪੰਜਾਬ ਦਾ CM ਕਿਸੇ ਵੀ ਜਾਤ ਜਾਂ ਧਰਮ ਦਾ...

ਬਾਲਿਆਂਵਾਲੀ ਮੂਲ ਨਿਵਾਸੀ ਸਭਾ ਵੱਲੋਂ ਲੋਹੜੀ ਅਤੇ ਤੀਆਂ ਦੇ ਤਿਉਹਾਰ ਕਰਵਾਉਣ ਦਾ ਫੈਸਲਾ: ਅਸ਼ੋਕ ਬਾਲਿਆਂਵਾਲੀ

👉ਭਾਜਪਾ ਪੰਜਾਬ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਅਤੇ ਪੰਜਾਬ...

Guru Kashi University ਨੇ ਮਨਾਇਆ “ਵਿਸ਼ਵ ਵਿਗਿਆਨ ਦਿਵਸ”

Talwandi sabo News: Guru Kashi University; ਗੁਰੂ ਕਾਸ਼ੀ ਯੂਨੀਵਰਸਿਟੀ...

ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਵਿਚਕਾਰ ਅਹਿਮ ਮੀਟਿੰਗ ਅੱਜ

Amritsar News: ਅੱਜ ਅੰਮ੍ਰਿਤਸਰ ਵਿਖੇ ‘ਜਾਗਤ ਜੋਤ ਸ੍ਰੀ ਗੁਰੂ...