ਖਨੌਰੀ ਬਾਰਡਰ ਤੇ ਟੋਹਾਣਾ ਵਿਚ ਕਿਸਾਨ ਮਹਾਂਪੰਚਾਇਤ ਅੱਜ, ਕੇਂਦਰੀ ਮੰਤਰੀ ਨੇ ਵੀ ਸੱਦੀ ਰਾਜਾਂ ਦੇ ਖੇਤੀਬਾੜੀ ਮੰਤਰੀਆਂ ਦੀ ਮੀਟਿੰਗ

0
308
+2

ਚੰਡੀਗੜ, 4 ਜਨਵਰੀ: ਐਮਐਸਪੀ ਦੀ ਕਾਨੂੰਨੀ ਗਰੰਟੀ ਅਤੇ ਹਰਨਾਂ ਕਿਸਾਨ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ(ਗੈਰ ਰਾਜਨੀਤਕ) ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਝੰਡੇ ਹੇਠ ਪਿਛਲੇ ਲੰਮੇ ਸਮੇਂ ਤੋਂ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਡਟੇ ਬੈਠੇ ਕਿਸਾਨਾਂ ਵੱਲੋਂ ਅੱਜ ਖਨੌਰੀ ਬਾਰਡਰ ਵਿਖੇ ਮਹਾਂਪੰਚਾਇਤ ਸੱਦੀ ਗਈ ਹੈ। ਹਾਲਾਂਕਿ ਪੂਰੇ ਪੰਜਾਬ ਵਿਚ ਸੰਘਣੀ ਧੁੰਦ ਤੇ ਕੋਹਰੇ ਦੀ ਚਾਦਰ ਵਿਛੀ ਹੋਈ ਹੈ ਪ੍ਰੰਤੂ ਇਸਦੇ ਬਾਵਜੂਦ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਇਸ ਮਹਾਂਪੰਚਾਇਤ ਪੁੱਜਣ ਦੀ ਉਮੀਦ ਹੈ।

ਇਹ ਵੀ ਪੜ੍ਹੋ Big Breaking: ਬਠਿੰਡਾ ਦੇ ਵੱਡੇ Transport ਅਧਿਕਾਰੀਆਂ ਦਾ ਚਹੇਤਾ ‘ਗੰਨਮੈਂਨ’ ਵਿਜੀਲੈਂਸ ਨੇ ਰਾਤ ਨੂੰ ਚੁੱਕਿਆ

ਇਸ ਮਹਾਂਪੰਚਾਇਤ ਦਾ ਮੁੱਖ ਮੰਤਵ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੁੱਤੀ ਪਈ ਕੇਂਦਰ ਸਰਕਾਰ ਨੂੰ ਹਲੂਣਾ ਦੇਣਾ ਹੈ।ਖਨੌਰੀ ਬਾਰਡਰ ’ਤੇ ਪਿਛਲੇ 40 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਵੀ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਮਹਾਂਪੰਚਾਇਤ ਵਿਚ ਪੁੱਜਣ ਦੀ ਅਪੀਲ ਕੀਤੀ ਗਈ ਹੈ। ਉਧਰ ਹਰਿਆਣਾ ਦੇ ਟੋਹਾਣਾ ਵਿੱਚ ਵੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਅਲੱਗ ਤੋਂ ਕਿਸਾਨ ਮਹਾਪੰਚਾਇਤ ਸੱਦੀ ਗਈ ਹੈ। ਉਂਝ ਚਰਚਾ ਇਸ ਗੱਲ ਦੀ ਵੀ ਹੈ ਕਿ ਆਉਣ ਵਾਲੇ ਸਮਂੇ ਵਿਚ ਕਿਸਾਨ ਮੁੜ ਇਕੱਠੇ ਹੋ ਸਕਦੇ ਹਨ।

ਇਹ ਵੀ ਪੜ੍ਹੋ ਮਾਘੀ ਮੇਲੇ ਮੌਕੇ ਪੰਜਾਬ ’ਚ ਨਵੀਂ ਸਿਆਸੀ ਪਾਰਟੀ ਦਾ ਹੋਵੇਗਾ ਐਲਾਨ, ਅਕਾਲੀ ਦਲ ਦਾ ਬਣੇਗੀ ਬਦਲ!

ਦੂਜੇ ਪਾਸੇ ਕੇਂਦਰ ਸਰਕਾਰ ਦੇ ਖੇਤੀਬਾੜੀ ਮੰਤਰੀ ਸਿਵਰਾਜ ਚੌਹਾਨ ਵੱਲੋਂ ਵੀ ਅੱਜ ਰਾਜਾਂ ਦੇ ਖੇਤੀਬਾੜੀ ਮੰਤਰੀਆਂ ਦੀ ਵਰਚੂਅਲ ਮੀਟਿੰਗ ਸੱਦੀ ਗਈ ਹੈ। ਸੂਚਨਾ ਮੁਤਾਬਕ ਇਸ ਮੀਟਿੰਗ ਵਿਚ ਕੇਂਦਰ ਵਲੋਂ ਤਿਆਰ ਕੀਤੇ ਨਵੇਂ ਖੇਤੀ ਮੰਡੀ ਨੀਤੀ ਦੇ ਖਰੜੇ ਉਪਰ ਚਰਚਾ ਹੋਣੀ ਹੈ। ਹਾਲਾਂਕਿ ਪੰਜਾਬ ਅਸਿੱਧੇ ਢੰਗ ਨਾਲ ਪਹਿਲਾਂ ਹੀ ਇਸ ਖਰੜੇ ਨੂੰ ਰੱਦ ਕਰ ਚੁੱਕਿਆ ਹੈ। ਇਸਤੋ ਇਲਾਵਾ ਕਿਸਾਨਾਂ ਦੀਆਂ ਮੰਗਾਂ ਤੇ ਹੋਰ ਮਸਲਿਆਂ ਨੂੰ ਵੀ ਮੀਟਿੰਗ ਵਿਚ ਚੁੱਕਿਆ ਜਾ ਸਕਦਾ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

+2

LEAVE A REPLY

Please enter your comment!
Please enter your name here