ਅਬੋਹਰ ਵਿੱਚ ਕਿਨੂੰ ਅਧਾਰਤ ਇੰਡਸਟਰੀ ਨੂੰ ਕੀਤਾ ਜਾਵੇਗਾ ਉਤਸਾਹਿਤ- ਅਮਨ ਅਰੋੜਾ

Date:

spot_img

👉ਸੇਮ ਪ੍ਰਬੰਧਨ ਲਈ ਸਰਕਾਰ ਖਰਚ ਕਰੇਗੀ 100 ਕਰੋੜ ਰੁਪਏ
Fazilka News: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਅਬੋਹਰ ਇਲਾਕੇ ਵਿੱਚ ਕਿੰਨੂ ਅਧਾਰਿਤ ਇੰਡਸਟਰੀ ਨੂੰ ਉਤਸਾਹਿਤ ਕੀਤਾ ਜਾਵੇਗਾ। ਉਹ ਅੱਜ ਅਬੋਹਰ ਦੌਰੇ ਦੌਰਾਨ ਸਾਬਕਾ ਵਿਧਾਇਕ ਅਰੁਣ ਨਾਰੰਗ ਦੇ ਘਰ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਅਮਨ ਅਰੋੜਾ ਨੇ ਇਸ ਮੌਕੇ ਆਖਿਆ ਕਿ ਕਿੰਨੂ ਫਾਜ਼ਿਲਕਾ ਜ਼ਿਲ੍ਹੇ ਦਾ ਪ੍ਰਮੁੱਖ ਫਲ ਹੈ ਅਤੇ ਸੂਬਾ ਸਰਕਾਰ ਵੱਲੋਂ ਇੱਥੇ ਕਿਨੂੰ ਅਧਾਰਤ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ ਉਪਰਾਲੇ ਆਰੰਭੇ ਗਏ ਹਨ। ਉਹਨਾਂ ਨੇ ਕਿਹਾ ਕਿ ਇੱਥੇ ਕਿੰਨੂੰ ਅਧਾਰਤ ਜੋ ਕੋਈ ਵੀ ਇੰਡਸਟਰੀ ਲਗਾਉਣਾ ਚਾਹੇਗਾ ਤਾਂ ਉਸ ਨੂੰ ਸਰਕਾਰ ਵੱਲੋਂ ਸਾਰੀਆਂ ਪ੍ਰਵਾਨਗੀਆਂ ਪਹਿਲ ਦੇ ਅਧਾਰ ਤੇ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ  ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਸਭ ਤੋਂ ਵੱਡੀ ਤਰਜੀਹ : ਮੋਹਿੰਦਰ ਭਗਤ

ਇਸ ਮੌਕੇ ਉਹਨਾਂ ਨੇ ਇਲਾਕੇ ਵਿੱਚ ਸੇਮ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਇਸ ਦੇ ਨਿਪਟਾਰੇ ਲਈ ਪ੍ਰਤੀਬੱਧ ਹੈ ਅਤੇ 100 ਕਰੋੜ ਰੁਪਏ ਦਾ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ। ਉਹਨਾਂ ਨੇ ਇਸ ਮੌਕੇ ਆਖਿਆ ਕਿ ਅੰਡਰਗਰਾਊਂਡ ਪਾਈਪਲਾਈਨ ਪਾਉਣ ਦੇ ਪ੍ਰੋਜੈਕਟ ਵੀ ਚਲਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਹੋ ਸਕੇ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਦੇਣ ਲਈ ਵਚਨਬੱਧ ਹੈ ਤਾਂ ਜੋ ਸਾਡੇ ਕਿਸਾਨਾਂ ਦੀ ਆਮਦਨ ਵੱਧ ਸਕੇ। ਇਸ ਮੌਕੇ ਉਨਾਂ ਨੇ ਸਥਾਨਕ ਹਸਪਤਾਲ ਵਿੱਚ ਡਾਕਟਰਾਂ ਦੀ ਤਾਇਨਾਤੀ ਕਰਨ ਦਾ ਵੀ ਭਰੋਸਾ ਦਿੱਤਾ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਨਾਗੇਸ਼ਵਰ ਰਾਓ ਨੇ ਸੰਭਾਲਿਆ ਅਹੁਦਾ,ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਸੰਕਲਪ

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲ ਰਹੀ ਹੈ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਹਨਾਂ ਨੇ ਐਲਾਨ ਕੀਤਾ ਕਿ ਅਬੋਹਰ ਦੇ ਬਕਾਇਆ ਪਏ ਵਿਕਾਸ ਕੰਮ ਪਹਿਲ ਦੇ ਅਧਾਰ ਤੇ ਹੋਣਗੇ ਅਤੇ ਇੱਥੇ ਬਣਨ ਵਾਲੇ ਰੇਲਵੇ ਅੰਡਰ ਬ੍ਰਿਜ ਦਾ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼ ਵੀ ਉਹਨਾਂ ਨੇ ਅਧਿਕਾਰੀਆਂ ਨੂੰ ਦਿੱਤੇ। ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਸਾਬਕਾ ਵਿਧਾਇਕ ਸ਼੍ਰੀ ਅਰੁਣ ਨਾਰੰਗ ਨੇ ਉਹਨਾਂ ਦਾ ਸਵਾਗਤ ਕੀਤਾ ਅਤੇ ਹਲਕੇ ਦੀਆਂ ਮੰਗਾਂ ਉਹਨਾਂ ਦੇ ਸਨਮੁੱਖ ਰੱਖੀਆਂ। ਇਸ ਮੌਕੇ ਜਿਲ੍ਹਾ ਪ੍ਰਧਾਨ ਸੁਨੀਲ ਸਚਦੇਵਾ, ਐਡਵੋਕੇਟ ਹਰਪ੍ਰੀਤ ਸਿੰਘ, ਐਡਵੋਕੇਟ ਇੰਦਰਜੀਤ ਸਿੰਘ ਬਜਾਜ, ਸ ਉਪਕਾਰ ਸਿੰਘ ਜਾਖੜ ਸਮੇਤ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...