ਖੇਡਾਂ ਵਤਨ ਪੰਜਾਬ ਦੀਆਂ 2026; 5 ਸਤੰਬਰ ਨੂੰ ਬਠਿੰਡਾ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਆਗਾਜ਼

Date:

spot_img

👉ਖੇਡਾਂ ਦੀਆਂ ਤਿਆਰੀਆਂ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਉੱਚ ਪੱਧਰੀ ਮੀਟਿੰਗ
Bathinda News : ਖੇਡਾਂ ਵਤਨ ਪੰਜਾਬ ਦੀਆਂ 2026 ਦੀ ਮੁੜ ਬਠਿੰਡਾ ਤੋਜ਼ ਸ਼ੁਰੂਆਤ ਹੋਣ ਜਾ ਰਹੀ ਹੈ। 5 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਠਿੰਡਾ ਤੋਂ ਇੰਨ੍ਹਾਂ ਖੇਡਾਂ ਦਾ ਆਗਾਜ਼ ਕਰਨ ਜਾ ਰਹੇ ਹਨ। ਇਸ ਸਬੰਧ ਵਿਚ ਅੱਜ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋਜ਼ ਇੰਨ੍ਹਾਂ ਖੇਡਾਂ ਦੀਆਂ ਤਿਆਰੀਆਂ ਸਬੰਧੀ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿਚ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਇਨ੍ਹਾਂ ਖੇਡਾਂ ਦੀ ਮੇਜ਼ਬਾਨੀ ਕਰੇਗਾ ਜਿਸ ਵਿੱਚ ਅੰਤਰ-ਰਾਸ਼ਟਰੀ ਅਤੇ ਰਾਸ਼ਟਰੀ ਪੱਧਰ ਦੇ ਖਿਡਾਰੀ ਵਿਸ਼ੇਸ਼ ਮਾਰਚ ਪਾਸਟ ਚ ਹਿੱਸਾ ਲੈਣਗੇ।

ਇਹ ਵੀ ਪੜ੍ਹੋ 👉Minister Barinder Kumar Goyal ਨੇ ਕੀਤਾ ਪਿੰਡ ਜੋਧਪੁਰ ਪਾਖਰ ਅਤੇ ਕੋਟਸ਼ਮੀਰ ਵਿਖੇ 31.39 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪ੍ਰੋਜੈਕਟਾਂ ਦਾ ਉਦਘਾਟਨ

ਇਸੇ ਤਰ੍ਹਾਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਮਸ਼ਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਚੋਂ ਗੁਜ਼ਰ ਕੇ ਬਠਿੰਡਾ ਵਿਖੇ ਪੁੱਜੇਗੀ, ਜਿੱਥੇ ਉਸ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਹ ਖੇਡਾਂ ਪਿੰਡਾਂ ਅਤੇ ਸ਼ਹਿਰਾਂ ਦੇ ਕੋਨੇ-ਕੋਨੇ ਵਿੱਚੋਂ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਬਾਹਰ ਲਿਆਉਣ ਦਾ ਇੱਕ ਵੱਡਾ ਮੰਚ ਹਨ। ਇਸ ਨਾਮ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਮੋੜ ਕੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨਾ ਅਤੇ ਇੱਕ ਨਰੋਏ ਤੇ ਸਿਹਤਮੰਦ ਸਮਾਜ ਦਾ ਨਿਰਮਾਣ ਕਰਨਾ ਹੈ।

ਇਹ ਵੀ ਪੜ੍ਹੋ 👉ਜ਼ਿਲ੍ਹਾ ਸਕੂਲ ਖੇਡਾਂ ਦੇ ਤੀਜੇ ਪੜਾਅ ਦੇ ਪਹਿਲੇ ਦਿਨ ਖਿਡਾਰੀਆਂ ਨੇ ਦਿਖਾਇਆ ਜੋਸ਼

ਉਨ੍ਹਾਂ ਖੇਡ ਵਿਭਾਗ ਨੂੰ ਹਿਦਾਇਤ ਕੀਤੀ ਕਿ ਸਟੇਡੀਅਮ ਵਿਖੇ ਟ੍ਰੈਕ, ਖਿਡਾਰੀਆਂ ਲਈ ਸਹੂਲਤਾਂ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਸਾਫ-ਸਫ਼ਾਈ ਆਦਿ ਦਾ ਸਮੇਂ-ਸਿਰ ਚਾੜ੍ਹਿਆ ਜਾਵੇ। ਮੀਟਿੰਗ ‘ਚ ਉਪ ਮੰਡਲ ਮੈਜਿਸਟਰੇਟ ਬਠਿੰਡਾ ਸ਼੍ਰੀ ਅਮਨਦੀਪ ਸਿੰਘ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਰੁਪਿੰਦਰ ਪਾਲ ਸਿੰਘ ਅਤੇ ਹੋਰਨਾਂ ਵਿਭਾਗਾਂ ਦੇ ਮੁਖੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...