ਕਥਿਤ ਆਬਕਾਰੀ ਕੇਸ ‘ਚ ਅੱਜ ਕੇਜ਼ਰੀਵਾਲ ਖੁਦ ਅਦਾਲਤ ਵਿਚ ਦੇਣਗੇ ਦਲੀਲਾਂ

Date:

spot_img

Delhi News: ਦੇਸ ਦੀ ਰਾਜਧਾਨੀ ਦਿੱਲੀ ਦੇ ਕਥਿਤ ਆਬਕਾਰੀ ਨੀਤੀ ਮਾਮਲੇ ਸਬੰਧੀ ਅੱਜ ਹਾਈ ਕੋਰਟ ‘ਚ ਸੁਣਵਾਈ ਹੋਣ ਜਾ ਰਹੀ ਹੈ। ਵੱਡੀ ਗੱਲ ਇਹ ਹੈ ਕਿ ਇਸ ਕੇਸ ਵਿੱਚ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਦਾਲਤ ਦੇ ਸਾਹਮਣੇ ਦਲੀਲਾਂ ਦੇਣਗੇ। ਹਾਈਕੋਰਟ ਵੱਲੋਂ ਸੀਬੀਆਈ ਦੀ ਪਿਟੀਸ਼ਨ ‘ਤੇ ਇਹ ਨੋਟਿਸ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ CM Bhagwant Singh Mann ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਜਿਕਰਯੋਗ ਹੈ ਅਬਾਕਾਰੀ ਕੇਸ ਦੇ ਵਿਚ ਪਿਛਲੇ ਦਿਨੀਂ ਦਿੱਲੀ ਦੀ ਰਾਉਜ ਰੈਵਨਿਉ ਕੋਰਟ ਦੇ ਵੱਲੋਂ ਸ਼੍ਰੀ ਕੇਜ਼ਰੀਵਾਲ ਸਮੇਤ ਸਾਰੇ ਵਿਅਕਤੀਆਂ ਨੂੰ ਬਾਇੱਜ਼ਤ ਬਰੀ ਕਰਦਿਆਂ ਕੇਂਦਰੀ ਜਾਂਚ ਏਜੰਸੀ ਉੱਪਰ ਗੰਭੀਰ ਟਿੱਪਣੀਆਂ ਕੀਤੀਆਂ ਸਨ। ਜਿਸਤੋਂ ਬਾਅਦ ਦੇਸ ਵਿਚ ਸੀਬੀਆਈ ਦੀ ਕਾਫ਼ੀ ਕਿਰਕਿਰੀ ਹੋਈ ਸੀ। ਇਸ ਦੌਰਾਨ ਸੀਬੀਆਈ ਨੇ ਹਾਈਕੋਰਟ ਵਿਚ ਹੇਠਲੀ ਅਦਾਲਤ ਦੇ ਫੈਸਲੇ ਵਿਰੁਧ ਅਪੀਲ ਦਾਈਰ ਕੀਤੀ ਸੀ।

ਇਹ ਵੀ ਪੜ੍ਹੋ ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਇਸ ਅਪੀਲ ਦੀ ਸੁਣਵਾਈ ਜਸਟਿਸ ਸਵਰਨ ਕਾਂਤਾ ਸ਼ਰਮਾ ਦੇ ਕੋਲ ਲੱਗੀ ਹੈ ਪ੍ਰੰਤੂ ਅਰਵਿੰਦ ਕੇਜ਼ਰੀਵਾਲ ਵੱਲੋਂ ਹਾਈਕੋਰਟ ਵਿਚ ਰਿਕਿਊਜ਼ਲ ਦੀ ਅਰਜ਼ੀ ਦਾਇਰ ਕੀਤੀ ਹੋਈ ਹੈ, ਜਿਸਦੇ ਵਿਚ ਉਨ੍ਹਾਂ ਉਕਤ ਜੱਜ ਨੂੰ ਕੇਸ ਨਾਲੋਂ ਵੱਖ ਕਰਨ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਇਸ ਸਬੰਧ ਵਿਚ ਖੁਦ ਹੀ ਪੇਸ਼ ਹੋ ਕੇ ਆਪਣੀਆਂ ਦਲੀਲਾਂ ਰੱਖਣ ਲਈ ਕਿਹਾ ਹੈ, ਜਿਸਦੇ ਚੱਲਦੇ ਅੱਜ ਦਿੱਲੀ ਸਮੇਤ ਹੋਰਨਾਂ ਸੂਬਿਆਂ ਦੇ ਲੋਕਾਂ ਦੀਆਂ ਨਜ਼ਰਾਂ ਅੱਜ ਦੀ ਇਸ ਸੁਣਵਾਈ ‘ਤੇ ਲੱਗੀਆਂ ਹੋਈਆਂ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...