ਕਿਸਾਨ ਜਥੈਬੰਦੀ ਉਗਰਾਹਾ ਵੱਲੋਂ ਬਠਿੰਡਾ ’ਚ ਟੋਲ ਪਲਾਜ਼ਿਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਜਾਰੀ

Date:

spot_img

ਬਠਿੰਡਾ, 2 ਨਵੰਬਰ: ਝੋਨੇ ਦੀ ਖਰੀਦ ਅਤੇ ਚੁਕਾਈ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੱਲ ਨੂੰ ਲਹਿਰਾ ਬੇਗਾ ਟੋਲ ਪਲਾਜੇ ’ਤੇ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਟੋਲ ਪਲਾਜਾ ਜੀਦਾ, ਬੱਲੂਆਣਾ ਤੇ ਸ਼ੇਖਪੁਰਾ ਦੇ ਮੋਰਚੇ ਵੀ ਜਾਰੀ ਰਹਿਣਗੇ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਹੋਏ ਫੈਸਲੇ ਅਨੁਸਾਰ ਅੱਜ ਆਮ ਆਦਮੀ ਪਾਰਟੀ ਦੇ ਮਾਸਟਰ ਜਗਸੀਰ ਸਿੰਘ ਹਲਕਾ ਭੁੱਚੋ,ਬਲਕਾਰ ਸਿੰਘ ਹਲਕਾ ਰਾਮਪੁਰਾ, ਸੁਖਵੀਰ ਸਿੰਘ ਮਾਈਸਰਖਾਨਾ ਹਲਕਾ ਮੌੜ, ਬਲਜਿੰਦਰ ਕੌਰ ਹਲਕਾ ਤਲਵੰਡੀ ਅਤੇ ਜਗਦੀਪ ਸਿੰਘ ਨਕਈ ਰਾਮਪੁਰਾ ਭਾਜਪਾ ਆਗੂ ਦੇ ਘਰਾਂ ਅੱਗੇ ਚੱਲ ਰਹੇ ਧਰਨੇ ਸਮਾਪਤ ਕਰ ਦਿੱਤੇ ਹਨ ।

ਇਹ ਵੀ ਪੜ੍ਹੋ:ਬਠਿੰਡਾ ਦੀਆਂ ਸਹਿਕਾਰੀ ਸਭਾਵਾਂ ਤੇ ਪ੍ਰਾਈਵੇਟ ਫ਼ਰਮਾਂ ਕੋਲ ਪੁੱਜੀ 22500 ਮੀਟ੍ਰਿਕ ਟਨ ਡੀਏਪੀ :ਡੀ ਸੀ

ਅੱਜ ਦੇ ਬੁਲਾਰਿਆਂ ਨੇ ਕਿਹਾ ਕਿ ਇਹ ਟੋਲ ਪਲਾਜੇ ਕਾਰਪੋਰੇਟ ਘਰਾਣਿਆਂ ਦੇ ਹਨ। ਉਹਨਾਂ ਕਿਹਾ ਕਿ ਵਿਸਵ ਵਪਾਰ ਸੰਸਥਾ ਵੱਲੋਂ ਸਾਮਰਾਜੀ ਪੱਖੀ ਨੀਤੀਆਂ ਲਾਗੂ ਕਰਵਾਉਣ ਤੇ ਦਬਾਅ ਹੇਠ ਕੇਂਦਰ ਅਤੇ ਪੰਜਾਬ ਸਰਕਾਰ ਝੋਨੇ ਦੀ ਖਰੀਦ ਨਾਲ ਸਬੰਧਤ ਆੜਤੀਏ, ਸੈਲਰ ਮਾਲਕਾਂ ਅਤੇ ਟਰਾਂਸਪੋਰਟਰਾਂ ਦੇ ਮਸਲੇ ਹੱਲ ਨਹੀਂ ਕਰ ਰਹੀ ਜਿਸ ਕਰਕੇ ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ। ਇਹ ਨੀਤੀਆਂ ਰਾਹੀਂ ਕਾਰਪੋਰੇਟ ਘਰਾਣੇ ਐਮਐਸਪੀ ਤੇ ਸਰਕਾਰੀ ਖਰੀਦ ਬੰਦ ਕਰਨਾ ਚਾਹੁੰਦੇ ਹਨ ਅਤੇ ਖੁੱਲੀ ਮੰਡੀ ਰਾਹੀਂ ਅਨਾਜ ਸਸਤੇ ਰੇਟਾਂ ਖਰੀਦ ਕੇ ਪੂਰੇ ਅਨਾਜ ਅਤੇ ਕਬਜ਼ਾ ਕਰਨਾ ਚਾਹੁੰਦੇ ਹਨ ਜਿਸ ਨਾਲ ਜਨਤਕ ਵੰਡ ਪ੍ਰਣਾਲੀ ਰਾਹੀਂ ਸਰਕਾਰੀ ਡੀਪੂਆਂ ਤੋਂ ਗਰੀਬਾਂ ਨੂੰ ਸਸਤੇ ਜਾਂ ਮੁਫਤ ਮਿਲਦੇ ਅਨਾਜ ਅਤੇ ਹੋਰ ਸਹੂਲਤਾਂ ਬੰਦ ਹੋ ਜਾਣਗੀਆਂ।

 

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...