Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਬਠਿੰਡਾ ’ਚ ਸਾਉਣੀ ਦੀਆਂ ਫ਼ਸਲਾਂ ਦੇ ਮੱਦੇਨਜ਼ਰ ਕਿਸਾਨ ਮੇਲਾ ਆਯੋਜਿਤ

16 Views

ਬਠਿੰਡਾ, 12 ਮਾਰਚ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਦਰ ਬਠਿੰਡਾ ਵਿਖੇ ਸਾਉਣੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਖੇਤੀ ਨਾਲ ਸਹਾਇਕ ਧੰਦਾ, ਪਰਿਵਾਰ ਸੁਖੀ ਮੁਨਾਫ਼ੇ ਦੇ ਉਦੇਸ਼ ਨਾਲ ਲਗਾਏ ਇਸ ਕਿਸਾਨ ਮੇਲੇ ਵਿੱਚ ਮੁੱਖ ਮਹਿਮਾਨ ਵਜੋ ਸ਼ਿਰਕਤ ਕਰਦਿਆਂ ਵਾਈਸ ਚਾਂਸਲਰ ਪੀ.ਏ.ਯੂ. ਡਾ ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਮੇਲਾ ਅਗੇਤਾ ਲਗਾਉਣ ਦੇ ਬਾਵਜੂਦ ਕਿਸਾਨਾਂ ਦਾ ਭਾਰੀ ਇਕੱਠ ਇਸ ਗੱਲ ਦਾ ਸੰਕੇਤ ਹੈ ਕਿ ਯੂਨੀਵਰਸਿਟੀ ਵਲੋਂ ਕੀਤੀਆਂ ਖੋਜਾਂ ਪ੍ਰਤੀ ਕਿਸਾਨਾਂ ਦਾ ਅਥਾਹ ਵਿਸ਼ਵਾਸ ਹੈ।ਨਰਮਾ ਪੱਟੀ ਵਜੋਂ ਜਾਣੇ ਜਾਂਦੇ ਇਸ ਖੇਤਰ ਵਿੱਚ ਨਰਮੇ ਦੀ ਕਾਸ਼ਤ ਅਧੀਨ ਘੱਟ ਰਹੇ ਰਕਬੇ ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਦੱਸਿਆ ਕਿ ਨਰਮੇ ਦੀ ਕਾਸ਼ਤ ਸੱਤ ਲੱਖ ਹੈਕਟੇਅਰ ਵਿੱਚ ਕੀਤੀ ਜਾਂਦੀ ਸੀ ਲੇਕਨ ਹੁਣ ਇਹ ਰਕਬਾ ਸਿਰਫ਼ ਢਾਈ ਲੱਖ ਹੈਕਟੇਅਰ ਰਹਿ ਗਿਆ ਹੈ। ਝੋਨੇ ਦੀਆਂ ਪੀ.ਆਰ-126 ਅਤੇ ਪੀ.ਆਰ-131 ਕਿਸਮਾਂ ਦੀ ਸਿਫ਼ਾਰਿਸ਼ ਕਰਦਿਆਂ ਉਨ੍ਹਾਂ ਨੇ 33 ਪ੍ਰਤੀਸ਼ਤ ਪੌਸਟਿਕ ਤੱਤ ਪਰਾਲੀ ਵਿੱਚ ਹੀ ਹੋਣ ਕਰਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਰੱਖਣ ਦੀ ਤਾਕੀਦ ਕੀਤੀ।

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਬਣਾਈ ਜਾਵੇ ਯਕੀਨੀ : ਜਸਪ੍ਰੀਤ ਸਿੰਘ

