12 Views
ਚੰਡੀਗੜ੍ਹ, 15 ਮਈ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ ਪੰਜਾਬ ਦਾ ਦੌਰਾ ਕਰਨਗੇ। ਜੇਲ੍ਹ ਤੋਂ ਬਾਹਰ ਆਉਣ ਬਾਅਦ ਉਹਨਾਂ ਦਾ ਇਹ ਪਹਿਲਾ ਪੰਜਾਬ ਦੌਰਾ ਹੈ, ਜਿਸਦੇ ਚਲਦੇ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ। ਸ੍ਰੀ ਕੇਜਰੀਵਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮਿਲਕੇ ਅੰਮ੍ਰਿਤਸਰ ਵਿੱਚ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾਵੇਗਾ।
ਬਰਨਾਲਾ ‘ਚ ਵਪਾਰੀਆਂ ਤੇ ਕਿਸਾਨਾਂ ਵਿਚਕਾਰ ਹੋਏ ਵਿਵਾਦ ਦਾ ਮਸਲਾ ਭਖਿਆ
ਰੋਡ ਸ਼ੋਅ ਤੋਂ ਬਾਅਦ ਸ੍ਰੀ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਤੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਤੇ ਮੌਜੂਦਾ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਕੇਜਰੀਵਾਲ ਦੇ ਪੰਜਾਬ ਦੌਰੇ ਦੇ ਨਾਲ ਸਿਆਸੀ ਸਰਗਰਮੀਆਂ ਵਧਣ ਦੀ ਵੀ ਸੰਭਾਵਨਾ ਹੈ।