ਪਿੱਪਲੀ, 22 ਸਤੰਬਰ: ਹਰਿਆਣਾ ਦੇ ਪਿੱਪਲੀ ਦੀ ਅਨਾਜ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਹੋਰਨਾਂ ਜਥੇਬੰਦੀਆਂ ਦੇ ਨਾਲ ਮਿਲ ਕੇ ਅੱਜ ਕਿਸਾਨ ਮਹਾਂਪੰਚਾਇਤ ਕੀਤੀ ਜਾ ਰਹੀ ਹੈ। ਇਸ ਮਹਾਂਪੰਚਾਇਤ ਦੇ ਵਿੱਚ ਹਰਿਆਣਾ ਅਤੇ ਪੰਜਾਬ ਤੋਂ ਇਲਾਵਾ ਹੋਰਨਾਂ ਥਾਵਾਂ ਤੋਂ ਵੀ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਪੁੱਜਣ ਦੀ ਸੰਭਾਵਨਾ ਹੈ। ਹਾਲਾਂਕਿ ਪੁਲਿਸ ਦੇ ਵੱਲੋਂ ਸੁਰੱਖਿਆ ਦੇ ਸਖਤ ਇੰਤਜ਼ਾਮ ਕਰਕੇ ਕਿਸਾਨਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕਰਨ ਦੀਆਂ ਸੂਚਨਾਵਾਂ ਹਨ
ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਦੇ ਵਿੱਚ ਅਗਿਆਤ ਵਿਅਕਤੀ ਨੇ ਕੀਤੀ ਖੁਦਕੁਸ਼ੀ
ਪ੍ਰੰਤੂ ਕਿਸਾਨਾਂ ਦਾ ਦਾਅਵਾ ਹੈ ਕਿ ਉਹ ਪਿਛਲੀ ਮਹਾਂਪੰਚਾਇਤ ਦੀ ਤਰ੍ਹਾਂ ਪਿਪਲੀ ਦੇ ਵਿੱਚ ਵੀ ਹੋ ਰਹੀ ਮਹਾਂਪੰਚਾਇਤ ਵਿੱਚ ਵੱਡੀ ਗਿਣਤੀ ਚ ਪੁੱਜਣਗੇ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਆਗੂ ਅਮਰਜੀਤ ਸਿੰਘ ਮੋਹੜੀ ਨੇ ਕਿਹਾ ਕਿ ਮਹਾਂਪੰਚਾਇਤ ਲਈ ਤਿਆਰੀਆਂ ਪੂਰੀਆਂ ਮੁਕੰਮਲ ਹਨ ਅਤੇ ਕਿਸਾਨ ਵੱਡੀ ਗਿਣਤੀ ਵਿੱਚ ਪੁੱਜਣੇ ਸ਼ੁਰੂ ਹੋ ਗਏ ਹਨ। ਉਹਨਾਂ ਦੱਸਿਆ ਕਿ ਇਸ ਮਹਾਂ ਪੰਚਾਇਤ ਦੇ ਵਿੱਚ ਐਮਐਸਪੀ ਦੀ ਕਾਨੂੰਨੀ ਗਰੰਟੀ ਅਤੇ ਹੋਰਨਾਂ ਕਿਸਾਨੀ ਮੰਗਾਂ ਤੋਂ ਇਲਾਵਾ ਦਿੱਲੀ ਦੇ ਬਾਰਡਰ ਖੋਲਣ ਸਹਿਤ ਹੋਰਨਾਂ ਗੰਭੀਰ ਮੁੱਦਿਆਂ ਉੱਪਰ ਚਰਚਾ ਕੀਤੀ ਜਾਵੇਗੀ।
ਛੋਟੇ ਭਰਾ ਨੇ ਕੀਤਾ ਵੱਡੇ ਭਰਾ ਦਾ ਕ+ਤਲ
ਉਹਨਾਂ ਐਲਾਨ ਕੀਤਾ ਕਿ ਜੇਕਰ ਪੁਲਿਸ ਨੇ ਧੱਕੇ ਨਾਲ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕਿਸਾਨ ਬਰਦਾਸ਼ਤ ਨਹੀਂ ਕਰਨਗੇ। ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਜੀਂਦ ਦੇ ਉਚਾਣਾ ਦੇ ਵਿੱਚ ਵੀ ਕਿਸਾਨਾਂ ਵੱਲੋਂ ਮਹਾਂ ਪੰਚਾਇਤ ਕੀਤੀ ਗਈ ਸੀ। ਜਿਸ ਦੇ ਵਿੱਚ ਪੰਜਾਬ ਦੇ ਕਿਸਾਨਾਂ ਨੂੰ ਸ਼ਾਮਿਲ ਹੋਣ ਤੋਂ ਰੋਕਣ ਦੇ ਲਈ ਹਰਿਆਣਾ ਪੁਲਿਸ ਵੱਲੋਂ ਸਰਹੱਦਾਂ ਸੀਲ ਕੀਤੀਆਂ ਗਈਆਂ ਸਨ ਪਰੰਤੂ ਕਿਸਾਨ ਵੱਡੀ ਗਿਣਤੀ ਵਿੱਚ ਇਸ ਮਹਾਂਪੰਚਾਇਤ ਵਿੱਚ ਪੁੱਜੇ ਸਨ।