ਬਠਿੰਡਾ, 17 ਮਈ : ਸਥਾਨਕ ਦਾਣਾ ਮੰਡੀ ਵਿਖੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਸਬੰਧੀ ਜ਼ਿਲ੍ਹਾ ਪੱਧਰ ਦਾ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ ਦਾ ਉਦਘਾਟਨ ਏਡੀਸੀ (ਜਨਰਲ) ਲਤੀਫ਼ ਮੁਹੰਮਦ ਵੱਲੋ ਕੀਤਾ ਗਿਆ। ਕਿਸਾਨ ਮੇਲੇ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੌਦਾ ਸੁਰੱਖਿਆ) ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਵੱਲੋਂ ਕਿਸਾਨ ਮੇਲੇ ਦੀ ਪ੍ਰਧਾਨਗੀ ਕਰਦੇ ਹੋਏ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੇ ਵੱਧ ਉਤਪਾਦਨ ਲਈ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋ ਸਿਫਾਰਸ਼ ਬੀਜ, ਖਾਦ ਅਤੇ ਕੀੜੇਮਾਰ ਜ਼ਹਿਰਾਂ ਦੀ ਹੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸਾਉਣੀ 2024 ਦੌਰਾਨ ਜ਼ਿਲ੍ਹੇ ਨੂੰ 35500 ਹੈਕਟੇਅਰ ਅਲਾਟ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਰਮੇ ਦੀ ਬਿਜਾਈ ਹੇਠ ਵੱਧ ਤੋਂ ਵੱਧ ਰਕਬਾ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ ਨਰਮੇ ਦੀ ਬਿਜਾਈ ਨਾਲ ਪਾਣੀ ਦੀ ਬੱਚਤ ਦੇ ਨਾਲ-ਨਾਲ ਜ਼ਮੀਨ ਦੀ ਸਿਹਤ ਦੀ ਸੰਭਾਲ ਵੀ ਕੀਤੀ ਜਾ ਸਕਦੀ ਹੈ।
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ
ਜਿਲ੍ਹਾ ਸਿਖਲਾਈ ਅਫਸਰ ਡਾ. ਸਰਵਣ ਸਿੰਘ ਦੀ ਅਗਵਾਈ ਵਿੱਚ ਲਗਾਏ ਮੇਲੇ ਦੌਰਾਨ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ।ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ‘ਤੇ ਜ਼ੋਰ ਦਿੰਦਿਆਂ ਕਿਹਾ ਕਿ 15 ਮਈ ਤੋਂ 31 ਮਈ 2024 ਤੱਕ ਕਰ ਸਕਦੇ ਹਨ ਜਿਸ ਨਾਲ 10-20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਨਾਲ ਹੀ 11 ਜੂਨ ਤੋਂ ਪਹਿਲਾਂ ਕਿਸਾਨਾਂ ਨੂੰ ਝੋਨੇ ਦੀ ਲਵਾਈ ਨਾ ਕਰਨ ਲਈ ਕਿਹਾ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਲੰਮਾ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਪੀਲੀ ਪੂਸਾ, ਪੂਸਾ-44 ਅਤੇ ਡੋਗਰ ਪੂਸਾ ਦੀ ਬਿਜਾਈ ਤੋ ਗੁਰੇਜ਼ ਕਰਨ ਕਿਉਂਕਿ ਇਹ ਕਿਸਮਾਂ ਪੀ.ਆਰ.ਕਿਸਮਾਂ ਤੋਂ ਵੱਧ ਪਾਣੀ ਲੈਂਦੀਆਂ ਹਨ ਅਤੇ ਇਨ੍ਹਾਂ ਦੀ ਪਰਾਲੀ ਵੀ ਵੱਧ ਹੁੰਦੀ ਹੈ। ਇਸ ਲਈ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋ ਸਿਫਾਰਸ਼ ਪੀ.ਆਰ.ਕਿਸਮਾਂ ਦੀ ਹੀ ਬਿਜਾਈ ਕਰਨ।
ਫਰਜ਼ੀ ਕਾਲ ਸੈਂਟਰ ਚਲਾਉਣ ਵਾਲੇ 155 ਜਣੇ ਪੁਲਿਸ ਅੜਿੱਕੇ
ਇਸ ਮੌਕੇ ਖੇਤਰੀ ਖੋਜ ਕੇਂਦਰ ਬਠਿੰਡਾ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਦੇ ਖੇਤੀ ਮਾਹਿਰਾਂ ਡਾ. ਪਰਮਜੀਤ ਸਿੰਘ, ਪ੍ਰਿੰਸੀਪਲ ਕਾਟਨ ਬਰੀਡਰ ਨੇ ਸਾਉਣੀ ਦੀਆਂ ਫਸਲਾਂ ਦੀਆਂ ਉਨਤ ਕਿਸਮਾਂ, ਡਾ. ਹਰਜੀਤ ਸਿੰਘ ਬਰਾੜ ਫਸਲ ਵਿਗਿਆਨੀ ਨੇ ਸਾਉਣੀ ਦੀਆਂ ਫਸਲਾਂ ਦੀ ਸੁਚੱਜੀ ਕਾਸ਼ਤ, ਡਾ. ਪ੍ਰਿਤਪਾਲ ਸਿੰਘ ਅਸਿਸਟੈਂਟ ਪ੍ਰੋਫੈਸਰ (ਭੂਮੀ ਵਿਗਿਆਨੀ) ਐਫ.ਏ.ਐਸ.ਸੀ ਨੇ ਸਾਉਣੀ ਦੀਆਂ ਫਸਲਾਂ ਵਿੱਚ ਖਾਦਾਂ ਅਤੇ ਪਾਣੀ ਦੀ ਸੁਚੱਜੀ ਵਰਤੋਂ, ਡਾ. ਵਿਨੇ ਪਠਾਨੀਆਂ ਅਸਿਸਟੈਂਟ ਪ੍ਰੋਫੈਸਰ ਨੇ ਸਾਉਣੀ ਦੀਆਂ ਫਸਲਾਂ ਵਿੱਚ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ, ਡਾ.ਅਮਰਜੀਤ ਸਿੰਘ ਸੰਧੂ ਜ਼ਿਲ੍ਹਾ ਪਸਾਰ ਮਾਹਿਰ (ਸੀਨੀਅਰ ਮੋਸਟ) ਐਫ.ਏ.ਐਸ.ਸੀ ਨੇ ਸਬਜੀਆਂ ਅਤੇ ਬਾਗਾਂ ਦੀ ਸਫਲ ਕਾਸ਼ਤ, ਡਾ.ਅਜੀਤਪਾਲ ਸਿੰਘ ਧਾਲੀਵਾਲ ਪ੍ਰੋਫੈਸਰ (ਐਨੀਮਲ ਸਾਇੰਸ) ਨੇ ਪਸ਼ੂਆਂ ਦੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ। ਸਟੇਜ ਦਾ ਸੰਚਾਲਨ ਡਾ. ਹਰਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ (ਟਰੇਨਿੰਗ) ਨੇ ਕੀਤਾ।