ਘਰੇਲੂ ਲੋੜਾਂ ਵਾਸਤੇ ਸਬਜ਼ੀਆਂ ਅਤੇ ਫ਼ਲਾਂ ਲਈ ਪੌਸ਼ਟਿਕ ਬਗੀਚੀ ਲਾਉਣ ਦਾ ਸੁਝਾਅ ਦਿੰਦਿਆਂ ਡਾ ਗੋਸਲ ਨੇ ਯੂਨੀਵਰਸਿਟੀ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਸਬਜ਼ੀਆਂ, ਚਾਰੇ, ਤੇਲ ਬੀਜ ਅਤੇ ਦਾਲਾਂ ਦੇ ਬੀਜਾਂ ਦੀਆਂ ਕਿੱਟਾਂ ਖਰੀਦਣ ਦੀ ਸਿਫ਼ਾਰਿਸ਼ ਕੀਤੀ। ਕਣਕ ਨੂੰ ਗੁੱਲੀ ਡੰਡੇ ਵਰਗੇ ਨਦੀਨਾਂ ਤੋਂ ਬਚਾਉਣ ਅਤੇ ਜਲ ਸੋਮਿਆਂ ਦੀ ਬੱਚਤ ਕਰਨ ਲਈ ਉਨ੍ਹਾਂ ਨੇ ਸਰਫ਼ੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਲਈ ਕਿਹਾ।ਯੂਨੀਵਰਸਿਟੀ ਦੇ ਹਫ਼ਤਾਵਾਰ ਡਿਜੀਟਲ ਅਖ਼ਬਾਰ ਖੇਤੀ ਸੰਦੇਸ਼, ਪੀ.ਏ.ਯੂ. ਯੂ-ਟਿਊਬ ਚੈਨਲ, ਇੰਸਟਾਗ੍ਰਾਮ ਅਤੇ ਪੀ.ਏ.ਯੂ. ਫੇਸ ਬੁੱਕ ਬਾਰੇ ਜਾਣਕਾਰੀ ਦਿੰਦਿਆਂ ਡਾ ਗੋਸਲ ਨੇ ਕਿਸਾਨਾਂ ਨੂੰ ਪੀ.ਏ.ਯੂ. ਦੇ ਵੱਟਸਅੱਪ ਗਰੁੱਪਾਂ ਅਤੇ ਵੈਬਸਾਈਟ www.pau.edu ਨਾਲ ਜੁੜਨ ਦੀ ਅਪੀਲ ਕੀਤੀ।ਇਸ ਮੌਕੇ ਨਿਰਦੇਸ਼ਕ ਖੋਜ ਪੀ.ਏ.ਯੂ. ਨੇ ਯੂਨੀਵਰਸਿਟੀ ਡਾ ਅਜਮੇਰ ਸਿੰਘ ਢੱਟ ਵੱਲੋਂ ਵਿਕਸਤ ਕੀਤੀਆਂ ਗਈਆਂ ਫ਼ਸਲ ਉਤਪਾਦਨ, ਪੌਦ ਸੁਰੱਖਿਆ ਅਤੇ ਉਤਪਾਦਨ ਤਕਨੀਕਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀ ਮਾਹਿਰਾਂ ਵੱਲੋਂ ਵੱਖੋਂ-ਵੱਖ ਫ਼ਸਲਾਂ ਦੀਆਂ 950 ਤੋਂ ਵੱਧ ਕਿਸਮਾਂ ਵਿਕਸਤ ਅਤੇ ਹਜ਼ਾਰਾਂ ਤਕਨੀਕਾਂ ਸਿਫ਼ਾਰਿਸ਼ ਕੀਤੀਆਂ ਜਾ ਚੁੱਕੀਆਂ ਹਨ।

