ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ

Date:

spot_img

👉ਕੈਬਨਿਟ ਮੰਤਰੀ ਨੇ ਬਲਾਕ ਜਲੰਧਰ ਪੱਛਮੀ ਦੇ ਖੇਡ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ
Jalandhar News : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਜਲੰਧਰ ਦੇ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਜਲੰਧਰ ਪੱਛਮੀ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਜਾਂਦੇ ਖੇਡ ਮੁਕਾਬਲਿਆਂ ਨੇ ਜਿਥੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਦਾ ਰੁਖ਼ ਖੇਡ ਮੈਦਾਨਾਂ ਵੱਲ ਮੋੜਿਆ ਹੈ ਉਥੇ ਹਰ ਉਮਰ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਮੰਚ ਵੀ ਪ੍ਰਦਾਨ ਕੀਤਾ ਹੈ।

ਇਹ ਵੀ ਪੜ੍ਹੋ 👉ਔਰਤਾਂ ਨਾਲ ਸਬੰਧਤ ਸਕੀਮਾਂ ਸਬੰਧੀ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ : ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨਰ

ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਯਤਨਾ ਸਦਕਾ ਸੂਬੇ ਵਿੱਚ ਖੇਡਾਂ ਦਾ ਇਕ ਨਵਾਂ ਦੌਰ ਸ਼ੁਰੂ ਹੋਇਆ ਹੈ ਅਤੇ ਪੰਜਾਬ ਦੇ ਖਿਡਾਰੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਤੇ ਦੇਸ਼ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ, ਇਸੇ ਸੋਚ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਗਾਜ਼ ਕੀਤਾ ਗਿਆ ਸੀ ਤਾਂ ਕਿ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਇਆ ਜਾ ਸਕੇ।

ਇਹ ਵੀ ਪੜ੍ਹੋ 👉ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ 46 ਤੋਂ ਸ੍ਰੀ ਵਰਿੰਦਾਵਨ ਧਾਮ ਤੇ ਮਥੁਰਾ ਧਾਮ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨੀ ਪੱਧਰ ਤੱਕ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਿੰਡ ਪੱਧਰ ’ਤੇ ਆਧੁਨਿਕ ਖੇਡ ਮੈਦਾਨ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵਾਲੇ ਪਾਸੇ ਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਲੱਖਾਂ ਰੁਪਏ ਦਿੱਤੇ ਜਾ ਰਹੇ ਹਨ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਨਕਦ ਇਨਾਮਾਂ ਦੇ ਨਾਲ-ਨਾਲ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਵੀ ਦਿੱਤਾ। ਸ਼੍ਰੀ ਭਗਤ ਨੇ ਇਸ ਮੌਕੇ ਐਥਲੈਟਿਕਸ ਕੋਚਿੰਗ ਸੈਂਟਰ ਸਪੋਰਟਸ ਸਕੂਲ ਦੇ ਖਿਡਾਰੀ ਗੁਰਿੰਦਰਬੀਰ ਸਿੰਘ (100 ਮੀ. ਰੇਸ) ਅਤੇ ਰਸ਼ਦੀਪ ਕੌਰ (4×100 ਰਿਲੇਅ) ਨੂੰ ਏਸ਼ੀਅਨ ਗੇਮਾਂ ਲਈ ਚੁਣੇ ਜਾਣ ’ਤੇ ਮੁਬਾਰਕਬਾਦ ਵੀ ਦਿੱਤੀ।

ਇਹ ਵੀ ਪੜ੍ਹੋ 👉ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਹੋਣ ਵਾਲੇ ਪੀੜਤਾਂ ਦੀ ਗਿਣਤੀ ਇੱਕ ਸਾਲ ‘ਚ 164 ਫੀਸਦ ਤੱਕ ਵਧੀ

ਇਸ ਤੋਂ ਪਹਿਲਾਂ ਸ਼੍ਰੀ ਭਗਤ ਨੇ ਵਾਲੀਬਾਲ ਦੇ ਸ਼ੋਅ ਮੈਚ ਦਾ ਆਗਾਜ਼ ਕਰਵਾਇਆ ਅਤੇ ਖਿਡਾਰੀਆਂ ਨਾਲ ਜਾਣ-ਪਛਾਣ ਕਰਦਿਆਂ ਉਨ੍ਹਾਂ ਨੂੰ ਹਮੇਸ਼ਾ ਖੇਡਾਂ ਦੀ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ।ਸਮਾਗਮ ਵਿੱਚ ਪਹੁੰਚਣ ’ਤੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਦਾ ਸਵਾਗਤ ਕੀਤਾ ਗਿਆ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਬਲਾਕ ਖੇਡਾਂ ਦੇ ਪਹਿਲੇ ਦਿਨ ਅੱਜ ਬਲਾਕ ਨੂਰਮਹਿਲ, ਨਕੋਦਰ, ਲੋਹੀਆਂ, ਸ਼ਾਹਕੋਟ, ਜਲੰਧਰ ਪੱਛਮੀ ਅਤੇ ਮਹਿਤਪੁਰ ਵਿਖੇ ਅਥਲੈਟਿਕਸ, ਵਾਲੀਬਾਲ ਸਮੈਸ਼ਿੰਗ ਤੇ ਸ਼ੂਟਿੰਗ, ਕਬੱਡੀ ਸਰਕਲ ਤੇ ਨੈਸ਼ਨਲ ਸਟਾਈਲ, ਖੋ-ਖੋ ਅਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ ਹਨ। ਇਸ ਮੌਕੇ ਬੀ.ਡੀ.ਪੀ.ਓ. ਸੇਵਾ ਸਿੰਘ, ਐਥਲੈਟਿਕਸ ਕੋਚ ਬਿਕਰਮਜੀਤ ਸਿੰਘ, ਸਰਬਜੀਤ ਸਿੰਘ ਤੇ ਸੁਨੀਲ ਕੁਮਾਰ, ਵਾਲੀਬਾਲ ਕੋਚ ਅੰਮ੍ਰਿਤਪਾਲ ਸਿੰਘ, ਟਵਿੰਕਲ ਚੌਧਰੀ ਜੂਨੀਅਰ ਅਥਲੈਟਿਕਸ ਕੋਚ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Punjab Assembly Session; ਪੰਜਾਬ ਵਿਧਾਨ ਸਭਾ ‘ਚ SIR ਖਿਲਾਫ਼ ਸਰਬਸੰਮਤੀ ਨਾਲ ਮਤਾ ਪਾਸ

👉ਹਰੇਕ ਯੋਗ ਨਾਗਰਿਕ ਦੀ ਵੋਟ ਦੀ ਰਾਖੀ ਕੀਤੀ ਜਾਣੀ...

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

 👉ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਪਾਨ ਟੀਮ...

Punjab Assembly session; Sukhpal Khaira ਨੂੰ ਵਿਧਾਨ ਸਭਾ ਦੇ ਰਹਿੰਦੇ ਪੂਰੇ ਸਮੇਂ ਲਈ ਕੀਤਾ ਮੁਅੱਤਲ

Chandigarh News: Punjab Assembly session; ਪੰਜਾਬ ਦੇ ਵਿਚ ਹਮੇਸ਼ਾ...