WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਕੇਜਰੀਵਾਲ ਦੀ ਜ਼ਮਾਨਤ, ਲੋਕਤੰਤਰ ਦੀ ਜਿੱਤ: ਜੌੜਾਮਾਜਰਾ

ਚੰਡੀਗੜ੍ਹ, 13 ਸਤੰਬਰ:ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਜਮਹੂਰੀ ਕਦਰਾਂ-ਕੀਮਤਾਂ ਦੀ ਅਹਿਮ ਜਿੱਤ ਦੱਸਿਆ ਹੈ।ਸ. ਚੇਤਨ ਸਿੰਘ ਜੌੜਾਮਾਜਰਾ ਨੇ ਪਾਰਟੀ ਮੈਂਬਰਾਂ ਨਾਲ ਸ੍ਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਦਾ ਜਸ਼ਨ ਮਨਾਉਂਦਿਆਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਨੂੰ ਸੱਚਾਈ ਅਤੇ ਇਮਾਨਦਾਰੀ ਦੀ ਤਾਕਤ ਅੱਗੇ ਝੁਕਣ ਲਈ ਮਜਬੂਰ ਕਰ ਦਿੱਤਾ ਹੈ।

Big News: ਅਰਵਿੰਦ ਕੇਜਰੀਵਾਲ ਨੂੰ ਮਿਲੀ ਜਮਾਨਤ, ਆਉਣਗੇ ਜੇਲੋਂ ਬਾਹਰ

ਸ. ਜੌੜਾਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਇਸ ਗੱਲ ‘ਤੇ ਕਾਇਮ ਹੈ ਕਿ ਸ੍ਰੀ ਕੇਜਰੀਵਾਲ ਖਿਲਾਫ਼ ਕੇਸ ਬੇਬੁਨਿਆਦ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਕਿਹਾ ਸੀ ਕਿ ਇਹ ਪੂਰਾ ਮਾਮਲਾ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਝੂਠ ਦੇ ਆਧਾਰ ‘ਤੇ ਬਣਾਇਆ ਗਿਆ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸ੍ਰੀ ਕੇਜਰੀਵਾਲ ਅਤੇ ‘ਆਪ’ ਦੀ ਸਾਖ ਨੂੰ ਢਾਹ ਲਾਉਣ ਲਈ ਝੂਠ ਦੀ ਬੁਨਿਆਦ ‘ਤੇ ਮਾਮਲੇ ਬਣਾਏ। ਸ. ਜੌੜਾਮਾਜਰਾ ਨੇ ਕਿਹਾ ਕਿ ਜ਼ਮਾਨਤ ਦੇ ਫੈਸਲੇ ਨੇ ਅੱਜ ਮੋਦੀ ਅਤੇ ਜਾਂਚ ਏਜੰਸੀਆਂ ਦੇ ਝੂਠ ਦਾ ਪਰਦਾਫਾਸ਼ ਕਰ ਦਿੱਤਾ ਹੈ।ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਸ. ਜੌੜਾਮਾਜਰਾ ਨੇ ਸਿਆਸੀ ਵਿਰੋਧੀਆਂ ਨੂੰ ਦਬਾਉਣ ਲਈ ਕਾਨੂੰਨ ਲਾਗੂਕਰਨ ਏਜੰਸੀਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਦੀ ਕਰੜੀ ਆਲੋਚਨਾ ਕੀਤੀ।

ਦੀਪਸ਼ਿਖਾ ਸ਼ਰਮਾ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਜੋਂ ਅਹੁਦਾ ਸੰਭਾਲਿਆ

ਉਨ੍ਹਾਂ ਕਿਹਾ ਕਿ ਅਦਾਲਤ ਦਾ ਇਹ ਫੈਸਲਾ ਭਾਜਪਾ ਲਈ ਫਟਕਾਰ ਹੈ ਅਤੇ ਇਸ ਫੈਸਲੇ ਨਾਲ ਇਹ ਸੰਦੇਸ਼ ਗਿਆ ਹੈ ਕਿ ਦੇਸ਼ ਵਿੱਚ ਸੰਵਿਧਾਨ ਹੀ ਸਰਬਉੱਚ ਹੈ, ਨਾ ਕਿ ਕੋਈ ਤਾਨਾਸ਼ਾਹ।ਕੈਬਨਿਟ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਆਪਣੀਆਂ ਵਿਰੋਧੀ ਸਿਆਸੀ ਧਿਰਾਂ ਖਿਲਾਫ਼ ਅਪਣਾਈਆਂ ਦਮਨਕਾਰੀ ਨੀਤੀਆਂ ਦੇ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਜਦੋਂ ਤਾਨਾਸ਼ਾਹੀ ਚਾਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਸਾਡਾ ਸੰਵਿਧਾਨ ਆਮ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਡਟ ਕੇ ਖੜ੍ਹਦਾ ਹੈ।

 

Related posts

ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀਆਂ ਤਿਆਰੀਆਂ ਦਾ ਪ੍ਰਮੁੱਖ ਸਕੱਤਰ ਸੈਰ ਸਪਾਟਾ ਨੇ ਲਿਆ ਜਾਇਜ਼ਾ

punjabusernewssite

ਪੰਜਾਬ ਵੱਲੋਂ ਇੰਗਲੈਂਡ ਨੂੰ ਲੀਚੀ ਨਿਰਯਾਤ ਹੋਰ ਪ੍ਰਫੁੱਲਿਤ ਕਰਨ ਲਈ ਨਵੇਂ ਮੌਕਿਆਂ ਦੀ ਭਾਲ

punjabusernewssite

ਮਾਲੀਏ ਪੱਖੋਂ ਪੰਜਾਬ ਨੇ ਆਬਕਾਰੀ ਕਰ ਵਿੱਚ 45 ਫੀਸਦੀ ਅਤੇ ਜੀਐਸਟੀ ਵਿੱਚ 23 ਫੀਸਦੀ ਵਾਧਾ ਕੀਤਾ ਦਰਜ: ਵਿਤ ਮੰਤਰੀ

punjabusernewssite