ਹਰਿਦੁਆਰ, 9 ਅਪ੍ਰੈਲ : ਲੰਘੀ 28 ਮਾਰਚ ਦੀ ਸਵੇਰ ਗੁਰਦੁਆਰਾ ਨਾਨਕਮੱਤਾ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਮੁੱਖ ਦੋਸ਼ੀ ਸ਼ੂਟਰ ਅਮਰਜੀਤ ਸਿੰਘ ਉਰਫ਼ ਬਿੱਟੂ ਨੂੰ ਅੱਜ ਸਵੇਰੇ ਉਤਰਾਖੰਡ ਪੁਲਿਸ ਅਤੇ ਸਪੈਸ਼ਲ ਟਾਸਕ ਫ਼ੋਰਸ ਕਾਂਡ ਨੇ ਇੱਕ ਸਾਂਝੇ ਅਪਰੇਸ਼ਨ ਦੌਰਾਨ ਮਾਰ ਦਿੱਤਾ ਹੈ। ਇਸਦੀ ਪੁਸ਼ਟੀ ਉਤਰਾਖੰਡ ਪੁਲਿਸ ਦੇ ਉਚ ਅਧਿਕਾਰੀਆਂ ਨੇ ਕਰਦਿਆਂ ਦਸਿਆ ਕਿ ਇਸ ਮੁੱਖ ਦੋਸ਼ੀ ਉਪਰ ਇੱਕ ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ। ਇਹ ਮੁਕਾਬਲਾ ਉੱਤਰਾਖੰਡ ਸਪੈਸ਼ਲ ਟਾਸਕ ਫੋਰਸ ਨਾਲ ਹਰਿਦੁਆਰ ਦੇ ਕਾਲੀਜਾਰ ਰੋਡ ਤੇ ਭਗਵਾਨਪੁਰ ਇਲਾਕੇ ਵਿਚਕਾਰ ਹੋਇਆ ਹੈ।
ਅਰਵਿੰਦ ਕੇਜ਼ਰੀਵਾਲ ਦੀ ਗ੍ਰਿਫਤਾਰੀ ਦੇ ਮਾਮਲੇ ’ਚ ਅੱਜ ਸੁਣਾਏਗੀ ਹਾਈਕੋਰਟ ਅਪਣਾ ਫੈਸਲਾ
ਇਸ ਮਾਮਲੇ ਵਿਚ ਪੁਲਿਸ ਵੱਲੋਂ ਕੁੱਝ ਵਿਅਕਤੀਆਂ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਜਿਕਰ ਕਰਨਾ ਬਣਦਾ ਹੈ ਕਿ 28 ਮਾਰਚ ਨੂੰ ਬਾਬਾ ਤਰਸੇਮ ਸਿੰਘ ਦੇ ਕਰੀਬ ਸਵੇਰੇ ਸਵਾ 6 ਵਜੇਂ ਗੁਰਦੂਆਰਾ ਸਾਹਿਬ ਦੇ ਲੰਘਰ ਹਾਲ ਬਾਹਰ ਬੈਠਿਆਂ ਦੋ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸਤੋਂ ਬਾਅਦ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਇੱਕ ਨੌਜਵਾਨ ਨੇ ਇਸ ਕਤਲ ਦੀ ਜਿੰਮੇਵਾਰੀ ਲਈ ਸੀ ਤੇ ਬਾਬਾ ਤਰਸੇਮ ਸਿੰਘ ਉਪਰ ਗੰਭੀਰ ਦੋਸ਼ ਲਗਾਏ ਸਨ। ਨਾਨਕਮੱਤਾ ਦੇ ਇੱਕ ਹੋਰ ਸੇਵਾਦਾਰ ਜਸਵੀਰ ਸਿੰਘ ਦੇ ਬਿਆਨਾਂ ਉਪਰ ਪੁਲਿਸ ਨੇ ਸਾਬਕਾ ਆਈਏਐਸ ਹਰਬੰਸ ਸਿੰਘ ਚੁੱਘ, ਪ੍ਰੀਤਮ ਸਿੰਘ ਅਤੇ ਬਾਬਾ ਅਨੂਪ ਸਿੰਘ ਸਹਿਤ ਕਈਆਂ ਵਿਰੁਧ ਪਰਚਾ ਦਰਜ਼ ਕੀਤਾ ਸੀ।