ਖੇਤਰੀ ਖੋਜ ਕੇਦਂਰ ਡੱਬਵਾਲੀ ਰੋਡ ਵਿਖੇ ਕਿਸਾਨ ਮੇਲੇ ਦਾ ਆਯੋਜਨ 18 ਮਾਰਚ ਨੂੰ

0
71
+1

Bathinda News: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਖੋਜ ਕੇਦਂਰ ਡੱਬਵਾਲੀ ਰੋਡ ਵਿਖੇ ਕਿਸਾਨ ਮੇਲੇ ਦਾ ਆਯੋਜਨ 18 ਮਾਰਚ 2025 ਨੂੰ ਕੀਤਾ ਜਾ ਰਿਹਾ ਹੈ। ਕਿਸਾਨ ਮੇਲੇ ਦੀਆਂ ਤਿਆਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਾ ਕਰਮਜੀਤ ਸਿੰਘ ਸੇਖੋ ਨਿਰਦੇਸ਼ਕ ਦੀ ਪ੍ਰਧਾਨਗੀ ਹੇਠ ਕਨਵੀਨਰਾਂ ਅਤੇ ਬਾਹਰਲੇ ਸਟੇਸ਼ਨਾਂ ਦੇ ਡਾਇਰੈਕਟਰ, ਐਸੋਸੀਏਟ ਡੀਨ, ਐਸੋਸੀਏਟ ਡਾਇਰੈਕਟਰ, ਕੇ.ਵੀ.ਕੇ. ਦੀ ਮੀਟਿੰਗ ਕੀਤੀ ਗਈ। ਉਹਨਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ਹੈ:ਨਵੀਆਂ ਖੇਤੀ ਤਕਨੀਕਾਂ ਅਪਣਾਓ, ਖਰਚ ਘਟਾਓ ਝਾੜ ਵਧਾਓੌ ਇਸ ਮੇਲੇ ਦੌਰਾਨ ਕਿਸਾਨ ਵੀਰਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਸਬਜ਼ੀਆਂ ਦੀਆਂ ਕਿੱਟਾਂ ਅਤੇ ਫ਼ਲਦਾਰ ਬੂਟੇ ਮੁਹੱਈਆ ਕਰਵਾਏ ਜਾਣਗੇ। ਇਸ ਮੇਲੇ ਤੇ ਖਾਸ ਤੋਰ ਤੇ ਸਬਜ਼ੀਆਂ ਦੀ ਪਨੀਰੀ ਵੀ ਵੰਡੀ ਜਾਵੇਗੀ।

ਇਹ ਵੀ ਪੜ੍ਹੋ  ਨਵੇਂ ਜਥੇਦਾਰ ਦੀ ਤਾਜ਼ਪੋਸੀ ’ਤੇ ਉੱਠੇ ਸਵਾਲ; ‘ਨਾ ਗ੍ਰੰਥ ਨਾ ਪੰਥ ਹਾਜਰ’ ਤੇ ਹੋ ਗਈ ਦਸਤਾਰਬੰਦੀ: ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਨਾਲ ਸਬੰਧਿਤ ਅਦਾਰਿਆਂ ਵੱਲੋ ਵੱਖ ਵੱਖਪ੍ਰਦਰਸ਼ਨੀਆਂ ਲਾਈਆਂ ਜਾਣਗੀਆਂ ਅਤੇ ਮਾਹਿਰਾਂ ਵੱਲੋ ਕਿਸਾਨਾਂ ਨੂੰ ਖੇਤੀ ਅਤੇ ਹੋਰ ਸਹਾਇਕ ਧੰਦਿਆਂ ਸਬੰਧੀ ਤਕਨੀਕੀ ਜਾਣਕਾਰੀ ਮੌਕੇ ਤੇ ਹੀ ਦਿੱਤੀ ਜਾਵੇਗੀ। ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੁੱਖ ਮਹਿਮਾਨ ਵਜੋ ਸ਼ਾਮਿਲ ਹੋਣਗੇ। ਮੇਲੇ ਦੀ ਪ੍ਰਧਾਨਗੀ ਡਾ ਸਤਿਬੀਰ ਸਿੰਘ ਗੋਸਲ ਵਾਈਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕਰਨਗੇ।ਇਸ ਤੋ ਇਲਾਵਾ ਮੇਲੇ ਵਿੱਚ ਵੱਖ -ਵੱਖ ਤਰ੍ਹਾਂ ਦੀਆਂ ਫ਼ਸਲਾਂ, ਸਬਜ਼ੀਆਂ ਅਤੇ ਫ਼ਲਾਂ ਸਬੰਧੀ ਨੁਮਾਇਸ਼ ਲਗਾਈ ਜਾਵੇਗੀ, ਸੁਆਣੀਆਂ ਨੂੰ ਘਰੇਲੂ ਕੰਮਾਂ ਅਤੇ ਸਹਾਇਕ ਧੰਦਿਆਂ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਾਹਿਤ ਮੁਹੱਈਆ ਕਰਵਾਇਆ ਜਾਵੇਗਾ। ਡਾ ਸੇਖੋ ਨੇ ਕਿਸਾਨ ਵੀਰਾਂ ਨੂੰ ਪਰਿਵਾਰ ਸਮੇਤ ਇਸ ਮੇਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਅਪੀਲ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here