spot_img
spot_img

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ

Date:

spot_img

ਖੇਤੀਬਾੜੀ ਮੰਤਰੀ ਨੇ ਗੰਨੇ ਦੀ ਖ਼ਰੀਦ ਵਿੱਚ ਤੇਜ਼ੀ ਲਿਆਉਣ ਦੇ ਵੀ ਦਿੱਤੇ ਨਿਰਦੇਸ਼
ਚੰਡੀਗੜ੍ਹ, 18 ਜਨਵਰੀ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਬੈਂਕ ਖਾਤਿਆਂ ਵਿੱਚ ਸੋਮਵਾਰ ਤੱਕ ਗੰਨੇ ਦੀ ਬਕਾਇਆ ਰਾਸ਼ੀ 1.05 ਕਰੋੜ ਰੁਪਏ ਪਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਸ ਮਹੀਨੇ ਦੇ ਅੰਤ ਤੱਕ ਭਗਵਾਨਪੁਰਾ ਸ਼ੂਗਰ ਮਿੱਲ ਤੋਂ ਕਿਸਾਨਾਂ ਨੂੰ ਬਕਾਇਆ ਰਾਸ਼ੀ (ਲਗਭਗ 6.95 ਕਰੋੜ ਰੁਪਏ) ਜਾਰੀ ਕਰਵਾਉਣ ਲਈ ਵੀ ਕਿਹਾ। ਖੇਤੀਬਾੜੀ ਮੰਤਰੀ ਨੇ ਇਹ ਨਿਰਦੇਸ਼ ਵੀਰਵਾਰ ਨੂੰ ਆਪਣੇ ਦਫ਼ਤਰ ਵਿਖੇ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ, ਮੈਸਰਜ਼ ਭਗਵਾਨਪੁਰਾ ਸ਼ੂਗਰ ਮਿੱਲ, ਧੂਰੀ ਦੇ ਪ੍ਰਬੰਧਕਾਂ ਅਤੇ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ, ਧੂਰੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਜਾਰੀ ਕੀਤੇ।

ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਵਿੱਚ ਦੂਜਾ ਅਤੇ ਲੋਕ ਨਾਚ ਵਿੱਚ ਤੀਜਾ ਸਥਾਨ ਹਾਸਲ ਕੀਤਾ

ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਨੂੰ ਹਮਦਰਦੀ ਨਾਲ ਸੁਣਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਡਿਪਟੀ ਕਮਿਸ਼ਨਰ, ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਖ਼ਰੀਦ ਅਤੇ ਲਿਫਟਿੰਗ (ਚੁਕਾਈ) ਵਿੱਚ ਢਿੱਲ-ਮੱਠ ਜਿਹੀ ਕਿਸੇ ਵੀ ਬੇਨਿਯਮੀ ਕਾਰਨ ਆਪਣੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਸੰਗਰੂਰ ਦੇ ਜ਼ਿਲ੍ਹਾ ਅਧਿਕਾਰੀਆਂ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਭਗਵਾਨਪੁਰਾ ਸ਼ੂਗਰ ਮਿੱਲ ਵੱਲੋਂ ਅਮਲੋਹ, ਬੁੱਢੇਵਾਲ, ਮੁਕੇਰੀਆਂ ਅਤੇ ਨਕੋਦਰ ਵਿਖੇ ਸਥਿਤ ਖੰਡ ਮਿੱਲਾਂ ਰਾਹੀਂ ਲਗਭਗ 2 ਲੱਖ ਕੁਇੰਟਲ ਗੰਨੇ ਦੀ ਪਿੜਾਈ ਕਰਵਾਈ ਗਈ ਹੈ ਕਿਉਂਕਿ ਧੂਰੀ ਯੂਨਿਟ ਨੂੰ ਚਾਲੂ ਨਹੀਂ ਕੀਤਾ ਗਿਆ।

ਚੋਣ ਨਿਸ਼ਾਨ ‘ਤੱਕੜੀ’ ਦੀ ਤੁਲਨਾ ਕਰਨ ਨੂੰ ਲੈ ਕੇ ਭਗਵੰਤ ਮਾਨ ਨੇ ਹਰਸਿਮਰਤ ਬਾਦਲ ’ਤੇ ਲਗਾਏ ਨਿਸ਼ਾਨੇ

ਸ. ਖੁੱਡੀਆਂ ਨੇ ਕਿਹਾ ਕਿ ਕਿਸੇ ਨੂੰ ਵੀ ਅੰਨਦਾਤਾ ਦਾ ਸ਼ੋਸ਼ਣ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚੋਂ ਪੰਜਾਬ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਦੇਣ ਵਾਲਾ ਸੂਬਾ ਹੈ। ਐਸ.ਏ.ਪੀ. ਦੇ ਵਾਧੇ ਨਾਲ ਹੁਣ ਕਿਸਾਨਾਂ ਨੂੰ ਆਪਣੀ ਪੈਦਾਵਾਰ ਦਾ 391 ਰੁਪਏ ਪ੍ਰਤੀ ਕੁਇੰਟਲ ਭਾਅ ਮਿਲ ਰਿਹਾ ਹੈ।ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਸੰਯਮ ਅਗਰਵਾਲ, ਏ.ਡੀ.ਜੀ.ਪੀ. ਜਸਕਰਨ ਸਿੰਘ, ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ, ਕੇਨ ਕਮਿਸ਼ਨਰ ਪੰਜਾਬ ਰਾਜੇਸ਼ ਕੁਮਾਰ ਰਹੇਜਾ ਅਤੇ ਸਬੰਧਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda Police ਦੇ CIA Staff-2 ਨੂੰ ਮਿਲੀ ਵੱਡੀ ਸਫਲਤਾ; ਲੱਖਾਂ ਨਸ਼ੀਲੇ ਕੈਪਸੂਲ ਸਮੇਤ ਪਤੀ-ਪਤਨੀ ਕਾਬੂ

Bathinda News: Bathinda Police ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ...

ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ

Chandigarh News:ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ...