ਸੰਮਤੀ ਤੇ ਜਿਲ੍ਹਾ ਪਰਿਸ਼ਦ ਚੋਣਾਂ ਲਈ ਖੁਸ਼ਬਾਜ ਜਟਾਣਾ ਨੇ ਤਲਵੰਡੀ ਸਾਬੋ ‘ਚ ਵਿੱਢੀ ਮੁਹਿੰਮ

0
46
+1

Talwandi sabo News: ਸੰਭਾਵਿਤ ਤੌਰ ‘ਤੇ ਅਗਲੇ ਮਹੀਨੇ ਹੋਣ ਜਾ ਰਹੀਆਂ ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਇਸੇ ਕੜੀ ਤਹਿਤ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਇੰਚਾਰਜ ਅਤੇ ਜਿਲਾ ਦਿਹਾਤੀ ਦੇ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਲਾਮਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਮਕਸਦ ਨੂੰ ਲੈਕੇ ਜਟਾਣਾ ਦੀ ਅਗਵਾਈ ਹੇਠ ਤਲਵੰਡੀ ਸਾਬੋ ਹਲਕੇ ਦੇ ਦੋਨਾਂ ਬਲਾਕਾਂ ਰਾਮਾਂ ਅਤੇ ਤਲਵੰਡੀ ਸਾਬੋ ਦੀਆਂ ਭਰਵੀਆਂ ਮੀਟਿੰਗਾਂ ਕਰਕੇ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਇੰਨ੍ਹਾਂ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ

ਇਹ ਵੀ ਪੜ੍ਹੋ  Bikram Majitha Drug Case; ਹੁਣ ਨਵੀਂ SIT ਬਣੀ

ਉਨ੍ਹਾਂ ਨੂੰ ਹੁਣ ਤੋਂ ਹੀ ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਾਲ ਨਾਲ ਸਾਲ 2027 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਡਟ ਜਾਣ ਦਾ ਸੱਦਾ ਦਿੱਤਾ ਗਿਆ। ਹਲਕਾ ਇੰਚਾਰਜ ਸ: ਜਟਾਣਾ ਨੇ ਪਾਰਟੀ ਵਰਕਰਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ ਹੈ ਅਤੇ ਲੰਮੇ ਸਮੇਂ ਤੱਕ ਪਾਰਟੀ ਲਈ ਡਟਣ ਵਾਲੇ ਆਗੂਆਂ ਤੇ ਵਰਕਰਾਂ ਨੂੰ ਸਰਕਾਰ ਵਿੱਚ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਉਹਨਾਂ ਨਾਲ ਰਣਜੀਤ ਸਿੰਘ ਤੋਂ ਇਲਾਵਾ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਸਹਿਤ ਸਮੂਹ ਬਲਾਕ ਪ੍ਰਧਾਨ ਅਤੇ ਹੋਰ ਅਹੁਦੇਦਾਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here