Kharar News : ਜਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਸ਼੍ਰੀ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਹਲਕਾ ਖਰੜ ਵਿੱਚ BJP ਦੀ ਮੋਦੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਜ਼ੋਰਦਾਰ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮਹਿੰਗਾਈ ਦੇ ਮੁੱਦੇ ‘ਤੇ ਆਪਣਾ ਗੁੱਸਾ ਜਾਹਿਰ ਕੀਤਾ। ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਆਮ ਆਦਮੀ ਮਹਿੰਗਾਈ ਦੀ ਮਾਰ ਹੇਠ ਪਿਸ ਰਿਹਾ ਹੈ।
ਇਹ ਵੀ ਪੜ੍ਹੋ 👉 Punjab News: 20 ਮਈ ਨੂੰ ਹੋਵੇਗੀ ਸੰਸਦ ਮੈਂਬਰ ਅੰਮ੍ਰਿਤਪਾਲ ਦੀ ਅਗਲੀ ਸੁਣਵਾਈ
ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਟਰਾਂਸਪੋਰਟ ਤੋਂ ਲੈ ਕੇ ਰੋਜ਼ਾਨਾ ਦੀ ਵਰਤੋਂ ਵਾਲੀਆਂ ਵਸਤੂਆਂ ਦੇ ਭਾਅ ਵੀ ਲਗਾਤਾਰ ਵਧ ਰਹੇ ਹਨ, ਜਿਸ ਨਾਲ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਲੋਕਾਂ ਨਾਲ ਮਹਿੰਗਾਈ ਘਟਾਉਣ ਦੇ ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਹਾਲਾਤ ਇਸਦੇ ਉਲਟ ਹਨ। ਗਰੀਬ, ਮਜ਼ਦੂਰ, ਕਿਸਾਨ ਅਤੇ ਮੱਧ ਵਰਗ ਦਾ ਜੀਵਨ ਮੁਸ਼ਕਲ ਹੋ ਚੁੱਕਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਿੱਚ ਲੱਗੀ ਹੋਈ ਹੈ ਜਦਕਿ ਆਮ ਲੋਕਾਂ ਦੀਆਂ ਮੁਸ਼ਕਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੀ ਆਵਾਜ਼ ਬਣ ਕੇ ਖੜੀ ਰਹੀ ਹੈ ਅਤੇ ਅੱਗੇ ਵੀ ਜਨਤਾ ਦੇ ਹੱਕਾਂ ਲਈ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ 👉 ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਮਹਾਰਾਣਾ ਪ੍ਰਤਾਪ ਦੇ ਨਾਮ ‘ਤੇ ਚੇਅਰ ਅਤੇ ਅਧਿਐਨ ਕੇਂਦਰ ਦੀ ਸਥਾਪਨਾ ਹੋਵੇਗੀ – ਮੁੱਖ ਮੰਤਰੀ
ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਲਈ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਕਾਂਗਰਸ ਪਾਰਟੀ ਵੱਲੋਂ ਹੋਰ ਵੱਡੇ ਪੱਧਰ ‘ਤੇ ਆੰਦੋਲਨ ਕੀਤਾ ਜਾਵੇਗਾ। ਇਸ ਮੌਕੇ ਮਹਿਲਾ ਕਾਂਗਰਸ ਕਮੇਟੀ ਮੋਹਾਲੀ ਦੀ ਪ੍ਰਧਾਨ ਸਵਰਨਜੀਤ ਕੌਰ, ਜਿਲ੍ਹਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਵਿਸ਼ਾਲ ਬੱਟੂ, ਵਾਈਸ ਪ੍ਰੈਜ਼ੀਡੈਂਟ ਜਿਲ੍ਹਾ ਮੋਹਾਲੀ ਡਾ. ਰਘਵੀਰ ਸਿੰਘ ਬੰਗੜ, ਸੀਨੀਅਰ ਕਾਂਗਰਸੀ ਆਗੂ ਗੁਰਿੰਦਰ ਸਿੰਘ ਕੈਰੋਂ, ਸੋਸ਼ਲ ਮੀਡੀਆ ਇੰਚਾਰਜ ਸਰਭਜੀਤ ਕੌਰ, ਵਿਕਾਸ ਕਪੂਰ, ਜਸਪਾਲ ਸਿੰਘ, ਸਿਟੀ ਕਾਂਗਰਸ ਕਮੇਟੀ ਦੇ ਸਕੱਤਰ ਬਾਬੂ ਸਿੰਘ ਪਮੋਰ, ਰਛਪਾਲ ਸਿੰਘ ਨੀਟਾ, ਮਨਜੀਤ ਕੌਰ ਸੋਨੂ, ਵਰਿੰਦਰ ਭਾਮਾ, ਨਿਰਮਲ ਸਿੰਘ ਹਰਲਾਲਪੁਰ, ਮਨਜੀਤ ਸਿੰਘ ਬੱਤਰਾ, ਐਡਵੋਕੇਟ ਨਰਿੰਦਰ ਸਿੰਘ ਅਤੇ ਰੌਮੀ ਦਸ਼ਮੇਸ਼ ਨਗਰ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





