Kisan Andolan 2024: ਡੱਲੇਵਾਲ ਦੀ ਸਿਹਤ ਨੂੰ ਦੇਖਦਿਆਂ ਸੰਯੁਕਤ ਕਿਸਾਨ ਮੋਰਚਾ ਨੇ ਭਲਕੇ ਸੱਦੀ ਹੰਗਾਮੀ ਮੀਟਿੰਗ

0
250

ਚੰਡੀਗੜ੍ਹ, 17 ਦਸੰਬਰ: Kisan Andolan 2024: ਐਮਐਸਪੀ ਸਹਿਤ ਹੋਰਨਾਂ ਕਿਸਾਨ ਮੰਗਾਂ ਨੂੰ ਲੈ ਕੇ ਫ਼ਰਵਰੀ 2024 ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦੌਰਾਨ ਹੁਣ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਰੱਖੇ ਮਰਨ ਵਰਤ ਨੂੰ ਦੇਖਦਿਆਂ ਸੰਯੁਕਤ ਕਿਸਾਨ ਮੋਰਚਾ ਵੀ ਗਤੀਸ਼ੀਲ ਹੋ ਗਿਆ ਹੈ। ਮੋਰਚੇ ਵੱਲੋਂ ਡੱਲੇਵਾਲ ਦੀ ਸਿਹਤ ਨੂੰ ਦੇਖਦਿਆਂ ਭਲਕੇ ਚੰਡੀਗੜ੍ਹ ’ਚ ਹੰਗਾਮੀ ਮੀਟਿੰਗ ਸੱਦ ਲਈ ਹੈ। ਇਸਤੋਂ ਪਹਿਲਾਂ ਇਹ ਮੀਟਿੰਗ 23 ਦਸੰਬਰ ਨੂੰ ਹੋਣੀ ਸੀ ਪ੍ਰੰਤੂ ਦਿਨ-ਬ-ਦਿਨ ਬਦਲ ਰਹੇ ਹਾਲਾਤਾਂ ਨੂੰ ਦੇਖਦਿਆਂ ਹੁਣ ਪੰਜ ਦਿਨ ਪਹਿਲਾਂ ਇਹ ਮੀਟਿੰਗ ਬੁਲਾਉਣ ਦਾ ਫੈਸਲਾ ਲਿਆ ਗਿਆ। ਇਸਦੀ ਜਾਣਕਾਰੀ ਇੱਕ ਵੀਡੀਓ ਸੰਦੇਸ਼ ਰਾਹੀਂ ਦਿੰਦਿਆਂ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਮੋਰਚੇ ਵਿਚ ਸ਼ਾਮਲ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਭਲਕੇ 2 ਵਜੇਂ ਚੰਡੀਗੜ੍ਹ ਪੁੱਜਣ ਲਈ ਕਿਹਾ ਹੈ।

ਇਹ ਵੀ ਪੜ੍ਹੋ Amritsar News: ਇੱਕ ਹੋਰ ਥਾਣੇ ’ਚ ਬਲਾਸਟ ? ਸੋਸਲ ਮੀਡੀਆ ’ਤੇ ਚੁੱਕੀ ਜਿੰਮੇਵਾਰੀ, ਪੁਲਿਸ ਦਾ ਇੰਨਕਾਰ

ਸੰਭਾਵਨਾ ਹੈ ਕਿ ਇਸਤੋਂ ਬਾਅਦ ਮੋਰਚੇ ਦੇ ਆਗੂ ਪੰਜਾਬ ਦੇ ਰਾਜਪਾਲ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਤੋਂ ਇਲਾਵਾ ਹੋਰਨਾਂ ਕਿਸਾਨ ਮੰਗਾਂ ’ਤੇ ਵੀ ਡੂੰਘਾਈ ਨਾਲ ਵਿਚਾਰ ਕਰਕੇ ਮੌਜੂਦਾ ਚੱਲ ਰਹੇ ਸੰਘਰਸ਼ ਬਾਰੇ ਕੋਈ ਫੈਸਲਾ ਲਿਆ ਜਾਵੇਗਾ। ਜਿਕਰਯੋਗ ਹੈ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲੜਣ ਦੇ ਚੱਲਦੇ ਸੰਯੁਕਤ ਕਿਸਾਨ ਮੋਰਚਾ ਦੋਫ਼ਾੜ ਹੋ ਗਿਆ ਸੀ ਤੇ ਇਸਦੇ ਵਿੱਚੋਂ ਹੀ ਕੁਝ ਜਥੈਬੰਦੀਆਂ ਨੇ ਅਲੱਗ ਹੋ ਕੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਬਣਾ ਲਿਆ ਸੀ,

ਇਹ ਵੀ ਪੜ੍ਹੋ ਕੈਨੇਡਾ ’ਚ ਦੋ ਟਰੱਕਾਂ ਵਿਚਕਾਰ ਹੋਏ ਭਿਆਨਕ ਹਾ.ਦਸੇ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਹੋਈ ਮੌ+ਤ

ਜਿਸਦੇ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਹੁਣ ਮਰਨ ਵਰਤ ਰੱਖਿਆ ਹੋਇਆ ਹੈ। ਇਸਤੋਂ ਇਲਾਵਾ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨਾਲ ਮਿਲਕੇ ਫ਼ਰਵਰੀ 24 ਵਿਚ ਦਿੱਲੀ ਚੱਲੋ ਦੇ ਦਿੱਤੇ ਸੱਦੇ ਨੂੰ ਪੂਰਾ ਕਰਨ ਲਈ ਪਹਿਲਾਂ ਟਰੈਕਟਰ ਟਰਾਲੀਆਂ ਤੇ ਹੁਣ ਸ਼ਾਂਤਮਈ ਤਰੀਕੇ ਨਾਲ ਪੈਦਲ ਦਿੱਲੀ ਜਾਣ ਤੋਂ ਰੋਕਣ ਦੇ ਚੱਲਦੇ ਸਥਿਤੀ ਕਾਫ਼ੀ ਗੰਭੀਰ ਬਣੀ ਹੋਈ ਹੈ। ਪਿਛਲੇ ਦਿਨੀਂ ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਰਿੰਦਰ ਸਿੰਘ ਲੱਖੋਵਾਲ ਆਦਿ ਵੱਲੋਂ ਵੀ ਖਨੌਰੀ ਪੁੱਜ ਕੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲਚਾਲ ਜਾਣਿਆ ਗਿਆ ਸੀ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

 

 

LEAVE A REPLY

Please enter your comment!
Please enter your name here