👉ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ ਗੁਰੂ 👉ਸਾਹਿਬਾਨ ਦੀ ਚਰਨਛੋਹ ਪ੍ਰਾਪਤ ਪਵਿੱਤਰ ਅਸਥਾਨ ਵਿਖੇ ਨਤਮਸਤਕ ਹੋਣਾ ਸੁਭਾਗ ਦੀ ਗੱਲ: ਕੇਵਲ ਸਿੰਘ ਢਿੱਲੋਂ
👉ਕੋਪਾਲ ਮੋਚਨ ਸਾਹਿਬ ਹਿੰਦੂ-ਸਿੱਖ ਭਾਈਚਾਰਕ ਸਾਂਝ ਅਤੇ ਸਾਂਝੀ ਵਿਰਾਸਤ ਦਾ ਪ੍ਰਤੀਕ: ਕੇਵਲ ਸਿੰਘ ਢਿੱਲੋਂ
👉ਸੂਬਾ ਪ੍ਰਧਾਨ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਦਿੱਤੀਆਂ ਵਧਾਈਆਂ
👉ਹਰਿਆਣਾ ਸਰਕਾਰ ਵੱਲੋਂ ਸੰਗਤਾਂ ਲਈ ਕੀਤੇ ਪ੍ਰਬੰਧਾਂ ਦੀ ਕੀਤੀ ਸ਼ਲਾਘਾ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਧੰਨਵਾਦ
Chandigarh News:ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਪਾਲ ਮੋਚਨ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪਵਿੱਤਰ ਇਤਿਹਾਸਕ ਸਰੋਵਰ ਤੋਂ ਪਵਿੱਤਰ ਜਲ ਦਾ ਚੂਲਾ ਛਕਿਆ। ਇਸ ਉਪਰੰਤ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕੋਪਾਲ ਮੋਚਨ ਸਾਹਿਬ ਅਤੇ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਮੱਥਾ ਟੇਕਿਆ। ਉਨ੍ਹਾਂ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਸਮੁੱਚੀ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਲਗਾਈ ਗਈ ਇਤਿਹਾਸਕ ਪ੍ਰਦਰਸ਼ਨੀ ਵੀ ਦੇਖੀ ਅਤੇ ਇਸ ਪਵਿੱਤਰ ਅਸਥਾਨ ਨਾਲ ਜੁੜੇ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਗੁਰਦੁਆਰਾ ਪ੍ਰਬੰਧਕਾਂ ਵੱਲੋਂ ਇਸ ਮੌਕੇ ਕੇਵਲ ਸਿੰਘ ਢਿੱਲੋਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਭਾਗਾਂ ਵਾਲੇ ਸਮਝਦੇ ਹਨ ਕਿ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੀ ਚਰਨਛੋਹ ਪ੍ਰਾਪਤ ਇਸ ਪਵਿੱਤਰ ਇਤਿਹਾਸਕ ਅਸਥਾਨ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਕੋਪਾਲ ਮੋਚਨ ਸਾਹਿਬ ਸਿਰਫ਼ ਸਿੱਖ ਸੰਗਤਾਂ ਲਈ ਹੀ ਨਹੀਂ, ਸਗੋਂ ਹਿੰਦੂ-ਸਿੱਖ ਭਾਈਚਾਰਕ ਸਾਂਝ, ਸਾਂਝੀ ਵਿਰਾਸਤ ਅਤੇ ਆਪਸੀ ਸਦਭਾਵਨਾ ਦਾ ਵੀ ਪ੍ਰਤੀਕ ਹੈ। ਇਹ ਅਸਥਾਨ ਲੱਖਾਂ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਹੈ।ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਪੰਜਾਬ ਦੇ ਮਾਲਵਾ ਖੇਤਰ ਸਮੇਤ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸ ਪਵਿੱਤਰ ਅਸਥਾਨ ‘ਤੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਇਹ ਧਾਰਮਿਕ ਪਰੰਪਰਾ ਪੰਜਾਬ ਅਤੇ ਹਰਿਆਣਾ ਦਰਮਿਆਨ ਸਾਂਝੇ ਸੱਭਿਆਚਾਰਕ ਅਤੇ ਧਾਰਮਿਕ ਰਿਸ਼ਤਿਆਂ ਨੂੰ ਵੀ ਦਰਸਾਉਂਦੀ ਹੈ।ਕੇਵਲ ਸਿੰਘ ਢਿੱਲੋਂ ਨੇ ਹਰਿਆਣਾ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਗੁਰਪੁਰਬ ਮੌਕੇ ਸੰਗਤਾਂ ਦੀ ਵੱਡੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚ ਰਹੀਆਂ ਸੰਗਤਾਂ ਦੀ ਸਹੂਲਤ ਅਤੇ ਸੁਚੱਜੇ ਪ੍ਰਬੰਧਾਂ ਲਈ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਉਪਰਾਲੇ ਸ਼ਲਾਘਾਯੋਗ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













