ਗੁਰਦਾਸਪੁਰ, 15 ਜਨਵਰੀ: ਜ਼ਿਲ੍ਹੇ ਦੇ ਨਵਾਂ ਪਿੰਡ ਬਹਾਦਰ ਵਿੱਚ ਬੀਤੀ ਦੇਰ ਸ਼ਾਮ ਇੱਕ ਪੁਰਾਣੇ ਵਿਵਾਦ ਨੂੰ ਲੈ ਕੇ ਇੱਕ ਵਿਅਕਤੀ ਵੱਲੋਂ ਇੱਕ ਔਰਤ ਦਾ ਕਿਰਚਾ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਔਰਤ ਨੂੰ ਬਚਾਉਣ ਦੇ ਲਈ ਹਸਪਤਾਲ ਵੀ ਲਿਜਾਇਆ ਗਿਆ ਪ੍ਰੰਤੂ ਉਥੇ ਉਸਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੂਲਿਸ ਨੇ ਮੁਲਜ਼ਮ ਵਿਰੁਧ ਪਰਚਾ ਦਰਜ਼ ਕਰ ਲਿਆ ਹੈ। ਮ੍ਰਿਤਕ ਔਰਤ ਦੀ ਪਹਿਚਾਣ ਸਲਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਦੇ ਤੌਰ ’ਤੇ ਹੋਈ ਹੈ।
ਇਹ ਵੀ ਪੜ੍ਹੋ ਫ਼ਰੀਦਕੋਟ ’ਚ ਬੈਂਕ ਮੈਨੇਜ਼ਰ ਦੀ ਪਤਨੀ ਤੋਂ ਮੋਟਰਸਾਈਕਲ ਸਵਾਰ ਪੈਸਿਆਂ ਨਾਲ ਭਰਿਆ ਬੈਗ ਖੋਹ ਕੇ ਹੋਏ ਫ਼ਰਾਰ
ਸੂਚਨਾ ਮੁਤਾਬਕ ਘਟਨਾ ਸਮੇਂ ਮ੍ਰਿਤਕ ਔਰਤ ਤੇ ਉਸਦਾ ਪਤੀ ਪ੍ਰਵਾਰ ਸਮੇਤ ਆਪਣੇ ਗੁਆਂਢੀ ਸ਼ਿੰਗਾਰਾ ਸਿੰਘ ਦੇ ਲੋਹੜੀ ਮਨਾਉਣ ਲਈ ਆਏ ਹੋਏ ਸਨ। ਇਸ ਦੌਰਾਨ ਹੀ ਉਥੇ ਮੁਲਜ਼ਮ ਨਰਿੰਜਨ ਸਿੰਘ ਵੀ ਪੁੱਜਾ ਹੋਇਆ ਸੀ, ਜਿਸਦੇ ਨਾਲ ਉਨ੍ਹਾਂ ਦਾ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ, ਜੋਕਿ ਇੰਨ੍ਹਾਂ ਵਧ ਗਿਆ ਕਿ ਉਸਨੇ ਕਿਰਚਾ ਨਾਲ ਸ਼Çਲੰਦਰ ਕੌਰ ਉਪਰ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਮੁਲਜ਼ਮ ਨਰਿੰਜਨ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜਮ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite