spot_img

ਸਮਰਾਲਾ ਰੈਲੀ ਨੂੰ ਸਫ਼ਲ ਬਣਾਉਣ ਲਈ ਖੁਸ਼ਬਾਜ ਜਟਾਣਾ ਨੇ ਕੀਤਾ ਧੰਨਵਾਦ

Date:

spot_img

ਬਠਿੰਡਾ, 12 ਫਰਵਰੀ: ਪੰਜਾਬ ਦੀ ਮੁੱਖ ਵਿਰੋਧੀ ਧਿਰ ਕਾਂਗਰਸ ਪਾਰਟੀ ਵੱਲੋਂ ਆਪਣੇ ਵਰਕਰਾਂ ਦੇ ਨਾਲ ਵਿਚਾਰ ਚਰਚਾ ਕਰਨ ਲਈ ਬੀਤੇ ਕੱਲ ਸਮਰਾਲਾ ਵਿਖੇ ਪਹਿਲੇ ਵਰਕਰ ਸੰਮੇਲਨ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਾਲਿਕ ਅਰਜਨ ਖੜਗੇ ਨੇ ਸ਼ਮੂਲੀਅਤ ਕੀਤੀ ਸੀ। ਇਸ ਸੰਮੇਲਨ ਵਿੱਚ ਹਿੱਸਾ ਲੈਣ ਲਈ ਬਠਿੰਡਾ ਦਿਹਾਤੀ ਅਤੇ ਤਲਵੰਡੀ ਸਾਬੋ ਹਲਕੇ ਤੋਂ ਵੱਡੀ ਗਿਣਤੀ ਵਿਚ ਪੁੱਜੇ ਵਰਕਰਾਂ ਦਾ ਧੰਨਵਾਦ ਕਰਦਿਆਂ ਦੇ ਜ਼ਿਲ੍ਹਾ ਪ੍ਰਧਾਨ ਅਤੇ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਵੱਲੋਂ ਪਾਰਟੀ ਦੇ ਵਰਕਰਾਂ ਤੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਗਿਆ।

ਬਠਿੰਡਾ ਜੇਲ੍ਹ ‘ਚ ਹਿੰਸਕ ਝੜਪ, ਗੈਂਗਸਟਰ ਦੀਪਕ ਮੁੰਡੀ ਤੇ ਸਾਥੀਆਂ ਵੱਲੋਂ ਸਹਾਇਕ ਸੁਪਰਡੈਂਟ ‘ਤੇ ਕੀਤਾ ਹਮਲਾ

ਸ: ਜਟਾਣਾ ਨੇ ਕਿਹਾ ਕਿ ਇਸ ਇਕੱਠ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਕਿਸ ਤਰ੍ਹਾਂ ਪੰਜਾਬ ਦੇ ਲੋਕ ਮੌਜੂਦਾ ਆਪ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਫਤਵਾ ਦੇ ਕੇ ਦੁਬਾਰਾ ਤੋਂ ਕੇਂਦਰ ਦੀ ਸੱਤਾ ਦੇਣਗੇ। ਉਨ੍ਹਾਂ ਪਾਰਟੀ ਦੇ ਵਰਕਰਾਂ ਨੂੰ 2024 ਦੀਆਂ ਲੋਕ ਸਭਾ ਚੋਣਾਂ ਲਈ ਹੋਰ ਤਕੜੇ ਹੋ ਕੇ ਕੰਮ ਕਰਨ ਲਈ ਹੱਲਾਸ਼ੇਰੀ ਦਿੰਦਿਆਂ ਇਸ ਸੰਮੇਲਨ ਨੂੰ ਕਾਮਯਾਬ ਕਰਨ ਲਈ ਧੰਨਵਾਦ ਕੀਤਾ।

 

spot_img

Share post:

Popular

More like this
Related

Guru Kashi University ਦੇ ਤੀਰਅੰਦਾਜ਼ ਕੁਸ਼ਲ ਦਲਾਲ ਨੇ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਦੇਸ਼ ਦੀ ਝੋਲੀ ਪਾਇਆ

Talwandi Sabo News: ਨਾਗੋਆ, ਜਾਪਾਨ ਵਿਖੇ ਚੱਲ ਰਹੀਆਂ ਏਸ਼ੀਆਈ...

ਅਸਤੀਫ਼ੇ ਦੀ ਚਰਚਾ ਦੌਰਾਨ Raja Warring X ਹੈਂਡਲ ‘ਤੇ ਲਿਖਿਆ ਸਾਬਕਾ ਪ੍ਰਧਾਨ !

Punjab News : ਪੰਜਾਬ ਕਾਂਗਰਸ ਦੇ ਲੰਮਾ ਸਮਾਂ ਪ੍ਰਧਾਨ...

ਪੰਜਾਬ ਸਰਕਾਰ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ…

Chandigarh News: Punjab Government; ਪੰਜਾਬ ਵਿਚ ਸ਼੍ਰੀ ਗੁਰੂ ਗਰੰਥ...