ਬਠਿੰਡਾ, 28 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਚ ਨੌਜਨਾਵਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਪੰਜਾਬ ਦੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ ਨੇ ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ 3 ਦੇ ਮੱਦੇਨਜ਼ਰ ਜ਼ਿਲ੍ਹਾ ਮੁਕਤਸਰ ਸਾਹਿਬ ਤੋਂ ਸਥਾਨਕ ਭਾਈ ਘਨੱਈਆ ਚੌਂਕ ਵਿਖੇ ਪਹੁੰਚਣ ਵਾਲੀ ਮਸ਼ਾਲ ਮਾਰਚ ਦਾ ਸਵਾਗਤ ਕਰਨ ਮੌਕੇ ਕੀਤਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਵਿਧਾਇਕ ਸ. ਗਿੱਲ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਤੋਂ ਇਲਾਵਾ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਮੱਦੇਨਜ਼ਰ ਵਿਸ਼ੇਸ਼ ਉਪਰਾਲੇ ਤੇ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।
ਪਾਵਰਕਾਮ ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ.ਓ. ਮੁਅੱਤਲ
ਉਨ੍ਹਾਂ ਖੇਡਾਂ ਦੀ ਮਹੱਤਤਾ ਤੇ ਜ਼ੋਰ ਦਿੰਦਿਆ ਕਿਹਾ ਕਿ ਖੇਡਾਂ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਸਹਾਈ ਹੁੰਦੀਆਂ ਹਨ ਉਥੇ ਹੀ ਮਾਨਸਿਕਤਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬਿਮਾਰੀਆਂ ਤੋਂ ਵੀ ਬਚਾਉਂਦੀਆਂ ਹਨ।ਇਸ ਮਸ਼ਾਲ ਮਾਰਚ ਦਾ ਭਾਈ ਘਨੱਈਆ ਚੌਂਕ ਤੋਂ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਭਰਵਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਕਮਿਸ਼ਨਰ ਨਗਰ ਨਿਗਮ ਰਾਹੁਲ ਵੀ ਹਾਜ਼ਰ ਰਹੇ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾ ਵਤਨ ਪੰਜਾਬ ਦੀਆਂ-2024 ਸੀਜ਼ਨ 3 ਦੇ ਮੱਦੇਨਜ਼ਰ ਜ਼ਿਲ੍ਹੇ ’ਚ ਪਹਿਲੇ ਪੜਾਅ ਚ 2 ਸਤੰਬਰ ਤੋਂ 7 ਸਤੰਬਰ 2024 ਤੱਕ ਬਲਾਕ ਪੱਧਰੀ ਕਰਵਾਈਆਂ ਜਾਣਗੀਆਂ, ਜਿਨ੍ਹਾਂ ’ਚ ਐਥਲੈਟਿਕਸ, ਖੋਹ-ਖੋਹ, ਕਬੱਡੀ (ਨੈਸ਼ਨਲ), ਕਬੱਡੀ (ਸਰਕਲ), ਫੁੱਟਬਾਲ, ਵਾਲੀਬਾਲ (ਸਮੈਸ਼ਿੰਗ ਅਤੇ ਸ਼ੂਟਿੰਗ) ਆਦਿ ਖੇਡਾਂ ਸ਼ਾਮਲ ਹੋਣਗੀਆਂ।
ਉਨ੍ਹਾਂ ਅੱਗੇ ਦੱਸਿਆ ਕਿ 15 ਸਤੰਬਰ ਤੋਂ 22 ਸਤੰਬਰ 2024 ਤੱਕ ਜ਼ਿਲ੍ਹਾ ਪੱਧਰੀ ਕਰਵਾਈਆਂ ਜਾਣਗੀਆਂ, ਜਿਨ੍ਹਾਂ ਐਥਲੈਟਿਕਸ, ਖੋਹ-ਖੋਹ, ਕਬੱਡੀ (ਨੈਸ਼ਨਲ), ਕਬੱਡੀ (ਸਰਕਲ), ਫੁੱਟਬਾਲ, ਵਾਲੀਬਾਲ (ਸਮੈਸ਼ਿੰਗ ਅਤੇ ਸ਼ੂਟਿੰਗ), ਹੈਡਬਾਲ, ਸਾਫਟਬਾਲ, ਜੂਡੋ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਿਟਬਾਲ, ਪਾਵਰਵਿਫਟਿੰਗ, ਲਾਅਨਟੈਨਿਸ, ਰੈਸਲਿੰਗ, ਸਵੀਮਿੰਗ, ਬਾਕਸਿੰਗ, ਟੇਬਲ ਟੈਨਿਸ, ਵੇਟ ਲਿਫਟਿੰਗ ਅਤੇ ਚੈਸ ਆਦਿ ਖੇਡਾਂ ਸ਼ਾਮਲ ਹੋਣਗੀਆਂ।ਇਸ ਦੌਰਾਨ ਐਸਡੀਐਮ ਬਠਿੰਡਾ ਮੈਡਮ ਇਨਾਯਤ ਤੇ ਜ਼ਿਲ੍ਹਾ ਖੇਡ ਅਫਸਰ ਪਰਮਿੰਦਰ ਸਿੰਘ, ਐਮਸੀ ਸੁਖਦੀਪ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।