ਅਕਾਲੀ ਦਲ ਨੇ ਬਠਿੰਡਾ ਸ਼ਹਿਰੀ ਹਲਕੇ ’ਚ ਪ੍ਰਧਾਨ ਤੇ ਦੋ ਸਰਕਲ ਪ੍ਰਧਾਨ ਐਲਾਨੇ

ਡਾ ਢੱਟ ਨੇ ਖੇਤੀ ਮਾਹਿਰਾਂ ਵੱਲੋਂ ਵਿਕਸ਼ਤ ਕੀਤੀ ਗਈ ਬਾਸਮਤੀ ਦੀ ਨਵੀ ਕਿਸਮ ਪੂਸਾ ਬਾਸਮਤੀ 1847, ਚਾਰਾ ਮੱਕੀ (ਜੇ-1008), ਮੌਟੇ ਅਨਾਜਾਂ ਦੀ ਕਿਸਮ ਪੀ.ਸੀ.ਬੀ 167 ਅਤੇ ਪੰਜਾਬ ਚੀਨਾ 1 ਤੋਂ ਇਲਾਵਾ ਬੈਗਣਾਂ ਦੀ ਹਾਈਬ੍ਰਿਡ, ਤਰਬੂਜ ਦੀ ਨਵੀਂ ਕਿਸਮ (ਪੰਜਾਬ ਮਿਠਾਸ) ਖਰਬੂਜੇ ਵਿੱਚ ਬੌਬੀ ਵੰਨਗੀ (ਪੰਜਾਬੀ ਅੰਮ੍ਰਿਤ) ਤੋਂ ਇਲਾਵਾ ਜਾਮਣਾਂ ਦੀਆਂ ਨਵੀਆਂ ਕਿਸਮਾਂ ਕੋਕਨ ਅਤੇ ਗੋਮਾ ਦਾ ਜਿਕਰ ਵੀ ਕੀਤਾ।ਨਿਰਦੇਸ਼ਕ ਪਸਾਰ ਸਿੱਖਿਆ ਪੀ.ਏ.ਯੂ. ਡਾ ਮੱਖਣ ਸਿੰਘ ਭੁੱਲਰ ਨੇ ਕਿਸਾਨਾਂ ਮੇਲੇ ਵਿੰਚ ਸਿਰਕਤ ਕਰ ਰਹੇ ਪਤਵੰਤਿਆਂ, ਵਿਗਿਆਨੀਆਂ ਅਤੇ ਕਿਸਾਨਾਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ 14-15 ਮਾਰਚ ਨੂੰ ਪੀ.ਏ.ਯੂ. ਕੈਂਪਸ ਲੁਧਿਆਣਾ ਵਿਖੇ ਲੱਗਣ ਵਾਲੇ ਕਿਸਾਨ ਮੇਲੇ ਵਿੱਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ। ਮੁੱਖ ਖੇਤੀਬਾੜੀ ਅਫ਼ਸਰ ਡਾ ਕਰਮਜੀਤ ਸਿੰਘ ਗਿੱਲ ਨੇ ਪੰਜਾਬ ਸਰਕਾਰ ਦੀਆਂ ਖੇਤੀ ਸਬੰਧਿਤ ਸਕੀਮਾਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਖੇਤਰੀ ਖੋਜ ਕੇਦਰ ਬਠਿੰਡਾ ਵੱਲੋਂ ਡਾ ਸਤਿਬੀਰ ਸਿੰਘ ਗੋਸਲ ਦਾ ਵਿਸ਼ੇਸ਼ ਸਨਮਾਨ ਕਰਨ ਤੋਂ ਇਲਾਵਾ ਖੋਜ ਕੇਦਂਰ ਦੇ ਵਿਗਿਆਨੀ ਡਾ ਵੀ.ਪੀ.ਮਿੱਤਲ, ਡਾ ਜਤਿੰਦਰ ਸਿੰਘ ਬਰਾੜ ਅਤੇ ਡਾ ਜਗਦੀਸ਼ ਗਰੋਵਰ ਨੂੰ ਵੀ ਸਨਮਾਨਿਤ ਕੀਤਾ ਗਿਆ। ਰਿਵਾਇਤੀ ਖੇਤੀ ਤੋਂ ਹੱਟ ਕੇ ਬਾਗਬਾਨੀ ਵਿੱਚ ਉਘਾ ਯੋਗਦਾਨ ਪਾਉਣ ਵਜੋਂ ਬਲਕਾਰ ਸਿੰਘ ਵਾਸੀ ਕਪੂਰਥਲਾ ਨੂੰ ਜਥੇਦਾਰ ਗੁਰਦਿੱਤਾ ਵਿੱਚ ਮਾਹਲ ਯਾਦਗਾਰੀ ਪੁਰਸ਼ਕਾਰ ਨਾਲ ਸਨਮਾਨਿਤ ਕੀਤਾ ਗਿਆ। ਯੂਨੀਵਰਸਿਟੀ ਅਧਿਕਾਰੀਆਂ ਵੱਲੋ ਪੰਜਾਬ ਦੀਆਂ ਫ਼ਸਲਾਂ ਦੀਆਂ ਸਿਫ਼ਾਰਿਸ਼ਾਂ: ਸਾਉਣੀ 2024 ਨੂੰ ਰਲੀਜ਼ ਕੀਤਾ ਗਿਆ। ਇਸ ਮੌਕੇ ਹਰਨੇਕ ਸਿੰਘ ਪਿੰਡ ਤਰਖਾਣਵਾਲਾ ਨੇ ਯੂਨੀਵਰਸਿਟੀ ਇੰਡੋਵਮੈਟ ਫੰਡ ਲਈ 6,000 ਰੁਪਏ ਦਿੱਤੇ।ਮੰਚ ਦਾ ਸੰਚਾਲਣ ਡਾ ਗੁਰਜਿੰਦਰ ਸਿੰਘ ਰੋਮਾਣਾ ਪ੍ਰਮੁੱਖ ਵਿਗਿਆਨੀ ਨੇ ਕੀਤਾ ਅਤੇ ਧੰਨਵਾਦ ਦੇ ਸ਼ਬਦ ਡਾ ਕਰਜੀਤ ਸਿੰਘ ਸੇਖੋ ਨਿਰਦੇਸ਼ਕ ਖੇਤਰੀ ਖੋਜ ਕੇਦਂਰ, ਬਠਿੰਡਾ ਨੇ ਕਹੇ।

 

Related posts

ਖੇਤੀ ਮਾਹਿਰਾਂ ਵਲੋਂ ਕਣਕ ਤੇ ਸਰੋਂ ਦੇ ਖੇਤਾਂ ਦਾ ਕੀਤਾ ਸਰਵੇਖਣ

punjabusernewssite

ਝੋਨੇ ਦੀ ਪਰਾਲੀ ਦੇ ਮੁੱਦੇ ’ਤੇ ਕਿਸਾਨ ਜਥੇਬੰਦੀ ਨੇ ਕੀਤੀ ਡੀਸੀ ਨਾਲ ਮੀਟਿੰਗ

punjabusernewssite

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਆਜ਼ਾਦੀ ਦਿਹਾੜੇ ਮੌਕੇ ਸਨਮਾਨਿਤ:ਡਿਪਟੀ ਕਮਿਸ਼ਨਰ

punjabusernewssite